Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੋ ਟਰਾਲੀਆਂ ਰਾਸ਼ਨ ਅਤੇ ਇੱਕ ਟਰਾਲੀ ਹਰੇ ਚਾਰੇ ਦੀ ਭੇਜੀ

ਬੇਗਮਪੁਰਾ ਟਾਈਗਰ ਫੋਰਸ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੋ ਟਰਾਲੀਆਂ ਰਾਸ਼ਨ ਅਤੇ ਇੱਕ ਟਰਾਲੀ ਹਰੇ ਚਾਰੇ ਦੀ ਭੇਜੀ

ਹੁਸ਼ਿਆਰਪੁਰ, 5 ਸਤੰਬਰ (ਤਰਸੇਮ ਦੀਵਾਨਾ)

ਇਸ ਔਖੀ ਘੜੀ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨਾ ਸਾਡਾ ਇੱਕਲਾਖੀ ਫਰਜ਼ ਹੈ : ਨੇਕੂ, ਪਵਨ, ਬੰਟੀ

:  ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਵਲੋਂ ਫੋਰਸ ਦੇ ਦੁਆਬਾ ਪ੍ਰਧਾਨ ਨੇਕੂ ਅਜਨੋਹਾ,ਪਵਨ ਕੁਮਾਰ ਬੱਧਣ ਤੇ ਅਨਿਲ ਕੁਮਾਰ ਬੰਟੀ ਬਲਾਕ ਪ੍ਰਧਾਨ ਹਰਿਆਣਾ ਭੂੰਗਾ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਹੜ੍ਹ ਤੋਂ ਪੀੜਿਤ ਪਰਿਵਾਰਾਂ ਲਈ ਇੱਕ ਟਰਾਲੀ ਪਸ਼ੂਆਂ ਲਈ ਹਰੇ ਚਾਰੇ ਦੀ ਅਤੇ ਦੋ ਟਰਾਲੀਆਂ ਰਾਸ਼ਨ ਦੀਆ ਸਾਈ ਗੀਤਾ ਸ਼ਾਹ ਕਾਦਰੀ ਜੀ ਵੱਲੋਂ ਮਾਲਕ ਦੇ ਚਰਨਾਂ ਵਿੱਚ ਦੁਆ ਬੇਨਤੀ ਕਰਨ ਤੋਂ ਉਪਰੰਤ ਰਵਾਨਾ ਕੀਤੀਆਂ ! ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਰਾਹਤ ਦੇਣ ਲਈ ਰਾਸ਼ਨ ਅਤੇ ਬੇਜ਼ੁਬਾਨ ਪਸ਼ੂਆਂ ਦੇ ਲਈ ਹਰੇ ਚਾਰੇ ਦੀ ਖੇਪ ਭੇਜੀ ਜਾ ਰਹੀ ਹੈ। ਉਹਨਾਂ ਕਿਹਾ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਨੇ ਹਮੇਸ਼ਾ ਹੀ ਸਮਾਜ ਦੇ ਸੇਵਾ ਵਿੱਚ ਵਧ ਚੜ ਕੇ ਹਿੱਸਾ ਪਾਇਆ ਹੈ। ਪੂਰੇ ਭਾਰਤ ਨੂੰ ਰੋਟੀ ਖਿਲਾਉਣ ਵਾਲਾ ਪੰਜਾਬ ਸੂਬਾ ਅੱਜ ਖੁਦ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਇਸ ਔਖੀ ਘੜੀ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨਾ ਸਾਡਾ ਇੱਕਲਾਖੀ ਫਰਜ਼ ਹੈ। ਉਹਨਾਂ ਕਿਹਾ ਕਿ ਸਾਨੂੰ ਕਿਸੇ ਜਾਤ ਧਰਮ ਦੇ ਭੇਦ ਭਾਵ ਕੀਤੇ ਬਿਨਾਂ ਲੋੜਵੰਦਾਂ ਦੀ ਸੇਵਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਨੁੱਖ ਹੀ ਮਨੁੱਖ ਦੇ ਕੰਮ ਆਉਂਦਾ ਹੈ। ਉਹਨਾਂ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਸ਼ਨ ਦੀਆਂ ਦੋ ਟਰਾਲੀਆਂ ਜਿਸ ਵਿੱਚ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਘਰ ਵਿੱਚ ਵਰਤਿਆ ਜਾਣ ਵਾਲਾ ਸਮਾਨ ਜਿਵੇਂ ਆਟਾ, ਦਾਲ, ਖੰਡ, ਘਿਓ, ਚਾਹ ਪੱਤੀ, ਮਸਾਲੇ, ਆਲੂ, ਪਿਆਜ, ਸੈਂਟਰੀ ਪੈਡ ਅਤੇ ਦਵਾਈਆਂ ਆਦਿ ਅਤੇ ਪਸ਼ੂਆਂ ਲਈ ਹਰੇ ਚਾਰੇ ਦੀ ਇਕ ਟਰਾਲੀ ਭੇਜੀ ਗਈ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਕੁਝ ਰਾਹਤ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਰਾਹਤ ਕੰਮਾਂ ਲਈ ਸਰਕਾਰ ਵੱਲ ਦੇਖਣ ਦੀ ਬਜਾਏ ਭਾਈਚਾਰਕ ਸਾਂਝ ਦਿਖਾਉਂਦੇ ਹੋਏ ਸਾਨੂੰ ਖੁਦ ਲੋੜਵੰਦਾਂ ਦੀ ਵੱਧ ਤੋਂ ਵੱਧ ਸੇਵਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਰਾਹਤ ਦੇਣ ਲਈ ਉਹਨਾਂ ਦਾ ਹੱਥ ਫੜਨਾ ਚਾਹੀਦਾ। ਇਸ ਮੌਕੇ ਸਾਨੂੰ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਰਾਜੂ,ਮਨਪ੍ਰੀਤ ਕਲੋਤਾ,ਲਵਪ੍ਰੀਤ ਸਿੰਘ,ਲਵਪ੍ਰੀਤ ਕਲੋਤਾ,ਸਾਹਿਲ,ਨਵਜੋਤ,ਰਾਜਵੀਰ ਸਿੰਘ, ਮਹਿੰਦਰ ਪਾਲ ਬੱਧਣ,ਭੁਪਿੰਦਰ ਕੁਮਾਰ ਬੱਧਣ, ਰੋਬਨ ਭੱਟੀ, ਗੁਰਪ੍ਰੀਤ ਸਿੰਘ, ਵਿਸ਼ਾਲ, ਨੀਰਜ ਹੰਸ,ਨਾਥੀ, ਪਾਲੀ ਇਟਲੀ, ਪਵਿੱਤਰ ਕੈਨੇਡਾ, ਗੋਰੂ ਕੈਨੇਡਾ, ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ !