Prime Punjab Times

Latest news
80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ
ADVERTISEMENT
You are currently viewing ਹੁਸ਼ਿਆਰਪੁਰ ‘ਚ 3 ਸਾਲਾਂ ਬੱਚਾ ਬੋਰਵੈੱਲ ਡਿੱਗਿਆ ,ਵੱਡੇ ਪੱਧਰ ਤੇ ਬਚਾਅ ਕਾਰਜ ਜਾਰੀ

ਹੁਸ਼ਿਆਰਪੁਰ ‘ਚ 3 ਸਾਲਾਂ ਬੱਚਾ ਬੋਰਵੈੱਲ ਡਿੱਗਿਆ ,ਵੱਡੇ ਪੱਧਰ ਤੇ ਬਚਾਅ ਕਾਰਜ ਜਾਰੀ

ਗੜ੍ਹਦੀਵਾਲਾ 15 ਮਈ (ਚੌਧਰੀ)

: ਹੁਸ਼ਿਆਰਪੁਰ ਦੇ ਭੀਖੋਵਾਲ ਨਜ਼ਦੀਕੀ ਪਿੰਡ ਚੱਕ ਸਵਾਨ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਤਿੰਨ ਸਾਲਾਂ ਬੱਚਾ ਬੋਰਵੈੱਲ ‘ਚ ਡਿੱਗ ਗਿਆ। ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਬੱਚੇ ਨੂੰ ਬਚਾਉਣ ਲਈ ਰਾਹਤ ਕਾਰਜ ਸ਼ੂਰੂ ਕੀਤੇ ਗਏ ਹਨ। ਬੱਚਾ ਬੋਰਵੈੱਲ ‘ਚ ਕਿੰਨਾ ਕਾਰਨਾਂ ਕਰਕੇ ਬੋਰਵੈੱਲ ਚ ਡਿੱਗਿਆ ਇਸ ਵਾਰੇ ਅਜੇ ਕੁਝ ਪਤਾ ਨਹੀਂ ਲਗਿਆ ਹੈ।

ਜਿਲਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ ਐਸ ਪੀ ਸੰਦੀਪ ਮਲਿਕ ਸਮੇਤ ਹੋਰ ਪ੍ਰਸਾਸ਼ਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਕੇ ਰੈਸਕਿਯੂ ਅਪ੍ਰੇਸ਼ਨ ਦੀ ਕਮਾਨ ਸੰਭਾਲੀ ਹੋਈ ਹੈ। । ਬਾਬਾ ਦੀਪ ਸਿੰਘ ਸੇਵਾਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਸਮੇਤ ਟੀਮ ਵੀ ਰਾਹਤ ਕਾਰਜਾ ਵਿਚ ਪ੍ਰਸ਼ਾਸਨ ਨਾਲ ਜੁੱਟੀ ਹੋਈ ਹੈ।ਬੱਚੇ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਜਾਰੀ ਹਨ।

ਬੱਚੇ ਦੀ ਪਛਾਣ ਗੁਰਕਰਨ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਚੱਕ ਸਵਾਨ ਵਜੋਂ ਹੋਈ ਹੈ। ਪ੍ਰਾਈਮ ਪੰਜਾਬ ਦੀ ਸਮੂਹ ਟੀਮ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹੈ ਕਿ ਇਹ ਨੰਨੇ ਬੱਚਾ ਸਹੀ ਸਲਾਮਤ ਬੋਰਵੈੱਲ ਚੋਂ ਬਾਹਰ ਨਿਕਲ ਆਵੇ।

error: copy content is like crime its probhihated