Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਕੈਨੇਡਾ ਜਾਣ ਤੋਂ ਪਹਿਲਾਂ ਸ਼ੱਕੀ ਹਾਲਾਤਾਂ ‘ਚ ਨਹਿਰ ‘ਚੋਂ ਲੜਕੀ ਦੀ ਲਾਸ਼ ਬਰਾਮਦ, ਦੇਖੋ ਵੀਡੀਓ

ਕੈਨੇਡਾ ਜਾਣ ਤੋਂ ਪਹਿਲਾਂ ਸ਼ੱਕੀ ਹਾਲਾਤਾਂ ‘ਚ ਨਹਿਰ ‘ਚੋਂ ਲੜਕੀ ਦੀ ਲਾਸ਼ ਬਰਾਮਦ, ਦੇਖੋ ਵੀਡੀਓ

ਮੁਕੇਰੀਆਂ / ਦਸੂਹਾ (PPT NEWS)

: ਮੁਕੇਰੀਆਂ ਹਾਈਡਲ ਨਹਿਰ ‘ਚੋਂ ਸ਼ੱਕੀ ਹਾਲਾਤਾਂ ‘ਚ ਲੜਕੀ ਦੀ ਲਾ+ਸ਼ ਬਰਾਮਦ ਹੋਈ ਹੈ। ਲੜਕੀ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ । ਮ੍ਰਿਤਕ ਦੀ ਪਛਾਣ 21 ਸਾਲਾ ਸਿਮਰਨ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ ਦਿੱਤੀ। ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ।

ਦੇਖੋ ਪੂਰੀ ਵੀਡੀਓ 

ਮੌਕੇ ‘ਤੇ ਪਹੁੰਚੇ ਮ੍ਰਿਤਕ ਸਿਮਰਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਸਿਮਰਨ ਜਨਵਰੀ ‘ਚ ਪੜ੍ਹਾਈ ਲਈ ਕੈਨੇਡਾ ਜਾਣ ਵਾਲੀ ਸੀ। ਉਸ ਨੇ ਕਿਹਾ ਕਿ ਉਹ ਕੈਨੇਡਾ ਜਾਣ ਨੂੰ ਲੈ ਕੇ ਬਹੁਤ ਖੁਸ਼ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਸਿਮਰਨ ਆਪਣੀ ਕੋਚਿੰਗ ਲਈ ਹੁਸ਼ਿਆਰਪੁਰ ਗਈ ਸੀ, ਪਰ ਉਹ ਘਰ ਨਹੀਂ ਆਈ। ਮ੍ਰਿਤਕਾ ਦੇ ਜੀਜੇ ਨੇ ਦੱਸਿਆ ਕਿ ਉਹ ਕਨੇਡਾ ਜਾਣ ਲਈ ਕੋਚਿੰਗ ਲੈ ਰਹੀ ਸੀ। ਉਹ ਹੁਸ਼ਿਆਰਪੁਰ ਵਿਖੇ ਕੋਚਿੰਗ ਲੈਣ ਲਈ ਪਹਿਲੇ ਦਿਨ ਗਈ ਸੀ।

ਸ਼ਾਮ ਨੂੰ ਟਾਂਡਾ ਪਹੁੰਚਣ ‘ਤੇ ਮ੍ਰਿਤਕਾ ਨੇ ਮਾਂ ਨੂੰ ਫੋਨ ਕੀਤਾ ਕਿ ਉਸ ਦਾ ਫੋਨ ਬੰਦ ਹੋਣ ਵਾਲਾ ਹੈ ਅਤੇ ਉਹ ਟਾਂਡਾ ਪਹੁੰਚ ਗਈ ਹੈ। ਭਰਜਾਈ ਦਾ ਕਹਿਣਾ ਹੈ ਕਿ ਉਹ ਵਿਦੇਸ਼ ਜਾਣ ਲਈ ਬਹੁਤ ਉਤਸੁਕ ਸੀ ਪਰ ਉਸ ਨੇ ਇਸ ਤਰਾਂ ਦਾ ਕਦਮ ਕਿਉਂ ਚੁੱਕਿਆ।

 ਉਸ ਨੇ ਪੁਲਸ ਤੋਂ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਦੇਰ ਸ਼ਾਮ ਜਦੋਂ ਅਸੀਂ ਉਸ ਦੀ ਤਲਾਸ਼ ਸ਼ੁਰੂ ਕੀਤੀ ਤਾਂ ਦਸੂਹਾ ਹਾਜੀਪੁਰ ਰੋਡ ’ਤੇ ਅੱਡਾ ਰੈਲੀ ਨੇੜੇ ਨਹਿਰ ਦੇ ਪੁਲ ਤੇ ਉਸ ਦੀ ਸਕੂਟਰੀ ਖੜ੍ਹੀ ਮਿਲੀ। ਉਹ ਕਾਫੀ ਦੇਰ ਤੱਕ ਸਿਮਰਨ ਨੂੰ ਲੱਭਦੇ ਰਿਹੇ ਪਰ ਦੇਰ ਰਾਤ ਤੱਕ ਸਿਮਰਨ ਦਾ ਕੋਈ ਸੁਰਾਗ ਨਹੀਂ ਮਿਲਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਹਾਜੀਪੁਰ ਪੁਲੀਸ ਤੋਂ ਸਾਨੂੰ ਪਤਾ ਲੱਗਾ ਕਿ ਸਿਮਰਨ ਦੀ ਲਾਸ਼ ਹਾਈਡਲ ਨਹਿਰ ਵਿੱਚੋਂ ਬਰਾਮਦ ਹੋਈ ਹੈ। ਹਾਜੀਪੁਰ ਪੁਲਸ ਨੇ ਸਿਮਰਨ ਦੀ ਲਾਸ਼ ਨੂੰ ਨਹਿਰ ‘ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਸਿਮਰਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਸ ਨੇ ਸਿਮਰਨ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ। ਜਿਸ ਤੋਂ ਬਾਅਦ ਉਹ ਦੇਰ ਰਾਤ ਤੱਕ ਸਿਮਰਨ ਦੀ ਭਾਲ ਕਰਦੇ ਰਹੇ ਪਰ ਅੱਜ ਸਵੇਰੇ ਸਿਮਰਨ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਸਿਮਰਨ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।