Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬੇਗਮਪੁਰਾ ਟਾਇਗਰ ਫੋਰਸ ਨੇ ਡੀ ਐਸ ਪੀ ਸਿਟੀ ਅਮਰ ਨਾਥ ਨੂੰ ਕੀਤਾ ਸਨਮਾਨਿਤ

ਬੇਗਮਪੁਰਾ ਟਾਇਗਰ ਫੋਰਸ ਨੇ ਡੀ ਐਸ ਪੀ ਸਿਟੀ ਅਮਰ ਨਾਥ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ 21  ਫਰਵਰੀ ( ਤਰਸੇਮ ਦੀਵਾਨਾ )

ਬੇਗਮਪੁਰਾ ਟਾਈਗਰ ਫੋਰਸ ਕਿਸੇ ਇੱਕ ਵਰਗ ਦੀ ਨਹੀ ਇਹ ਸਾਰੇ ਵਰਗਾ ਦੀ ਸਾਝੀ ਫੋਰਸ ਹੈ : ਠਰੋਲੀ,ਨੇਕੂ,ਹੈਪੀ

: ਬੇਗਮਪੁਰਾ ਟਾਈਗਰ ਫੋਰਸ ਦੇ ਸੂਬਾ ਪ੍ਰਧਾਨ ਵੀਰਪਾਲ ਠਰੋਲੀ ਦੁਆਬਾ ਪ੍ਰਧਾਨ ਨੇਕੂ ਅਜਨੋਹਾ ਤੇ ਜਿਲ੍ਹਾ  ਪ੍ਰਧਾਨ ਹੈਪੀ ਫਤਿਹਗੜ੍ਹ ਦੀ ਅਗਵਾਈ ਹੇਠ ਡੀ ਐਸ ਪੀ ਸਿਟੀ ਅਮਰ ਨਾਥ ਦੀ ਵਧੀਆ ਕਾਰਗੁਜ਼ਾਰੀ , ਇਲਾਕੇ ਵਿੱਚ ਵਿੱਕ ਰਹੇ ਨਸ਼ੇ ਅਤੇ ਦਿਨ ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ ਨੂੰ ਠੱਲ ਪਾਉਣ ਦੇ ਲਈ ਸਨਮਾਨਿਤ ਕੀਤਾ ਗਿਆ ।  ਇਸ ਮੌਕੇ ਫੋਰਸ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਡੀ ਐਸ ਪੀ ਸਿਟੀ ਅਮਰ ਨਾਥ ਨੇ ਚਾਰਜ  ਲਿਆ ਹੈ ਉਸ ਦਿਨ ਤੋਂ ਹੀ ਇਲਾਕੇ ਵਿੱਚ ਨਸ਼ਾ ਖੋਰੀ ਅਤੇ ਲੁੱਟਾ ਖੋਹਾ ਨੂੰ ਬਹੁਤ ਵੱਡੇ ਪੱਧਰ ਤੇ ਠੱਲ ਪਈ ਹੈ ਆਗੂਆ ਨੇ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ 2009 ਤੋਂ ਹੀ ਸਮਾਜ ਸੇਵਾ ਦੇ ਕੰਮ ਕਰਦੀ ਆ ਰਹੀ ਹੈ ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਸਾਰੇ ਵਰਗਾ ਸੀ ਸਾਝੀ ਫੋਰਸ ਹੈ ਨਾ ਕਿ ਕਿਸੇ ਇੱਕ ਵਰਗ ਦੀ ਫੋਰਸ ਹੈ ਇਸ ਮੌਕੇ ਡੀ ਐਸ ਪੀ ਸਿਟੀ ਅਮਰ ਨਾਥ ਲੋਕਾ ਨੂੰ  ਅਪੀਲ ਕੀਤੀ ਕਿ ਪਬਲਿਕ ਨਸ਼ਾ ਤਸਕਰਾਂ ਤੇ  ਨਕੇਲ ਕੱਸਣ ਲਈ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਵੇ ਉਹਨਾ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਜਿਲਾ ਕਪਤਾਨ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ ਤੇ ਨਕੇਲ ਕੱਸਣ ਲਈ ਪੁਲਿਸ ਨੇ ਵਿਸ਼ੇਸ਼ ਅਭਿਆਨ ਚਲਾਇਆ ਹੋਇਆ ਹੈ ਉਹਨਾਂ ਕਿਹਾ ਕਿ ਡੀ ਐਸ ਪੀ ਅਮਰ ਨਾਥ ਪਹਿਲਾ ਵੀ ਹੁਸ਼ਿਆਰਪੁਰ ਰਹਿ ਚੁੱਕੇ ਹਨ ਅਤੇ ਉਹ ਇਸ ਹਲਕੇ ਤੋਂ ਭਲੀ ਭਾਂਤ ਜਾਣੂ ਹਨ ਉਹਨਾ ਕਿਹਾ ਕਿ
