Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਭਗਤ ਧੰਨਾ ਜੀ ਦੇ ਜਨਮ ਦਿਹਾੜਾ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਖਾਨਪੁਰ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ

ਭਗਤ ਧੰਨਾ ਜੀ ਦੇ ਜਨਮ ਦਿਹਾੜਾ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਖਾਨਪੁਰ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

24 ਅਪ੍ਰੈਲ : ਭਗਤ ਧੰਨਾ ਜੀ ਦੇ ਜਨਮ ਦਿਹਾੜਾ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਹਰਮਨ ਪ੍ਰੀਤ ਸਿੰਘ ਖ਼ਾਨਪੁਰ ਵਾਲਿਆ ਨੇ ਕੀਰਤਨ ਕੀਤਾ ਉਪਰੰਤ ਪੰਥ ਪ੍ਰਸਿੱਧ ਕੀਰਤੀਏ ਅਤੇ ਗੁਰਦਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਟੇਜ ਸੈਕਟਰੀ ਭਾਈ ਜਸਵਿੰਦਰ ਸਿੰਘ ਧੁੱਗਾ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕਥਾ ਦੁਆਰਾ ਨਿਹਾਲ ਕੀਤਾ ਭਗਤ ਧੰਨਾ ਜੀ ਦੇ ਜੀਵਨ ਤੋਂ ਸੇਧ ਲੈ ਕੇ ਮਨੁੱਖਾ ਜੀਵਨ ਜਿਊਣ ਬਾਰੇ ਕਿਹਾ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦਾ ਇਤਹਾਸ ਸੁਣਾ ਕੇ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਜਾਏ ਖਾਲਸੇ ਬਾਰੇ ਦੱਸਿਆ ਕਿਵੇਂ ਜਾਤ ਪਾਤ ਦਾ ਵਿਤਕਰਾ ਛੱਡ ਕੇ ਇਕ ਨਿਆਰਾ ਪੰਥ ਚਲਾਇਆ ਇੱਕ ਵੱਖਰੀ ਕੌਮ ਨੂੰ ਦੀ ਸਿਰਜਣਾ ਕੀਤੀ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਖ਼ਾਨਪੁਰ ਦੇ ਸਾਰੇ ਸੇਵਾਦਾਰ ਹਾਜਿਰ ਸਨ ਜਿਹਨਾਂ ਦੁਆਰਾ ਪਹੁੰਚੀ ਸਗੰਤ ਦਾ ਧੰਨਵਾਦ ਕੀਤਾ ਗਿਆ