Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੁਸ਼ਿਆਰਪੁਰ ’ਚ ਬਣਾਇਆ ਜਾਵੇਗਾ ਦੇਸ਼ ਦਾ ਬਿਹਤਰੀਨ ਅੱਖਾਂ ਦਾ ਬੈਂਕ

ਹੁਸ਼ਿਆਰਪੁਰ ’ਚ ਬਣਾਇਆ ਜਾਵੇਗਾ ਦੇਸ਼ ਦਾ ਬਿਹਤਰੀਨ ਅੱਖਾਂ ਦਾ ਬੈਂਕ

ਹੁਸ਼ਿਆਰਪੁਰ (ਬਿਊਰੋ) 

–ਕੈਬਨਿਟ ਮੰਤਰੀ ਨੇ ਅੱਖਾਂ ਦਾਨ ਸੁਸਾਇਟੀ ਦੇ ਜਾਗਰੂਕਤਾ ਪੰਦਰਵਾੜੇ ਦੇ ਸਮਾਪਤੀ ਸਮਾਰੋਹ ’ਚ ਕੀਤੀ ਸ਼ਿਰਕਤ

10 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਖਾਂ ਦਾਨ ਸੁਸਾਇਟੀ ਹੁਸ਼ਿਆਰਪੁਰ ਵਲੋਂ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਵਿਚ ਦੇਸ਼ ਦਾ ਬਿਹਤਰੀਨ ਅੱਖਾਂ ਦਾ ਬੈਂਕ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅੱਖਾਂ ਦਾਨ ਸੁਸਾਇਟੀ ਪਿਛਲੇ 23 ਸਾਲਾਂ ਤੋਂ ਬਹੁਤ ਹੀ ਪ੍ਰਸੰਸਾਯੋਗ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬਣਾਏ ਜਾ ਰਹੇ ਮੈਡੀਕਲ ਕਾਲਜ ਵਿਚ ਪੁਤਲੀ ਬਦਲਣ ਦੀ ਸੁਵਿਧਾ ਸਰਕਾਰ ਵਲੋਂ ਉਪਲਬੱਧ ਕਰਵਾਈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ ਵੀ ਮੌਜੂਦ ਸਨ।
ਸੁਸਾਇਟੀ ਦੇ ਪ੍ਰਧਾਨ ਸੁਰੇਸ਼ ਚੰਦ ਕਪਾਟੀਆ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਜਨਰਲ ਸਕੱਤਰ ਇੰਜੀਨੀਅਰ ਬਲਜੀਤ ਸਿੰਘ ਨੇ ਸੁਸਾਇਟੀ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ। ਡਾ. ਗੁਰਬਖਸ਼ ਸਿੰਘ ਨੇ ਅੱਖਾਂ ਦਾਨ ਦੀ ਮੁਕੰਮਲ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਪ੍ਰੋ: ਬਹਾਦਰ ਸਿੰਘ ਸੁਨੇਤ ਵਲੋਂ ਸੁਸਾਇਟੀ ਵਲੋਂ ਕੀਤੇ ਗਏ ਹੁਣ ਤੱਕ ਕੰਮਾਂ ਸਬੰਧੀ ਮੁਸ਼ਕਿਲਾਂ ਬਾਰੇ ਆਪਣੇ ਤਜਰਬੇ ਸਾਂਝੇ ਕੀਤੀ। ਇਸ ਦੌਰਾਨ ਅੱਖਾਂ ਦਾਨ ਅਤੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ।