Prime Punjab Times

Latest news
ਬੀਐਸਐਫ–ਪੁਲਿਸ ਦੇ ਸਾਂਝੇ ਓਪਰੇਸ਼ਨ ਦੌਰਾਨ 481 ਗ੍ਰਾਮ ਅਫੀਮ ਬਰਾਮਦ ਮੋਟਰਸਾਈਕਲ–ਇਨੋਵਾ ਕਾਰ ਟੱਕਰ ਤੋਂ ਬਾਅਦ ਟਿੱਪਰ ਹੇ+ਠਾਂ ਆਏ ਦੋ ਨੌਜਵਾਨ, ਮੌਕੇ ‘ਤੇ ਮੌ+ਤ ਰਾਸ਼ਟਰੀ ਲੋਕ ਅਦਾਲਤ ’ਚ 29,451 ਮਾਮਲਿਆਂ ਦੀ ਸੁਣਵਾਈ, 26,069 ਦਾ ਮੌਕੇ ’ਤੇ ਨਿਪਟਾਰਾ ਖਾਲਸਾ ਕਾਲਜ ਵਿੱਚ ਕਾਨੂੰਨੀ ਜਾਗਰੂਕਤਾ ਬਾਰੇ ਐਕਸਟੈਂਸ਼ਨ ਲੈਕਚਰ ਆਯੋਜਿਤ KMS ਕਾਲਜ ਵਿਖੇ ਸਪੋਰਟਸ ਮੀਟ 2026 ਦੇ ਇਨਾਮ ਵੰਡ ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੇ ਉਹ ਆਖਰੀ ਯਾਦਗਾਰੀ ਪਲ ਮੁਲਾਜ਼ਮਾਂ 'ਤੇ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਕੀਤੇ ਅੰਨੇ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ! ਖ਼ਾਲਸਾ ਕਾਲਜ ਵਿਖੇ “ਬੇਟੀ ਬਚਾਓ ਬੇਟੀ ਪੜ੍ਹਾਓ” ਯੋਜਨਾ ਅਧੀਨ ਭਾਸ਼ਣ ਮੁਕਾਬਲੇ ਕਰਵਾਏ ਗਏ ਵਾਹਨ ਦੀ ਚਪੇਟ 'ਚ ਆਉਣ ਨਾਲ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਹੋਈ ਮੌ+ਤ ਨਿਹੰਗਾਂ ਦੇ ਬਾਣੇ ‘ਚ 7 ਕਰੋੜ ਦੀ ਲੁੱਟ ਕਰਨ ਵਾਲੇ 4 ਦੋਸ਼ੀ ਕਾਬੂ – ਪੌਣੇ 2 ਕਰੋੜ ਦੇ ਗਹਿਣੇ ਤੇ 32 ਲੱਖ ਨਕਦ ਬਰਾਮਦ “ਲੋਕਾਂ ਨੂੰ ਡਰਨ ਦੀ ਲੋੜ ਨਹੀਂ – ਹੁੱਲੜਬਾਜ਼ ਤੇ ਸ਼ਰਾਰਤੀ ਅਨਸਰਾਂ ਉੱਤੇ ਕੜੀ ਕਾਰਵਾਈ ਹੋਵੇਗੀ : SSP ਬਟਾਲਾ*
ADVERTISEMENT
You are currently viewing ਬੀ.ਬੀ.ਐਮ.ਬੀ.ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ.ਰਾਜ ਕੁਮਾਰ ਚੱਬੇਵਾਲ

ਬੀ.ਬੀ.ਐਮ.ਬੀ.ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ.ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ 1 ਮਈ (ਪ੍ਰਾਈਮ ਪੰਜਾਬ ਟਾਈਮਜ਼) 

ਪੰਜਾਬ ਪਾਣੀਆਂ ਦੇ ਸੰਕਟ ਨਾਲ ਜੂਝ ਰਿਹੈ, ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ

 : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪੰਜਾਬ ਸਰਕਾਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਿੱਸੇ ’ਚੋਂ ਗੁਆਂਢੀ ਸੂਬੇ ਹਰਿਆਣਾ ਨੂੰ ਭਾਖੜਾ ਡੈਮ ਤੋਂ ਫੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕਾ ਅਤੇ ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ ਕਰਾਰ ਦਿੱਤਾ ਹੈ।

          ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫੈਸਲੇ ਨੂੰ ਪੰਜਾਬ ਦੇ ਪਾਣੀਆਂ ’ਤੇ ਡਾਕਾ ਦੱਸਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਰਾਜ ਦੇ ਹੱਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਇਸ ਗੰਭੀਰ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਭਾਜਪਾ ਨੂੰ ਪੰਜਾਬ ਦੇ ਹਿੱਤ ਲਈ ਖੜ੍ਹਨਾ ਚਾਹੀਦਾ ਹੈ ਤਾਂ ਜੋ ਸੰਘੀ ਢਾਂਚੇ ’ਤੇ ਹਮਲੇ ਦੀ ਇਸ ਕੋਝੀ ਸਾਜਿਸ਼ ਨੂੰ ਨਾਕਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦੇ ਅੰਕੜਿਆਂ ਮੁਤਾਬਕ ਭਾਖੜਾ ਡੈਮ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੇਠਾਂ ਦਰਜ ਕੀਤਾ ਗਿਆ ਜਦਕਿ ਦੂਸਰੇ ਪਾਸੇ ਹਰਿਆਣਾ ਦੀ 8500 ਕਿਊਸਿਕ ਵਾਧੂ ਪਾਣੀ ਦੀ ਮੰਗ ਕਿੱਦਾਂ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਦਾ ਸੰਕਟ ਹਰ ਸਾਲ ਗਹਿਰਾ ਰਿਹਾ ਹੈ ਅਤੇ ਦੂਸਰੇ ਪਾਸੇ ਦਰਿਆਵਾਂ ਵਿਚ ਪਾਣੀ ਦਾ ਵਹਾਅ ਘੱਟ ਹੋਣ ਕਾਰਨ ਸੂਬੇ ਵਿਚ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਵੀ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹਰਿਆਣਾ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਣੀ ਦੁਆਉਣ ਲਈ ਪੰਜਾਬ ਦੀ ਬਾਂਹ ਮਰੋੜਨੀ ਸੂਬਿਆਂ ਦੇ ਅਖਤਿਆਰ ’ਤੇ ਸਿੱਧਾ ਹਮਲਾ ਹੈ ਜੋ ਕਿ ਨਾ ਸਹਿਣਯੋਗ ਹੈ।

           ਆਉਂਦੇ ਝੋਨੇ ਦੇ ਸੀਜ਼ਨ ਦਾ ਹਵਾਲਾ ਦਿੰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਪੰਜਾਬ ਕੋਲ ਆਪਣੀਆ ਜ਼ਰੂਰਤਾਂ ਤੋਂ ਵੀ ਘੱਟ ਪਾਣੀ ਹੈ ਅਤੇ ਹਰਿਆਣਾ, ਜੋ ਹੁਣ ਤੱਕ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਾ ਹੈ, ਨੂੰ ਹੋਰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਲੋਂ ਬੋਰਡ ਦੀ ਮੀਟਿੰਗ ਸੱਦ ਕੇ ਗੈਰ-ਕਾਨੂੰਨੀ ਢੰਗ ਨਾਲ ਮਤਾ ਪਾਸ ਕਰਕੇ ਪੰਜਾਬ ਦੇ ਹੱਕਾਂ ਨੂੰ ਬੁਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਸੂਬੇ ਦਾ ਹੱਕ ਖੋਹਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਸੋੜੇ ਸਿਆਸੀ ਹਿੱਤਾਂ ਨੂੰ ਲਾਂਭੇ ਕਰਦਿਆਂ ਸਾਰੀਆਂ ਪਾਰਟੀਆਂ ਨੂੰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣਾ ਚਾਹੀਦਾ ਹੈ।

error: copy content is like crime its probhihated