Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਨੇ ਦਸਵੀਂ ਦਾ ਨਤੀਜਾ ਵਧੀਆ ਆਉਣ ਤੇ ਸ਼ੇਰਗੜ ਪਿੰਡ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ 

ਬੇਗਮਪੁਰਾ ਟਾਈਗਰ ਫੋਰਸ ਨੇ ਦਸਵੀਂ ਦਾ ਨਤੀਜਾ ਵਧੀਆ ਆਉਣ ਤੇ ਸ਼ੇਰਗੜ ਪਿੰਡ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ 

ਬੇਗਮਪੁਰਾ ਟਾਈਗਰ ਫੋਰਸ ਨੇ ਦਸਵੀਂ ਦਾ ਨਤੀਜਾ ਵਧੀਆ ਆਉਣ ਤੇ ਸ਼ੇਰਗੜ ਪਿੰਡ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ 

ਹੁਸ਼ਿਆਰਪੁਰ 7 ਜੁਲਾਈ ( ਤਰਸੇਮ ਦੀਵਾਨਾ ) :  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿੱਚ ਪਿੰਡ ਸ਼ੇਰਗੜ੍ਹ ਦੇ ਬੱਚਿਆਂ ਦਾ ਰਿਜ਼ਲਟ ਵਧੀਆ ਆਉਣ ਦੇ ਸੰਬੰਧ ਵਿਚ ਜ਼ਿਲਾ ਜੁਆਇੰਟ ਸੈਕਟਰੀ ਬੇਗਮਪੁਰਾ ਟਾਈਗਰ ਫੋਰਸ  ਈਸ਼ ਕੁਮਾਰ ਵੱਲੋਂ ਨਜ਼ਦੀਕੀ ਪਿੰਡ ਸ਼ੇਰਗੜ੍ਹ ਵਿਖੇ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਅਤੇ ਬੇਗਮਪੁਰਾ ਟਾਈਗਰ ਫੋਰਸ ਦੀ ਸੀਨੀਅਰ ਲੀਡਰਸ਼ਿਪ ਜਿਸ ਵਿੱਚ ਚੇਅਰਮੈਨ ਤਰਸੇਮ ਦੀਵਾਨਾ ਕੌਮੀ ਪ੍ਰਧਾਨ ਅਸ਼ੋਕ ਸੱਲਣ ਦੁਆਬਾ ਇੰਚਾਰਜ ਸੋਮਦੇਵ ਸੰਧੀ  ਨੇ ਸ਼ਾਮਿਲ ਹੋ ਕੇ ਬੱਚਿਆਂ ਨੂੰ  ਵਧੀਆ ਨੰਬਰਾਂ ਲਈ ਸਨਮਾਨਿਤ ਕੀਤਾ । ਬੱਚਿਆਂ ਨੂੰ ਵਿੱਦਿਆ ਦੀ ਟ੍ਰੇਨਿੰਗ ਦੇਣ ਲਈ  ਅਧਿਆਪਕ ਵਿਨੋਦ ਕੁਮਾਰ  ਨੇ ਬਹੁਤ ਵਧੀਆ ਭੂਮਿਕਾ ਨਿਭਾਈ ਇਸ ਮੌਕੇ ਮਾਸਟਰ ਵਿਨੋਦ ਕੁਮਾਰ  ਨੂੰ ਵੀ  ਸਨਮਾਨਿਤ ਕੀਤਾ ਗਿਆ । ਉਨ੍ਹਾਂ ਦੱਸਿਆ ਕਿ  ਇਹ ਬੱਚੇ ਮਾਸਟਰ  ਵਿਨੋਦ ਕੁਮਾਰ ਕੋਲ ਅਲੱਗ ਤੋਂ  ਕਲਾਸਾਂ ਲਗਾਉਂਦੇ ਸਨ । ਜਿਨ੍ਹਾਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਦੇ ਨਾਮ ਇਸ ਪ੍ਰਕਾਰ ਹਨ : ਅਰਪਨਾ,ਹਰਮਨ,ਸਤਵਿੰਦਰ ਕੌਰ, ਅੰਜਲੀ,ਤਾਨੀਆ । ਇਨ੍ਹਾਂ ਬੱਚਿਆਂ ਨੇ ਬੜੀ ਮਿਹਨਤ ਕੀਤੀ । ਅਤੇ ਦਸਵੀਂ ਦੇ ਨਤੀਜਿਆਂ ਵਿੱਚ ਚੰਗੇ ਨੰਬਰ ਹਾਸਿਲ ਕੀਤੇ  ਅਤੇ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਨੇ ਇਨ੍ਹਾਂ ਬੱਚਿਆਂ ਨੂੰ ਹਰ ਤਰ੍ਹਾਂ ਦੀ ਪੜ੍ਹਾਈ ਵਿਚ ਮਦਦ ਦੇਣ ਦਾ ਵਾਅਦਾ ਕੀਤਾ । ਇਸ ਮੌਕੇ  ਮੈਂਬਰ ਸਰਬਜੀਤ ਭੁਪਿੰਦਰ ਕੁਮਾਰ ਮਲਕੀਤ ਵਿਰਦੀ ਈਸ਼ ਕੁਮਾਰ ਵਿਸ਼ਾਲ ਕੁਮਾਰ ਆਦਿ ਹਾਜ਼ਰ ਸਨ ।