Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਰਜਿ.ਵਲੋੰ ਹਰਨੇਕ ਸਿੰਘ ਬੱਧਣ ਸੀਨੀਅਰ…

ਬੇਗਮਪੁਰਾ ਟਾਈਗਰ ਫੋਰਸ ਰਜਿ.ਵਲੋੰ ਹਰਨੇਕ ਸਿੰਘ ਬੱਧਣ ਸੀਨੀਅਰ…

ਹੁਸ਼ਿਆਰਪੁਰ, (ਤਰਸੇਮ ਦੀਵਾਨਾ)

* ਬੇਗਮਪੁਰਾ ਟਾਈਗਰ ਫੋਰਸ ਰਜਿ. ਵਲੋ ਹਰਨੇਕ ਸਿੰਘ ਬੱਧਣ ਸੀਨੀਅਰ ਮੀਤ ਪ੍ਰਧਾਨ ਦੋਆਬਾ ਨਿਯੁਕਤ *

* ਪਿੰਡ ਫੁਗਲਾਣਾ ਵਿਖੇ ਹੋਈ ਬੇਗਮਪੁਰਾ ਟਾਈਗਰ ਫੋਰਸ ਰਜਿ. ਦੀ ਮੀਟਿੰਗ *

 2 ਅਕਤੂਬਰ : ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਦੇ ਐਸਸੀ ਸਮਾਜ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਬੇਗਮਪੁਰਾ ਟਾਈਗਰ ਫੋਰਸ ਰਜਿ. ਵੱਲੋਂ ਚਲਾਈ ਮੁਹਿੰਮ ਤਹਿਤ ਸੰਗਠਨ ਦੀ ਇਕ ਵਿਸ਼ੇਸ਼ ਮੀਟਿੰਗ ਸੰਗਠਨ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਦੀ ਪ੍ਰਧਾਨਗੀ ਵਿਚ ਪਿੰਡ ਫੁਗਲਾਣਾ ਦੇ ਕਮਿਊਨਿਟੀ ਹਾਲ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਸੰਗਠਨ ਦੇ ਚੇਅਰਮੈਨ ਤਰਸੇਮ ਦੀਵਾਨਾ ਮੁੱਖ ਮਹਿਮਾਨ ਵਜੋਂ ਅਤੇ ਉਨ੍ਹਾਂ ਦੇ ਨਾਲ ਪੰਜਾਬ ਜਨਰਲ ਸਕੱਤਰ ਸੰਜੀਵ ਕੁਮਾਰ ਅੱਤੋਵਾਲ, ਚਰਨਜੀਤ ਡਾਡਾ ਜ਼ਿਲ੍ਹਾ ਇੰਚਾਰਜ, ਸਨੀ ਸੀਣਾ ਪ੍ਰਧਾਨ ਹਲਕਾ ਚੱਬੇਵਾਲ, ਸੁਰਿੰਦਰ ਕੁਮਾਰ ਹੈਪੀ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਵੀ ਉਚੇਚੇ ਤੌਰ ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਨੇ ਕਿਹਾ ਕਿ ਹਰ ਪਾਸੇ ਐਸਸੀ ਸਮਾਜ ਦੇ ਗ਼ਰੀਬ ਪਰਿਵਾਰਾਂ ਨਾਲ ਧੱਕਾ ਹੋਣ ਦਾ ਅਸਲ ਕਾਰਨ ਉਨ੍ਹਾਂ ਦਾ ਆਪਣੇ ਹੱਕਾਂ ਪ੍ਰਤੀ ਜਾਗਰੂਕ ਨਾ ਹੋਣਾ ਹੈ। ਵੀਰਪਾਲ ਨੇ ਕਿਹਾ ਕਿ ਦਲਿਤ ਸਮਾਜ ਦੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਪੜ੍ਹਾਉਣੀ ਚਾਹੀਦੀ ਹੈ। ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਸਕੇ। ਜਦੋਂ ਅਸੀਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਜਾਵਾਂਗੇ ਤਾਂ ਹੀ ਸਾਡੇ ਪੈਰਾਂ ਵਿਚੋਂ ਅਮੀਰਜ਼ਾਦਿਆਂ ਦੀਆਂ ਗੁਲਾਮੀ ਦੀਆਂ ਜ਼ੰਜ਼ੀਰਾਂ ਟੁੱਟਣਗੀਆਂ। ਇਸ ਮੌਕੇ ਚੇਅਰਮੈਨ ਤਰਸੇਮ ਦੀਵਾਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਰਜਿ. ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ “ਐਸਾ ਚਾਹੂੰ ਰਾਜ ਮੈਂ ਜਹਾਂ ਮਿਲੈ ਸਭਨ ਕੋ ਅੰਨ, ਛੋਟ ਬੜੇ ਸਭ ਸਮ ਵਸੇ ਰਵਿਦਾਸ ਰਹੇ ਪ੍ਰਸੰਨ” ਮੁਤਾਬਕ ਇੱਕ ਅਜਿਹੇ ਸਮਾਜ ਦੀ ਸਿਰਜਣਾ ਕਰਨਾ ਹੈ ਜਿਥੇ ਕਿ ਊਚ-ਨੀਚ, ਜਾਤ-ਪਾਤ ਲਈ ਕੋਈ ਜਗ੍ਹਾ ਨਾ ਰਹੇ ਅਤੇ ਸਾਰੇ ਧਰਮਾਂ ਦਾ ਸਤਿਕਾਰ ਹੋਵੇ ਅਤੇ ਸਾਰੀਆਂ ਜਾਤਾਂ ਨੂੰ ਬਰਾਬਰ ਸਮਝਿਆ ਜਾਵੇ। ਦੀਵਾਨਾ ਨੇ ਕਿਹਾ ਕਿ ਸਮਾਜ ਵਿੱਚ ਅੱਜ ਵੀ ਕਈ ਗੰਦੀ ਬਿਰਤੀ ਵਾਲੇ ਪ੍ਰਾਣੀ ਹਨ, ਜੋ ਸਮਾਜ ਨੂੰ ਜਾਤ-ਪਾਤ ਤੇ ਧਰਮਾਂ ਵਿੱਚ ਵੰਡ ਕੇ ਆਪਸੀ ਫੁੱਟ ਪਾਉਣਾ ਚਾਹੁੰਦੇ ਹਨ। ਪ੍ਰੰਤੂ ਬੇਗਮਪੁਰਾ ਟਾਈਗਰ ਫੋਰਸ ਅਜਿਹੇ ਧਰਮ ਦੇ ਠੇਕੇਦਾਰਾਂ ਦਾ ਡੱਟ ਕੇ ਸਾਹਮਣਾ ਕਰੇਗੀ ਅਤੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਵੇਗੀ।