ਅਪਰਾਧਕ ਘਟਨਾਵਾਂ ਤੇ ਰੋਕ ਲਾਉਣ ਲਈ ਖੇਤਰ ਦੇ ਲੋਕਾਂ ਨੂੰ ਪੁਲਿਸ  ਦਾ ਡੱਟਕੇ ਸਹਿਯੋਗ ਦੇਣਾ ਚਾਹੀਦਾ ਹੈ  ਤਾਂ ਜੋ ਅਪਰਾਧਿਕ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੀ ਲੜਾਈ ਝਗੜਿਆਂ ਨੂੰ ਪਹਿਲ ਦੇ ਅਧਾਰ ਤੇ ਨਬੇੜਨ ਦਾ ਯਤਨ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਛੋਟੀ ਉਮਰ ਦੇ ਬੱਚਿਆਂ ਨੂੰ ਵਾਹਨ ਦੇ ਕੇ ਸੜਕਾਂ ਤੇ ਨਾ ਭੇਜਿਆ ਜਾਵੇ ਤਾਂ ਜੋ ਵੱਧ ਰਹੀਆਂ ਘਟਨਾਵਾਂ ਤੇ ਲਗਾਮ ਲਾਈ ਜਾ ਸਕੇ ਉਹਨਾਂ ਨੇ ਚਿਤਾਵਨੀ ਦਿੱਤੀ ਕਿ ਬਿਨਾਂ ਨੰਬਰ ਦੇ ਚੱਲਣ ਵਾਲੇ ਦੋ ਪਈਆ ਵਾਹਨਾਂ ਤੇ ਪ੍ਰੈਸ਼ਰ ਹਾਰਨ ਲੱਗੇ ਵਾਹਨਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਹੋਰਨਾ ਤੋ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ , ਸਤੀਸ਼ ਕੁਮਾਰ ਸ਼ੇਰਗੜ ,ਰਾਜ ਕੁਮਾਰ ਬੱਧਣ ਨਾਰਾ,  ਰਾਜ ਕੁਮਾਰ ਬੱਧਣ ਸ਼ੇਰਗੜ , ਚਰਨਜੀਤ ਡਾਡਾ ,ਰਾਕੇਸ ਕੁਮਾਰ ਭੱਟੀ ,ਅਮਨਦੀਪ , ਮੁਨੀਸ਼ ਕੁਮਾਰ,ਵਿੱਕੀ ਸਿੰਘ ਪੁਰਹੀਰਾ  , ਮੰਗਾ ਸ਼ੇਰਗੜ,ਅਮਨਦੀਪ ,ਮੁਨੀਸ਼, ਗੁਰਪ੍ਰੀਤ ਕੁਮਾਰ,ਸਨੀ ਸੀਣਾ ,ਭਿੰਦਾ ਸੀਣਾ  ,ਰਾਕੇਸ ਕੁਮਾਰ ਜੱਲੋਵਾਲ ,ਅਮਨਦੀਪ ‘ਦੋਆਬਾ ਇੰਚਾਰਜ  ਜੱਸਾ ਸਿੰਘ  ਨੰਦਨ , ਗੋਗਾ ਮਾਂਝੀ ,ਵਿਜੈ ਕੁਮਾਰ ਸੋਨੂੰ ,ਜਸਵਿੰਦਰ ਗਿਆਨੀ  ਅਵਿਨਾਸ਼ ਸਿੰਘ, ਬਿੱਟੂ ਵਿਰਦੀ ਪੰਚ ਸ਼ੇਰਗੜ ,ਕਮਲਜੀਤ ਸਿੰਘ, ਦਵਿੰਦਰ ਕੁਮਾਰ , ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ ,ਰਵੀ ਸੁੰਦਰ ਨਗਰ ,  ਗੁਰਪ੍ਰੀਤ ਗੋਪਾ ,ਨਿੱਕਾ ਬਸੀ ਕਿੱਕਰਾ ,ਰਵੀ ,ਭੁਪਿੰਦਰ ਕੁਮਾਰ ਬੱਧਣ ,ਅਵਤਾਰ ਡਿੰਪੀ , ਕਮਲਜੀਤ ਡਾਡਾ,ਲਾਡੀ ਸ਼ੇਰਗੜ ,ਸੋਨੂੰ ਛਾਉਣੀ ਕਲਾਂ ,ਕਿਸ਼ੋਰੀ ਸ਼ੇਰਗੜ , ਬਿਸ਼ਨਪਾਲ ਠਰੋਲੀ ,ਪਵਨ ਕੁਮਾਰ ਬੱਧਣ ,ਨਿਤੀਸ਼ ਕੁਮਾਰ ਸੈਣੀ, ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।