Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਨਸ਼ੇ ਦੇ ਵਿਰੁੱਧ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਨਸ਼ੇ ਦੇ ਵਿਰੁੱਧ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ (ਤਰਸੇਮ ਦੀਵਾਨਾ)

4 ਜਨਵਰੀ : ਪੰਜਾਬ ਦੀ ਆਪ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ੇ ਖਤਮ ਕਰਨ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਦਾਅਵੇ ਕਰ ਰਹੀ ਹੈ ਕਿ ਦੇਸ਼ ਵਿਚੋਂ ਨਸ਼ਾ ਖਤਮ ਕੀਤਾ ਜਾ ਰਿਹਾ ਹੈ। ਪ੍ਰੰਤੂ ਇਸ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਪੰਜਾਬ ਵਿੱਚ ਵੱਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੇ ਆਪਣੇ ਪੈਰ ਇੰਨੇ ਪਸਾਰ ਰੱਖੇ ਹਨ ਕਿ ਇਹ ਪੰਜਾਬ ਦੀ ਜਵਾਨੀ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ।” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਤੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਨੇ ਅੱਜ ਕਸਬਾ ਚੱਬੇਵਾਲ ਦੇ ਮੁੱਖ ਚੌਕ ਵਿੱਚ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਵਿਰੋਧ ਵਿੱਚ ਪੰਜਾਬ ਦੀ ਆਪ ਸਰਕਾਰ

ਦਾ ਪੁਤਲਾ ਸਾੜਨ ਮੌਕੇ ਕੀਤਾ। ਉਹਨਾਂ ਕਿਹਾ ਕਿ ਦੇਸ਼ ਦੇ ਬਾਰਡਰ ਤੇ ਅੱਜ ਵੀ ਸਰਕਾਰ ਦੀ ਮਿਲੀਭੁਗਤ ਸਦਕਾ ਨਸ਼ੇ ਦੀ ਸਮੱਗਲਿੰਗ ਸ਼ਰੇਆਮ ਹੋ ਰਹੀ ਹੈ। ਪੰਜਾਬ ਪੁਲਿਸ ਵੱਲੋਂ ਨਸ਼ਾ ਵੇਚਣ ਵਾਲੀਆਂ ਛੋਟੀਆਂ ਮੱਛੀਆਂ ਨੂੰ ਫੜ ਕੇ ਪੱਲਾ ਝਾੜ ਦਿੱਤਾ ਜਾਂਦਾ ਹੈ। ਜਦ ਕਿ ਨਸ਼ਾ ਵੇਚਣ ਵਾਲੇ ਵੱਡੇ ਮਗਰਮੱਛ ਅੱਜ ਵੀ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਪਹੁੰਚ ਤੋਂ ਬਾਹਰ ਹਨ। ਕਈ ਨਸ਼ੇ ਦੇ ਸੁਦਾਗਰ ਤਾ ਦੱਬੀ ਜੁਬਾਨ ਵਿੱਚ ਇਹ ਵੀ ਕਹਿ ਰਹੇ ਹਨ ਕਿ ਉਹਨਾਂ ਵੱਲੋਂ ਪ੍ਰਸ਼ਾਸਨ ਨੂੰ ਮਹੀਨਾ ਭਰਿਆ ਜਾਦਾ ਹੈ ਜਿਸ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਤੋਂ ਸੰਕੋਚ ਕੀਤਾ ਜਾ ਰਿਹਾ ਹੈ।

ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਹਲਕਾ ਚੱਬੇਵਾਲ ਤੋਂ ਪ੍ਰਧਾਨ ਸਨੀ ਸੀਣਾ ਤੇ ਹਲਕਾ ਚੱਬੇਵਾਲ ਤੋ ਸੀਨੀਅਰ ਮੀਤ ਪ੍ਰਧਾਨ ਸੰਦੀਪ ਕੁਮਾਰ ਜੱਲੋਵਾਲ ਦੀ ਅਗਵਾਈ ਵਿੱਚ ਇਸ ਪੁਤਲਾ ਫੂਕ ਪ੍ਰਦਰਸ਼ਨ ਦੌਰਾਨ ਪੰਜਾਬ ਦੀ ਆਪ ਸਰਕਾਰ ਤੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੱਤਾ ਸੰਭਾਲਦੇ ਹੀ ਸੂਬੇ ਚੋਂ ਨਸ਼ਾ ਖਤਮ ਕੀਤਾ ਜਾਵੇਗਾ। ਪ੍ਰੰਤੂ ਅੱਜ ਪੰਜਾਬ ਵਿੱਚ ਨਸ਼ੇ ਦੀ ਸਮਗਲਿੰਗ ਵਿੱਚ ਵਾਧਾ ਹੋ ਰਿਹਾ ਹੈ ਅਤੇ ਕਈ ਨੌਜਵਾਨ ਨਸ਼ੇ ਦੀ ਇਸ ਦਲਦਲ ਵਿੱਚ ਫਸ ਚੁੱਕੇ ਹਨ। ਇਸ ਨਸ਼ੇ ਨੇ ਕਈ ਘਰਾਂ ਦੇ ਚਿਰਾਗ ਬੁਝਾ ਕੇ ਰੱਖ ਦਿੱਤੇ ਹਨ। ਹੋਰ ਤਾਂ ਹੋਰ ਇਹ ਨਸ਼ਾ ਕਈ ਬੱਚਿਆਂ ਨੂੰ ਯਤੀਮ ਬਣਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਕੇਸ਼ ਕੁਮਾਰ ਭੱਟੀ ਅਮਨਦੀਪ ਸਿੰਘ,ਅਸੋਕ ਕੁਮਾਰ ਕਟੋਚ , ਸੁਰਜੀਤ ਬੋਹਣ, ਚਰਨਜੀਤ ਸਿੰਘ, ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ,ਪਵਨ ਕੁਮਾਰ ਬੱਧਣ , ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਠੇਕੇਦਾਰ ਰਾਮ ਪ੍ਰਕਾਸ਼, ਹਰਨੇਕ ਸਿੰਘ ਬੱਧਣ, ਸਨੀ ਸੀਣਾ, ਸੁਸ਼ਾਂਤ ਮੰਮਣ, ਬਿਕਰਮ ਵਿੱਜ, ਭੁਪਿੰਦਰ ਕੁਮਾਰ ਬੱਧਣ , ਹੈਪੀ ਫਤਹਿਗਡ਼੍ਹ, ਮਨੀਸ਼ ਕੁਮਾਰ, ਦਵਿੰਦਰ ਕੁਮਾਰ, ਵਿਜੇ ਕੁਮਾਰ ਜੱਲੋਵਾਲ ਖਨੂਰ, ਭੁਪਿੰਦਰ ਕੁਮਾਰ ਭਿੰਦਾ,ਦੋਆਬਾ ਇੰਚਾਰਜ ਜੱਸਾ ਨੰਦਨ , ਜ਼ਿਲ੍ਹਾ ਸਕੱਤਰ, ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਸੁਸ਼ਾਂਤ ਮੰਮਣ ਮਹਿੰਦਰ ਪਾਲ ਬੱਧਣ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।