Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਬਟਾਲਾ ਪੁਲਿਸ ਨੂੰ ਵੱਡਾ ਝਟਕਾ – ਹੱਥਕੜੀਆਂ ਸਮੇਤ ਗੈਂਗਸਟਰ ਦਾ ਮੁੱਖ ਸਾਥੀ ‘ਕਾਕਾ’ ਡਰਾਮਾਈ ਢੰਗ ਨਾਲ ਫਰਾਰ

ਬਟਾਲਾ ਪੁਲਿਸ ਨੂੰ ਵੱਡਾ ਝਟਕਾ – ਹੱਥਕੜੀਆਂ ਸਮੇਤ ਗੈਂਗਸਟਰ ਦਾ ਮੁੱਖ ਸਾਥੀ ‘ਕਾਕਾ’ ਡਰਾਮਾਈ ਢੰਗ ਨਾਲ ਫਰਾਰ

ਬਟਾਲਾ (ਅਵਿਨਾਸ਼ ਸ਼ਰਮਾ)

ਬਟਾਲਾ ਸ਼ਹਿਰ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਲੈ ਕੇ ਪੁਲੀਸ ਦੀ ਚਿੰਤਾ ਉਸ ਵੇਲੇ ਹੋਰ ਵਧ ਗਈ ਜਦੋਂ ਗੈਂਗਸਟਰ ਨਿਸ਼ਾਨ ਜੋਰੀਆ ਦੇ ਨਜ਼ਦੀਕੀ ਸਾਥੀ ਲਵਜੀਤ ਸਿੰਘ ਉਰਫ਼ ਕਾਕਾ ਨੇ ਪੁਲੀਸ ਨੂੰ ਚਕਮਾ ਦੇ ਕੇ ਹੱਥਕੜੀਆਂ ਸਮੇਤ ਫਰਾਰ ਹੋਣ ਦਾ ਨਾਟਕੀਅ ਰੰਗ ਦਿਖਾਇਆ।

ਮਿਲੀ ਜਾਣਕਾਰੀ ਮੁਤਾਬਕ, ਕਾਕਾ ਉੱਤੇ ਜਲੰਧਰ ਰੋਡ ‘ਤੇ ਸੇਠ ਟੈਲੀਕਾਮ ਦੇ ਮਾਲਕ ਅਤੇ ਕਾਂਗਰਸੀ ਆਗੂ ਗੌਤਮ ਸੇਠ ਗੁੱਡੂ ਦੀ ਦੁਕਾਨ ‘ਤੇ ਫਾਇਰਿੰਗ ਕਰਨ ਅਤੇ 2 ਕਰੋੜ ਰੁਪਏ ਦੀ ਰੰਗਦਾਰੀ ਮੰਗਣ ਦੇ ਗੰਭੀਰ ਦੋਸ਼ ਹਨ। ਪੁਲੀਸ ਨੇ ਉਸਨੂੰ ਵੱਡੀ ਮਿਹਨਤ ਤੋਂ ਬਾਅਦ ਕਾਬੂ ਕੀਤਾ ਸੀ।

ਜਾਣਕਾਰੀ ਅਨੁਸਾਰ, ਕਾਕਾ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਸਿਵਲ ਹਸਪਤਾਲ ਬਟਾਲਾ ‘ਚ ਜੇੜੇ ਇਲਾਜ ਲਈ ਲਿਆਂਦਾ ਗਿਆ ਸੀ ਕਿਉਂਕਿ ਇਸਦੀ ਲੱਤ ‘ਤੇ ਗੋਲੀ ਲੱਗੀ ਹੋਈ ਸੀ। ਉਸ ਨੂੰ ਬਟਾਲਾ ਦੇ ਸਿਵਲ ਹੋਸਪੀਟਲ ਵਿਖੇ ਦਾਖਲ ਕਰਵਾਇਆ ਗਿਆ ਸੀ ਜਿੱਥੇ ਕਿ ਉਸ ਦਾ ਇਲਾਜ ਚੱਲ ਰਿਹਾ ਸੀ ਇੱਥੇ ਹੀ ਇਸਨੇ ਮੌਕਾ ਵੇਖ ਕੇ ਪੁਲੀਸ ਨੂੰ ਚਕਮਾ ਦਿੱਤਾ ਅਤੇ ਹਵਾਲਾਤੀ ਕਸਟਡੀ ਤੋਂ ਫਰਾਰ ਹੋ ਗਿਆ। ਇਸ ਘਟਨਾ ਨੇ ਪੁਲੀਸ ਦੇ ਹੱਥ-ਪੈਰ ਫੁੱਲਾ ਦਿੱਤੇ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਾਕਾ ਦੀ ਪੁਲੀਸ ਨਾਲ ਮੁੱਠਭੇੜ ਹੋ ਚੁੱਕੀ ਹੈ, ਜਿਸ ਦੌਰਾਨ ਇਸ ਵੱਲੋਂ ਪੁਲੀਸ ‘ਤੇ ਗੋਲਾਬਾਰੀ ਕੀਤੀ ਗਈ ਸੀ ਅਤੇ ਉਸ ਸਮੇਂ ਤੋਂ ਹੀ ਇਹ ਪੁਲਿਸ ਲਈ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ।ਐਸ.ਐੱਚ.ਓ ਸਿਟੀ ਸੁਖਜਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਾਕਾ ਦੀ ਭਾਲ ਜ਼ੋਰਸ਼ੋਰ ਨਾਲ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦੀ ਇਸਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਜਾਵੇਗਾ।