Prime Punjab Times

Latest news
ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ... ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ADVERTISEMENT
You are currently viewing *ਭਗਤੀ ਤੇ ਸ਼ਕਤੀ ਦਾ ਸੁਮੇਲ ਸੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ : ਬ੍ਰਮ ਸ਼ੰਕਰ ਜਿੰਪਾ*

*ਭਗਤੀ ਤੇ ਸ਼ਕਤੀ ਦਾ ਸੁਮੇਲ ਸੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ : ਬ੍ਰਮ ਸ਼ੰਕਰ ਜਿੰਪਾ*

ਹੁਸ਼ਿਆਰਪੁਰ(ਬਿਊਰੋ) 

*ਕੈਬਨਿਟ ਮੰਤਰੀ ਜਿੰਪਾ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਲਗਾਈ ਹਾਜ਼ਰੀ*

23 ਜਨਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਹੁਸ਼ਿਆਰਪੁਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਨਿਕਲਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਸਾਹਿਬ ਜੀ ਇਲਾਹੀ ਬਾਣੀ ਦਾ ਜਸ ਕਰਦੀਆਂ ਨਾਲ-ਨਾਲ ਚੱਲ ਰਹੀਆਂ ਸਨ।


ਇਸ ਦੌਰਾਨ ਨਗਰ ਕੀਰਤਨ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਲੰਗਰ ਸੇਵਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ।
ਇਸ ਦੌਰਾਨ ਗੁਰੂਦੁਆਰਾ ਸ਼ਹੀਦ ਸਿੰਘਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਰਣਜੀਤ ਸਿੰਘ ਨੇ ਕੈਬਨਿਟ ਮੰਤਰੀ ਜਿੰਪਾ ਨੂੰ ਸਿਰੋਪਾ ਭੇਂਟ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਵਿਜੈ ਅੱਗਰਵਾਲ, ਵਰਿੰਦਰ ਸ਼ਰਮਾ ਬਿੰਦੂ, ਹਰਮਿੰਦਰ ਸਿੰਘ ਗੋਪੀ,  ਸਤਵੰਤ ਸਿੰਘ ਸਿਆਨ, ਜਸਪਾਲ ਸੁਮਨ, ਨਵਜੋਤ ਕੌਰ ਜੋਤੀ, ਮਨਜੋਤ ਕੌਰ, ਸੰਤੋਸ਼ ਸੈਣੀ, ਮੰਦੀਪ ਕੌਰ, ਗੁਰਮੇਲ ਸਿੰਘ, ਸਤੀਸ਼ ਨਈਅਰ, ਤਰੁਣ ਸ਼ਰਮਾ, ਧੀਰਜ ਸ਼ਰਮਾ, ਅਰਜੁਨ ਸ਼ਰਮਾ, ਮਨੀਸ਼ ਸ਼ਰਮਾ, ਮਿੱਕੂ ਸ਼ਰਮਾ, ਕਮਲਜੀਤ ਸਿੰਘ ਵੀ ਮੌਜੂਦ ਸਨ।

error: copy content is like crime its probhihated