Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ‘ਮਾਨਵ ਸੇਵਾ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਨੇਤਰਦਾਨ ਕੈਂਪ ਲਗਾਇਆ ਗਿਆ

‘ਮਾਨਵ ਸੇਵਾ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਨੇਤਰਦਾਨ ਕੈਂਪ ਲਗਾਇਆ ਗਿਆ

ਗੜ੍ਹਦੀਵਾਲਾ 20 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ

ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਰੈੱਡ ਰਿਬਨ, ਰੈੱਡ-ਕਰਾਸ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਭਾਈ ਘਨ੍ਹਈਆ ਜੀ ਦੇ ‘ਮਾਨਵ ਸੇਵਾ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਨੇਤਰਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਧਾਰਮਿਕ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਭਾਈ ਘਨ੍ਹਈਆ ਜੀ ਦੀ ਨਿਸ਼ਕਾਮ ਸੇਵਾ, ਦਇਆ ਅਤੇ ਮਨੁੱਖਤਾ ਪ੍ਰਤੀ

ਸਮਰਪਣ ਦੀ ਪ੍ਰੇਰਕ ਜੀਵਨ-ਯਾਤਰਾ ਉੱਤੇ ਚਰਚਾ ਕੀਤੀ।ਨੇਤਰਦਾਨ ਕੈਂਪ ਦੌਰਾਨ ਵਿਦਿਆਰਥੀਆਂ ਦੇ ਨੇਤਰਦਾਨ ਕਰਨ ਲਈ ਫ਼ਾਰਮ ਭਰਵਾਏ ਗਏ ਅਤੇ ਉਹਨਾਂ ਨੂੰ ਨੇਤਰਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਰਸਾਇਣ ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਾ-ਮੁਕਤ ਸਮਾਜ ਸਿਰਜਣ ਲਈ ਪ੍ਰੇਰਿਆ। ਵਾਈਸ ਪ੍ਰਿੰਸੀਪਲ ਸ਼੍ਰੀ ਸੰਜੀਵ ਸਿੰਘ ਨੇ ਕਿਹਾ ਕਿ ਭਾਈ ਘਨ੍ਹਈਆ ਜੀ ਦੀ ਸਿੱਖਿਆ ਅੱਜ ਦੇ ਸਮਾਜ ਲਈ ਵੱਡੀ ਪ੍ਰੇਰਣਾ ਹੈ ਅਤੇ ਅਜਿਹੇ ਪ੍ਰੋਗਰਾਮ ਅਜੋਕੀ ਪੀੜ੍ਹੀ ਨੂੰ ਸੇਵਾ ਦੇ ਰਾਹ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।