Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਵਧੀਆ ਸੇਵਾਵਾਂ ਪ੍ਰਧਾਨ ਕਰਨ ਲਈ ਡਾ.ਅਭਿਤੋਜ ਸਿੰਘ ਨੂੰ ਕੀਤਾ ਸਨਮਾਨਿਤ

ਵਧੀਆ ਸੇਵਾਵਾਂ ਪ੍ਰਧਾਨ ਕਰਨ ਲਈ ਡਾ.ਅਭਿਤੋਜ ਸਿੰਘ ਨੂੰ ਕੀਤਾ ਸਨਮਾਨਿਤ

ਗੜ੍ਹਦੀਵਾਲਾ 19 ਮਈ (ਚੌਧਰੀ) 

: ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ, ਡਾ. ਸਵਾਤੀ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਹਾਜਰੀ ਵਿੱਚ ਡਾ. ਅਭਿਤੋਜ ਸਿੰਘ (ਬੱਚਿਆਂ ਦੇ ਮਾਹਰ) ਨੂੰ ਵਧੀਆ ਸੇਵਾਵਾਂ ਪ੍ਰਧਾਨ ਕਰਨ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਅਭਿਤੋਜ ਸਿੰਘ (ਬੱਚਿਆਂ ਦੇ ਮਾਹਰ) ਇਸ ਸਮੇਂ ਸੀ.ਐਚ.ਸੀ ਭੂੰਗਾ ਵਿਖੇ ਕਾਰਜਰਤ ਹਨ।ਇਹ ਬਹੁਤ ਹੀ ਇਮਾਨਦਾਰ,ਮਿਹਨਤਕਸ਼,ਸਮੇ ਦੇ ਪਾਬੰਧ ਅਤੇ ਪੂਰੀ ਲਗਨ ਨਾਲ ਕੰਮ ਕਰਨ ਵਾਲੇ ਅਧਿਕਾਰੀ ਹਨ।ਇਨਾਂ ਦਾ ਉਚ ਅਧਿਕਾਰੀਆਂ,ਕਰਮਚਾਰੀਆਂ ਅਤੇ ਮਰੀਜਾਂ ਪ੍ਰਤੀ ਵਤੀਰਾ ਅਤੇ ਵਿਵਹਾਰ ਬਹੁਤ ਹੀ ਸ਼ਲਾਗਾਯੋਗ ਹੈ।ਇਨ੍ਹਾ ਦੁਆਰਾ ਸਰਕਾਰ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਦਾ ਪੂਰੀ ਤਰ੍ਹਾਂ ਪਾਲਨ ਕੀਤਾ ਜਾਂਦਾ ਹੈ।ਆਮ ਲੋਕਾਂ ਵਿਚ ਚੰਗੀਆਂ ਸਿਹਤ ਸਹੂਲਤਾਵਾਂ ਦੇਣ ਅਤੇ ਸਮਾਜ ਸੇਵਾਵਾਂ ਵਿਚ ਵਿਸ਼ੇਸ ਰੂਚੀ ਦੀ ਮਿਸਾਲ ਪੇਸ਼ ਕਰਦੇ ਹੋਏ ਪਿਛਲੇ ਦਿਨੀ ਪਿੰਡ ਚੱਕ ਸਮਾਣਾ ਵਿਖੇ ਬੋਰਵੈਲ ਵਿੱਚੋਂ ਡਿੱਗੇ ਹੋਏ ਬੱਚੇ ਨੂੰ ਬਾਹਰ ਕੱਢਣ ਦੇ ਵਿੱਚ ਅਹਿਮ ਭੂਮਿਕਾ ਨਿਭਾਈ ਗਈ।ਇਨ੍ਹਾ ਦੇ ਇਸ ਅਮੂਲ ਯੋਗਦਾਨ ਸਦਕਾ ਸਿਵਲ ਸਰਜਨ ਹੁਸ਼ਿਾਰਪੁਰ ਜੀ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।