Prime Punjab Times

Latest news
ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ...
ADVERTISEMENT
You are currently viewing ਆਰ.ਟੀ.ਓ ਨੇ ਸੇਫ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲੀਆਂ 23 ਸਕੂਲੀ ਬੱਸਾਂ ਦੇ ਕੱਟੇ ਚਲਾਨ

ਆਰ.ਟੀ.ਓ ਨੇ ਸੇਫ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲੀਆਂ 23 ਸਕੂਲੀ ਬੱਸਾਂ ਦੇ ਕੱਟੇ ਚਲਾਨ

ਦਸੂਹਾ / ਹੁਸ਼ਿਆਰਪੁਰ, 25 ਅਪ੍ਰੈਲ (ਚੌਧਰੀ) 

: ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਸਕੀਮ ਤਹਿਤ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਹਾਜੀਪੁਰ, ਝੀਰ ਦੀ ਖੂਹੀ ਅਤੇ ਦਸੂਹਾ ਦੇ ਪੰਜ ਸਕੂਲਾਂ ਦੀ ਚੈਕਿੰਗ ਕੀਤੀ ਗਈ। ਰਿਜਨਲ ਟਰਾਂਸਪੋਰਟ ਅਫ਼ਸਰ ਆਰ.ਐਸ ਗਿੱਲ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਸਕੀਮ ਤਹਿਤ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 23 ਬੱਸਾਂ ਦੇ ਚਲਾਨ ਕੱਟੇ ਗਏ। ਇਨ੍ਹਾਂ ਵਿਚ ਬਿਨ੍ਹਾਂ ਕਾਗਜ਼ਾਤ, ਬਿਨ੍ਹਾਂ ਫਿਟਨੈਸ ਸਰਟੀਫਿਕੇਟ ਵਾਲੀ ਬੱਸ ਨੂੰ ਇੰਪਾਊਂਡ ਕੀਤਾ ਗਿਆ।

ਆਰ.ਟੀ.ਓ ਵੱਲੋਂ ਇਸ ਦੌਰਾਨ ਸੇਫ ਸਕੂਲ ਸਕੂਲ ਵਾਹਨ ਸਕੀਮ ਦੇ ਬਾਰੇ ਵਿਚ ਜਾਗਰੂਕ ਕਰਦੇ ਹੋਏ ਬੱਸ/ਵੈਨ ਵਿਚ ਮੁੱਢਲੀਆਂ ਸੁਵਿਧਾਵਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਅਤੇ ਉਸ ’ਤੇ ਲੱਗੀ ਪੱਟੀ ਵਿਚ ਸਕੂਲ ਦਾ ਨਾਮ ਹੋਣਾ, ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਲੇਡੀਜ਼ ਅਟੈਂਡੈਂਟ ਸੁਵਿਧਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚੇ ਸਕੂਲ ਬੱਸ/ਵੈਨ ਵਿਚ ਕਿਸੇ ਪ੍ਰਕਾਰ ਦੀ ਲਾਪਰਵਾਹੀ ਨਜ਼ਰ ਆਉਂਦੀ ਹੈ, ਤਾਂ ਉਹ ਇਸ ਸਬੰਧੀ ਸਕੂਲ ਮੈਨੇਜਮੈਂਟ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਜਾਂ ਰਿਜਨਲ ਟਰਾਂਸਪੋਰਟ ਦਫ਼ਤਰ ਵਿਚ ਸੂਚਿਤ ਕਰਨ, ਤਾਂ ਜੋ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ ਸਕੂਲ ਵਾਹਨ ਪਾਲਿਸੀ ਨੂੰ 100 ਫੀਸਦੀ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨੇ ਮਾਪਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਧੀਆ ਹਾਲਾਤ ਦੀ ਬੱਸ, ਵੈਨ ਵਿਚ ਹੀ ਸਕੂਲ ਭੇਜਣ, ਨਾ ਕਿ ਕਿਸੇ ਆਟੋ ਰਿਕਸ਼ਾ ਜਾਂ 13 ਸੀਟਾਂ ਤੋਂ ਘੱਟ ਵਾਲੀ ਗੱਡੀ ਵਿਚ, ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾ ਸਕੇ।

error: copy content is like crime its probhihated