ਨਵੀਂ ਦਿੱਲੀ 4 ਜਨਵਰੀ : ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਭਾਵੇਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਸਰਵਉੱਚ ਕਮੇਟੀ ਪੀਏਸੀ ਪਾਰਟੀ ਦੀ ਤਰਫੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਸਹਿਮਤ ਹੋ ਗਈ ਹੈ। ਪਾਰਟੀ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਹੋਈ ਪੀਏਏਸੀ ਦੀ ਮੀਟਿੰਗ ‘ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਮਾਨ ਦੇ ਨਾਂ ’ਤੇ ਮੋਹਰ ਲੱਗ ਗਈ ਹੈ । ਪਰ ਅਜੇ ਅਧਿਕਾਰਤ ਐਲਾਨ ਹੋਣਾ ਬਾਕੀ ਹੈ।