Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਭਗਤ ਜਵਾਲਾ ਦਾਸ ਕੁਟੀਆ ਪਿੰਡ ਲੱਖਪੁਰ ਵਿਖੇ ਸ਼ਰਧਾ ਨਾਲ ਮਨਾਇਆ ਸੰਗਰਾਂਦ ਦਾ ਦਿਹਾੜਾ

ਭਗਤ ਜਵਾਲਾ ਦਾਸ ਕੁਟੀਆ ਪਿੰਡ ਲੱਖਪੁਰ ਵਿਖੇ ਸ਼ਰਧਾ ਨਾਲ ਮਨਾਇਆ ਸੰਗਰਾਂਦ ਦਾ ਦਿਹਾੜਾ

ਫਗਵਾੜਾ (ਲਾਲੀ ਦਾਦਰ )

* ਭਾਈ ਅੰਮ੍ਰਿਤਪਾਲ ਸਿੰਘ ਨੇ ਸਰਵਣ ਕਰਵਾਇਆ ਕਥਾ ਕੀਰਤਨ

15 ਜੂਨ : 108 ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਜੀ ਕੁਟੀਆ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹੈਡ ਗ੍ਰੰਥੀ ਭਾਈ ਅੰਮਿਤਪਾਲ ਸਿੰਘ ਨੇ ਸਰਬੱਤ ਦੇ ਭਲੇ ਅਤੇ ਸੁਖ ਸ਼ਾਂਤੀ ਦੀ ਅਰਦਾਸ ਕੀਤੀ। ਉਪਰੰਤ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਹਾੜ ਮਹੀਨੇ ਦੀ ਸੰਗਰਾਂਦ ਦੀ ਵਧਾਈ ਦਿੱਤੀ। ਚਾਹ ਪਕੌੜਿਆਂ ਦੀ ਸੇਵਾ ਅਤੇ ਗੁਰੂ ਕਾ ਲੰਗਰ ਸੇਵਾਦਾਰਾਂ ਵਲੋਂ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੰਤੋਖ ਸਿੰਘ, ਰੇਸ਼ਮ ਸਿੰਘ, ਸੇਵਾ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਬਲਬੀਰ ਸਿੰਘ, ਦਵਿੰਦਰ ਲੱਖਪੁਰ, ਜਸਵਿੰਦਰ ਸਿੰਘ, ਦਲਜੀਤ ਸਿੰਘ, ਰਾਮਸਰਨ, ਸੰਦੀਪ ਸਿੰਘ, ਜਸਕਰਨ ਸਿੰਘ, ਭਿੰਦਾ, ਬੱਬੂ ਢੰਡਵਾਲ, ਬਲਜਿੰਦਰ ਸਿੰਘ, ਰੋਹਿਤ ਪੂਨੀ, ਬਲਕਰਨ, ਰਮਨ ਨੰਬਰਦਾਰ, ਜੱਸੀ ਪੰਚ, ਸਿਮਰਨ, ਦਵਿੰਦਰ ਸਿੰਘ, ਹਰਜੋਤ ਸਿੰਘ, ਜਸ਼ਨਪ੍ਰੀਤ, ਰਾਣਾ ਯੂ.ਏ.ਈ., ਅਮਿਤ ਔਜਲਾ, ਪਰਮਜੀਤ ਪੰਮਾ, ਮੋਹਨ ਸਿੰਘ, ਸਤਪਾਲ, ਗੁਰਮੀਤ ਸਿੰਘ ਗੋਗੀ ਆਦਿ ਹਾਜਰ ਸਨ।
ਕੈਪਸ਼ਨ- ਪਿੰਡ ਲੱਖਪੁਰ ਵਿਖੇ ਸੰਗਰਾਂਦ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸੰਗਤਾਂ।