Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਭੰਗੀ ਚੋਅ ਨੂੰ ਕੂੜਾ ਮੁਕਤ ਕਰਨ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਸ਼ਲਾਘਾਯੋਗ : ਕੋਮਲ ਮਿੱਤਲ

ਭੰਗੀ ਚੋਅ ਨੂੰ ਕੂੜਾ ਮੁਕਤ ਕਰਨ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਸ਼ਲਾਘਾਯੋਗ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

–ਡਿਪਟੀ ਕਮਿਸ਼ਨਰ ਨੇ ਭੰਗੀ ਚੋਅ ’ਚ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ
– ਸੱਤਵੇਂ ਦਿਨ ਰਿਆਤ-ਬਾਹਰਾ ਇੰਸਟੀਚਿਊਟ ਦੇ ਵਲੰਟੀਅਰਾਂ ਨੇ ਮੁਹਿੰਮ ’ਚ ਪਾਇਆ ਯੋਗਦਾਨ

14 ਫਰਵਰੀ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਕਿਹਾ ਕਿ ਨਗਰ ਨਿਗਮ ਵਲੋਂ ਭੰਗੀ ਚੋਅ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਵਿਚ ਸ਼ਹਿਰ ਵਾਸੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸ ਸਹਿਯੋਗ ਨਾਲ ਭੰਗੀ ਚੋਅ ਨੂੰ ਜਲਦ ਹੀ ਕੂੜਾ ਮੁਕਤ ਕਰ ਲਿਆ ਜਾਵੇਗਾ। ਉਹ ਅੱਜ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਸਫ਼ਾਈ ਅਭਿਆਨ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਸਫ਼ਾਈ ਅਭਿਆਨ ਵਿਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਉਪਰਾਲੇ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਨਗਰ ਨਿਗਮ ਨੂੰ ਸਹਿਯੋਗ ਮਿਲੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਭਿਆਨ ਦੇ ਸੱਤਵੇਂ ਦਿਨ ਰਿਆਤ-ਬਾਹਰਾ ਇੰਸਟੀਚਿਊਟ ਦੇ 250 ਦੇ ਕਰੀਬ ਵਲੰਟੀਅਰਾਂ ਨੇ ਨਗਰ ਨਿਗਮ ਦੇ ਇਸ ਸਫ਼ਾਈ ਅਭਿਆਨ ਵਿਚ ਯੋਗਦਾਨ ਪਾਇਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦੀ ਸ਼ੁਰੂਆਤ ਤੋਂ ਬਾਅਦ ਸਫਾਈ ਨੂੰ ਲੈ ਕੇ ਲੋਕਾਂ ਵਿਚ ਇਕ ਸਕਾਰਾਤਮਕ ਬਦਲਾਅ ਆਇਆ ਹੈ, ਜੋ ਕਿ ਨਗਰ ਨਿਗਮ ਦਾ ਇਸ ਅਭਿਆਨ ਨੂੰ ਲੈ ਕੇ ਮੁੱਖ ਮੰਤਵ ਹੈ। ਉਨ੍ਹਾਂ ਕਿਹਾ ਕਿ ਇਹ ਅਭਿਆਨ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲਤਾ ਵੱਲ ਵੱਧ ਰਿਹਾ ਹੈ, ਕਿਉਂਕਿ ਜਨਤਾ ਦੇ ਸਹਿਯੋਗ ਦੇ ਬਿਨਾ ਕੋਈ ਵੀ ਅਭਿਆਨ ਸਫ਼ਲ ਨਹੀਂ ਹੋ ਸਕਦਾ ਹੈ।
ਕੋਮਲ ਮਿੱਤਲ ਨੇ ਕਿਹਾ ਕਿ ਨਗਰ ਨਿਗਮ ਦੇ ਨਾਲ ਰੋਜ਼ਾਨਾ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ, ਐਨ.ਜੀ.ਓਜ਼, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਇਸ ਸਫ਼ਾਈ ਅਭਿਆਨ ਵਿਚ ਸਹਿਯੋਗ ਕਰਕੇ ਭੰਗੀ ਚੋਅ ਨੂੰ ਕੂੜਾ ਮੁਕਤ ਬਣਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸ਼ਹਿਰ ਦੇ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਸ਼ਹਿਰ ਦੇ ਇਸ ਮੁੱਖ ਏਰੀਏ ਵਿਚ ਕੂੜਾ ਨਾ ਸੁੱਟੇ। ਉਨ੍ਹਾਂ ਕਿਹਾ ਕਿ ਭੰਗੀ ਚੋਅ ਵਿਚ ਸਫ਼ਾਈ ਬਣਾਈ ਰੱਖਣ ਲਈ ਨਗਰ ਨਿਗਮ ਦੀਆਂ ਸਰਵੇਲੈਂਸ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਇਥੇ ਕੂੜਾ ਸੁੱਟਣ ਵਾਲਿਆਂ ਦੇ ਚਾਲਾਨ ਵੀ ਕੀਤੇ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਨਗਰ ਨਿਗਮ ਦਾ ਹੋਰ ਸਟਾਫ਼ ਅਤੇ ਰਿਆਤ-ਬਾਹਰਾ ਇੰਸਟੀਚਿਊਟ ਦੇ ਵਲੰਟੀਅਰ ਮੌਜੂਦ ਸਨ।