Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦਾ ਬੀ.ਸੀ.ਏ.ਸਮੇਸਟਰ……

ਖਾਲਸਾ ਕਾਲਜ,ਗੜ੍ਹਦੀਵਾਲਾ ਦਾ ਬੀ.ਸੀ.ਏ.ਸਮੇਸਟਰ……

ਖਾਲਸਾ ਕਾਲਜ,ਗੜ੍ਹਦੀਵਾਲਾ ਦਾ ਬੀ.ਸੀ.ਏ.ਸਮੇਸਟਰ ਛੇਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 23 ਅਗਸਤ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਕਾਲਜ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ 1811 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਭਾਵਨਾ ਅਤੇ ਜਸਪ੍ਰੀਤ ਕੌਰ ਨੇ 1766 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਰੋਹਿਤ ਕੁਮਾਰ ਨੇ 1763 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਕਮਲਜੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।