ਮੀਟਿੰਗ ਦੌਰਾਨ ਸੰਗਠਨ ਦਾ ਹੋਰ ਵਿਸਥਾਰ ਕਰਦਿਆਂ ਹਰਨੇਕ ਸਿੰਘ ਬੱਧਣ ਅਜਨੋਹਾ ਨੂੰ ਫੋਰਸ ਦਾ ਸੀਨੀਅਰ ਮੀਤ ਪ੍ਰਧਾਨ ਦੋਆਬਾ ਨਿਯੁਕਤ ਕੀਤਾ ਗਿਆ। ਦੋਆਬਾ ਮੀਤ ਪ੍ਰਧਾਨ ਦੇ ਨਾਲ ਗੁਰੀ ਡਵਿੱਡਾ, ਅਰਮਾਨ ਭੁਲੱਥ, ਗੋਗਾ ਕਾਹਲਵਾਂ, ਆਕਾਸ਼ ਪੰਡੋਰੀ ਸ਼ਾਮਚੁਰਾਸੀ, ਸਾਬੀ ਕਾਹਲਵਾ, ਗੋਪੀ ਰੇਰੂ, ਸਾਹਿਲ ਖਨੌਡ਼ਾ, ਅਮਨ ਰੇਰੂ ਨੂੰ ਫੋਰਸ ਵਲੋ ਨਿਯੁਕਤ ਕੀਤਾ ਗਿਆ। ਫੋਰਸ ਦੇ ਅਹੁਦੇਦਾਰਾਂ ਵੱਲੋਂ ਨਵ-ਨਿਯੁਕਤ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਨੀ ਸਿੰਘ, ਵਿਜੇ ਕੁਮਾਰ, ਅਮਨਦੀਪ ਸਿੰਘ, ਮਨਜੀਤ ਸਿੰਘ, ਸੰਦੀਪ ਕੁਮਾਰ, ਬਿਸ਼ਨਪਾਲ, ਨਾਨਕ ਚੰਦ, ਕਮਲਜੀਤ ਮਾਂਝੀ, ਮਨੀਸ਼ ਕੁਮਾਰ ਬਲਾਕ ਸਕੱਤਰ, ਅਮਨਦੀਪ ਸਿੰਘ ਬਲਾਕ ਸਕੱਤਰ, ਸੋਮਨਾਥ ਠਰੋਲੀ, ਮਾਈਕਲ ਖਨੌੜਾ ਬਾਬਾ ਸਾਹਿਬ ਟਾਇਗਰ ਫੋਰਸ, ਬਲਦੇਵ ਰਾਜ, ਰਾਮਜੀ, ਸੁਸ਼ਾਂਤ, ਮੱਖਣ, ਸੋਨੂੰ, ਹੈਪੀ, ਉਪਦੇਸ਼, ਹਰਵਿੰਦਰ ਸਿੰਘ, ਦਵਿੰਦਰ ਕੁਮਾਰ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਕੈਪਸ਼ਨ : – ਪਿੰਡ ਫੁਗਲਾਣਾ ਵਿਖੇ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਕੀਤੀ ਮੀਟਿੰਗ ਦਾ ਦ੍ਰਿਸ਼