Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing BCA ਆਖਰੀ ਸਾਲ ਦੇ ਵਿਦਿਆਰਥੀਆਂ ਦਾ ਐਜ਼ੂਕੇਸ਼ਨਲ ਟੂਰ ਲਿਜਾਇਆ ਗਿਆ

BCA ਆਖਰੀ ਸਾਲ ਦੇ ਵਿਦਿਆਰਥੀਆਂ ਦਾ ਐਜ਼ੂਕੇਸ਼ਨਲ ਟੂਰ ਲਿਜਾਇਆ ਗਿਆ

ਦਸੂਹਾ 7 ਅਕਤੂਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵੱਲੋਂ ਬੀ.ਸੀ.ਏ ਆਖਰੀ ਸਾਲ ਦੇ ਵਿਦਿਆਰਥੀਆਂ ਦਾ ਐਜ਼ੂਕੇਸ਼ਨਲ ਟੂਰ ਫਰਮਾਸਿਊਟੀਕਲ ਮੇਡੀਰੋਜ਼ ਇੰਡਸਟਰੀ ਵਿਖੇ ਲਿਜਾਇਆ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਨੇ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਇੰਡਸਟਰੀਅਲ ਏਰੀਆਜ਼ ਵਿੱਚ ਭੇਜਣਾ ਜਰੂਰੀ ਸਮਝਿਆ ਤਾਂ ਜੋ ਉਹ ਚੱਲ ਰਹੇ ਵੱਖ ਵੱਖ ਕੰਪਿਊਟਰ ਭਾਸ਼ਾਵਾਂ ਦੁਆਰਾ ਬਣਾਏ ਗਏ ਸਾਫਟਵੇਅਰ ਨੂੰ ਸਮਝ ਸਕਣ ਅਤੇ ਜਾਣਕਾਰੀ ਹਾਸਲ ਕਰ ਸਕਣ ਕਿ ਹੁਣ ਅਤੇ ਆਉਣ ਵਾਲੇ ਸਮੇਂ ਵਿੱਚ ਕਿਸ ਸਾਫਟਵੇਅਰ ਅਤੇ ਕੰਪਿਊਟਰ ਭਾਸ਼ਾ ਦੀ ਜਿਆਦਾ ਮੰਗ ਹੈ। ਉਹਨਾ ਕਿਹਾ ਕਿ ਕੇ.ਐਮ.ਐਸ ਕਾਲਜ ਨੇ ਵਿਦਿਆਰਥੀਆਂ ਦੇ ਰੋਜ਼ਗਾਰ ਨੂੰ ਧਿਆਨ ਰੱਖਦੇ ਹੋਏ ਇਹ ਕਦਮ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਪਹਿਲ ਦੇ ਅਧਾਰ ਤੇ ਚੁੱਕਿਆ ਹੈ ਅਤੇ ਉਮੀਦ ਹੈ ਕਿ ਬੀ.ਸੀ.ਏ ਆਖਰੀ ਸਾਲ ਦੇ ਸਾਰੇ ਵਿਦਿਆਰਥੀ ਰੋਜ਼ਗਾਰ ਦੇ ਮੌਕੇ ਜਰੂਰ ਹਾਸਲ ਕਰਨਗੇ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਲਵਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਐਜ਼ੂਕੇਸ਼ਨਲ ਟੂਰ ਦੇ ਦੌਰਾਨ ਕੇ.ਐਮ.ਐਸ ਕਾਲਜ ਦੇ ਵਿਦਿਆਰਥੀ।