Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਨੇ ਨਸ਼ੇ ਦੇ ਵਿਰੋਧ ਚ ਆਪ ਸਰਕਾਰ ਦਾ ਪੁਤਲਾ ਫੂਕਿਆ

ਬੇਗਮਪੁਰਾ ਟਾਈਗਰ ਫੋਰਸ ਨੇ ਨਸ਼ੇ ਦੇ ਵਿਰੋਧ ਚ ਆਪ ਸਰਕਾਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, (ਤਰਸੇਮ ਦੀਵਾਨਾ)

* ਬੇਗਮਪੁਰਾ ਟਾਈਗਰ ਫੋਰਸ ਨੇ ਨਸ਼ੇ ਦੇ ਵਿਰੋਧ ਚ ਆਪ ਸਰਕਾਰ ਦਾ ਪੁਤਲਾ ਫੂਕਿਆ *

9 ਅਕਤੂਬਰ : ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਅੱਜ ਦੇ ਨੌਜਵਾਨਾਂ ਦੇ ਮੋਢਿਆਂ ਤੇ ਹੀ ਦੇਸ਼ ਦਾ ਭਵਿੱਖ ਟਿਕਿਆ ਹੋਇਆ ਹੈ। ਇਸ ਲਈ ਪੰਜਾਬ ਭਰ ਵਿੱਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ। ਕਿਉਂਕਿ ਦੇਸ਼ ਦੀ ਜਵਾਨੀ ਨਸ਼ਿਆਂ ਵਿੱਚ ਪੈ ਕੇ ਖ਼ਤਮ ਹੁੰਦੀ ਜਾ ਰਹੀ ਹੈ।” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਤਰਸੇਮ ਦੀਵਾਨਾ ਚੇਅਰਮੈਨ ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਚੱਬੇਵਾਲ ਵਿਖੇ ਸੰਗਠਨ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਦੀ ਅਗਵਾਈ ਵਿੱਚ ਨਸ਼ਿਆਂ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਨ ਮੌਕੇ ਕੀਤਾ।
ਇਸ ਮੌਕੇ ਹਾਜ਼ਰ ਸੰਗਠਨ ਦੇ ਹਲਕਾ ਚੱਬੇਵਾਲ ਤੋਂ ਪ੍ਰਧਾਨ ਸਨੀ ਸੀਣਾ, ਸੰਜੀਵ ਕੁਮਾਰ ਅੱਤੋਵਾਲ ਜਨਰਲ ਸਕੱਤਰ ਪੰਜਾਬ,ਦੋਆਬਾ ਪ੍ਰਧਾਨ ਹੰਸਰਾਜ ਇਸਲਾਮਾਬਾਦ ,ਦੋਆਬਾ ਇੰਚਾਰਜ ਜੱਸਾ ਨੰਦਨ, ਹਰਨੇਕ ਅਜਨੋਹਾ ਸੀਨੀਅਰ ਮੀਤ ਪ੍ਰਧਾਨ ਦੁਆਬਾ , ਜ਼ਿਲ੍ਹਾ ਸਕੱਤਰ ਅਸ਼ੋਕ ਕੁਮਾਰ ਕਟੋਚ, ਸੀਨੀਅਰ ਮੀਤ ਪ੍ਰਧਾਨ ਸ਼ੈਰੀ ਸੁਸ਼ਾਂਤ ਮੰਮਣ ਸਮੇਤ ਸੰਗਠਨ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਸੰਗਠਨ ਦੇ ਸੀਨੀਅਰ ਮੀਤ ਪ੍ਰਧਾਨ ਦੋਆਬਾ ਹਰਨੇਕ ਅਜਨੋਹਾ ਨੇ ਕਿਹਾ ਕਿ ਜਿੱਥੇ ਪੰਜਾਬ ਭਰ ਵਿਚ ਨਸ਼ੇ ਨੇ ਆਪਣੇ ਪੈਰ ਪਸਾਰੇ ਹੋਏ ਹਨ। ਇਸੇ ਤਰ੍ਹਾਂ ਥਾਣਾ ਮੇਹਟੀਆਣਾ ਦੇ ਇਲਾਕੇ ਵਿੱਚ ਵੀ ਨਸ਼ੇ ਦੀ ਕਾਫ਼ੀ ਭਰਮਾਰ ਹੈ ਅਤੇ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ। ਪਰੰਤੂ ਪੁਲਸ ਪ੍ਰਸ਼ਾਸਨ ਵੱਲੋਂ ਮਾਈਨਿੰਗ ਤੋਂ ਇਲਾਵਾ ਹੋਰ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਸੰਗਠਨ ਵੱਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਵਰਤਣੀ ਚਾਹੀਦੀ ਹੈ। ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੇ ਛੇਵੇਂ ਦਰਿਆ ਵਿਚ ਵਹਿਣ ਤੋਂ ਰੋਕਿਆ ਜਾ ਸਕੇ।
ਸੰਗਠਨ ਦੇ ਵੱਖ ਵੱਖ ਅਹੁਦੇਦਾਰਾਂ ਨੇ ਸ਼ਰ੍ਹੇਆਮ ਵਿਕ ਰਹੇ ਨਸ਼ੇ ਦੇ ਸੰਬੰਧ ਵਿਚ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਖ਼ਿਲਾਫ਼ ਇਸੇ ਤਰ੍ਹਾਂ ਹੀ ਢਿੱਲ ਵਰਤੀ ਜਾਂਦੀ ਰਹੀ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਜਵਾਨੀ ਮੁੱਢ ਤੋਂ ਹੀ ਖਤਮ ਹੋ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਕੁਮਾਰ ਜੱਲੋਵਾਲ, ਕਮਲਜੀਤ ਮਾਂਝੀ ਸੀਨੀਅਰ ਬਲਾਕ ਪ੍ਰਧਾਨ, ਰਾਮਜੀ ਡਾਡਾ ਪ੍ਰਧਾਨ, ਮਨਜੀਤ ਬਲਾਕ ਵਾਈਸ ਪ੍ਰਧਾਨ, ਅਮਨਦੀਪ ਜਨਰਲ ਸਕੱਤਰ, ਮਨੀਸ਼ ਕੁਮਾਰ ਬਲਾਕ ਸਕੱਤਰ, ਲਖਵਿੰਦਰ ਸਿੰਘ, ਦਵਿੰਦਰ ਕੁਮਾਰ, ਨਿਤਿਨ ਕੁਮਾਰ, ਸੰਦੀਪ ਕੁਮਾਰ, ਬਿਸ਼ਨਪਾਲ ਸ਼ਹਿਰੀ ਪ੍ਰਧਾਨ, ਗਿਆਨ ਚੰਦ ਠਰੋਲੀ ਆਦਿ ਹਾਜ਼ਰ ਸਨ।

ਫੋਟੋ:- ਚੱਬੇਵਾਲ ਵਿਖੇ ਪੁਤਲਾ ਫੂਕ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦੇ ਸੰਗਠਨ ਦੇ ਅਹੁਦੇਦਾਰ ਤੇ ਮੈਂਬਰ।