Prime Punjab Times

Latest news
शाहपुरकंडी बैराज के पावर हाउस में घुसा पानी, भारी नुकसान सहित पावर हाऊस के निर्माण में बाधा ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਦੇ ਸਫਲ ਸੰਚਾਲਨ ਸਬੰਧੀ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਤਸਕਰ ਵਲੋਂ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਰਿਕਵਰੀ ਮਾਮਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨ ਮਾਲ ਅਧਿਕਾਰੀ : ਆਸ਼ਿਕਾ ਜੈਨ ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ,117 ਹਲਕਿਆਂ ਦੇ... ਸੋਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਲੋੜਵੰਦਾਂ ਨੂੰ ਵੰਡਿਆ ਰਾਸ਼ਣ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਮੈਰਿਜ ਪੈਲੇਸ / ਰਿਸੋਰਟ ’ਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ ਤੇ ਮੀਟਿੰਗਾਂ ਦੀ ਅਗੇਤੀ ਸੂਚਨਾ ਦੇਣੀ ਬਣਾਈ ਜਾਵੇ ਯਕੀਨੀ : ਕੋਮਲ ਮਿੱਤਲ

ਮੈਰਿਜ ਪੈਲੇਸ / ਰਿਸੋਰਟ ’ਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ ਤੇ ਮੀਟਿੰਗਾਂ ਦੀ ਅਗੇਤੀ ਸੂਚਨਾ ਦੇਣੀ ਬਣਾਈ ਜਾਵੇ ਯਕੀਨੀ : ਕੋਮਲ ਮਿੱਤਲ

ਹੁਸ਼ਿਆਰਪੁਰ, 20 ਮਾਰਚ (ਬਿਊਰੋ) 

ਜ਼ਿਲ੍ਹਾ ਚੋਣ ਅਫ਼ਸਰ ਨੇ ਮੈਰਿਜ ਪੈਲੇਸਾਂ ਤੇ ਹੋਟਲਾਂ ਦੇ ਮਾਲਕਾਂ ਨੂੰ ਚੋਣ ਕਮਿਸ਼ਨ ਦੀਆਂ ਜਾਰੀ ਹਦਾਇਤਾਂ ਤੋਂ ਕਰਵਾਇਆ ਜਾਣੂ

: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਾਰੇ ਮੈਰਿਜ ਪੈਲੇਸ/ਰਿਸੋਰਟ ਮਾਲਕਾਂ ਅਤੇ ਉਨ੍ਹਾਂ ਦੇ ਪ੍ਰਤੀਨਿੱਧੀਆਂ ਨਾਲ ਮੀਟਿੰਗ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਚੋਣ ਮੀਟਿੰਗਾਂ ਅਤੇ ਰੈਲੀਆਂ ਕਰਨ ਦੀ ਅਗੇਤੀ ਸੂਚਨਾ ਮੈਰਿਜ ਪੈਲੇਸ ਮਾਲਕਾਂ ਵਲੋਂ ਪਹਿਲ ਦੇ ਆਧਾਰ ’ਤੇ ਦਿੱਤੀ ਜਾਵੇ, ਤਾਂ ਜੋ ਸਬੰਧਤ ਡਿਊਟੀ ’ਤੇ ਤਾਇਨਾਤ ਟੀਮਾਂ ਵਲੋਂ ਕਿਸੇ ਵੀ ਤਰ੍ਹਾਂ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਰੈਲੀਆਂ/ਮੀਟਿੰਗਾਂ ਦੌਰਾਨ ਹੋਣ ਵਾਲੇ ਖਰਚਿਆਂ ਦਾ ਪਤਾ ਲਗਾ ਕੇ ਸਬੰਧਤ ਉਮੀਦਵਾਰ ਜਾਂ ਪਾਰਟੀਆਂ ਵਲੋਂ ਕੀਤਾ ਗਿਆ ਖਰਚਾ ਬੁੱਕ ਕਰਨ ਲਈ ਜ਼ਰੂਰੀ ਹੈ ਕਿ ਪੈਲੇਸ ਮਾਲਕ ਵਲੋਂ ਇਸ ਦੀ ਸੂਚਨਾ ਪਹਿਲਾਂ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਉਨ੍ਹਾਂ ਮੈਰਿਜ ਪੈਲੇਸ/ਰਿਸੋਰਟ ਮਾਲਕਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਘਰੇਲੂ ਸਮਾਰੋਹ ਦੀ ਆੜ ਵਿਚ ਚੋਣ ਮੀਟਿੰਗ/ਰੈਲੀ ਤੋਂ ਬੱਚਣ ਲਈ, ਸਮਾਰੋਹ ਦਾ ਸੱਦਾ ਪੱਤਰ (ਕਾਰਡ) ਨਾਲ ਲਗਾਇਆ ਜਾਵੇ ਅਤੇ ਬਣਦਾ ਪਰਮਿੱਟ ਯਕੀਨੀ ਬਣਾਇਆ ਜਾਵੇ। ਇਸ ਨਾਲ ਸਬੰਧਤ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਜਾਂ ਸਮੱਸਿਆ ਦੇ ਹੱਲ ਲਈ ਮੈਰਿਜ ਪੈਲੇਸਾਂ ਦੇ ਮਾਲਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪੰਜਵੀਂ ਮੰਜ਼ਿਲ ਦੇ ਕਮਰਾ ਨੰਬਰ 514 ਵਿਚ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਦਿਵਿਆ.ਪੀ, ਚੋਣ ਤਹਿਸੀਦਾਰ ਸਰਬਜੀਤ ਸਿੰਘ, ਆਬਕਾਰੀ ਅਫ਼ਸਰ, ਚੋਣ ਕਾਨੂੰਗੋ ਦੀਪਕ ਕੁਮਾਰ ਅਤੇ ਲਖਬੀਰ ਸਿੰਘ ਵੀ ਮੌਜੂਦ ਸਨ।

error: copy content is like crime its probhihated