ਟਾਂਡਾ 20 ਮਾਰਚ (ਚੌਧਰੀ)
: ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਸਰਦਾਰ ਬਰਿੰਦਰ ਸਿੰਘ ਮਸੀਤੀ ਵੱਲੋਂ 63 ਸਾਲ ਦੀ ਉਮਰ ਵਿੱਚ ਅੱਜ ਚੌਥੀ ਵਾਰ ਖੂਨਦਾਨ ਕੀਤਾ ਗਿਆ। ਇਸ ਮੌਕੇ ਭਾਈ ਮਸੀਤੀ ਨੇ ਕਿਹਾ ਕਿ ਇਸ ਮਹਾਨ ਸੇਵਾ ਲਈ ਸਮਾਜ ਸੇਵੀ ਪ੍ਰੋਫੇਸਰ ਬਹਾਦਰ ਸਿੰਘ ਸੁਨੇਤ ਜੋ ਕਿ ਲੰਮੇ ਸਮੇਂ ਤੋਂ ਖੂਨ ਦਾਨ ਅਤੇ ਨੇਤਰਦਾਨ ਸੇਵਾਵਾਂ ਨਾਲ ਜੁੜੇ ਹੋਏ ਹਨ ਉਹਨ੍ਹਾਂ ਦੇ ਪ੍ਰੇਰਨਾ ਸਰੋਤ ਹਨ ਅਤੇ ਉਹ ਪੂਰੀ ਜ਼ਿੰਦਗੀ ਇਨ੍ਹਾਂ ਮਹਾਨ ਸੇਵਾਵਾਂ ਪ੍ਰਤੀ ਪੰਜਾਬ ਭਰ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਦੇ ਰਹਿਣਗੇ।
ਇਸ ਮੌਕੇ ਸ ਮਨਮੋਹਣ ਸਿੰਘ, ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਪ੍ਰਿੰਸੀਪਲ ਰਚਨਾ ਕੌਰ, ਗੁਰਪ੍ਰੀਤ ਸਿੰਘ , ਬਹਾਦਰ ਸਿੰਘ ਸਿੱਧੂ ,ਬਲਜੀਤ ਸਿੰਘ ਪਨੇਸਰ ਵੱਲੋਂ ਖੂਨਦਾਨੀ ਭਾਈ ਮਸੀਤੀ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਜੇਕਰ ਹਰ ਵਿਅਕਤੀ ਇਸ ਢੰਗ ਨਾਲ ਦੀਨ ਦੁਖੀਆ ਦੀ ਸੇਵਾ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਖੂਨਦਾਨ ਅਤੇ ਨੇਤਰਦਾਨ ਸੇਵਾ ਨੂੰ ਸਮਰਪਿਤ ਹੋਵੇ ਤਾਂ ਸਮਾਜ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾ ਸਕਦੀ ਹੈ। ।
ਭਾਈ ਮਸੀਤੀ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਵਿੱਚ ਖੂਨਦਾਨ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ।