Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing BIG BREAKING.. ਟਾਂਡਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਰਿਟਾਇਰ ਸੂਬੇਦਾਰ ਅਤੇ ਉਸਦੀ ਪਤਨੀ ਦੀਆਂ ਆਪਣੇ ਹੀ ਘਰ ਵਿੱਚ ਅਧ ਸੜੀਆਂ ਲਾਸ਼ਾਂ ਮਿਲੀਆਂ, ਪੁਲਿਸ ਜਾਂਚ’ ਚ ਜੁੱਟੀ

BIG BREAKING.. ਟਾਂਡਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਰਿਟਾਇਰ ਸੂਬੇਦਾਰ ਅਤੇ ਉਸਦੀ ਪਤਨੀ ਦੀਆਂ ਆਪਣੇ ਹੀ ਘਰ ਵਿੱਚ ਅਧ ਸੜੀਆਂ ਲਾਸ਼ਾਂ ਮਿਲੀਆਂ, ਪੁਲਿਸ ਜਾਂਚ’ ਚ ਜੁੱਟੀ

ਟਾਂਡਾ ਉੜਮੁੜ / ਦਸੂਹਾ (ਚੌਧਰੀ) :  ਹਲਕਾ ਟਾਂਡਾ ਦੇ ਪਿੰਡ ਜਾਜਾ ‘ਚ ਦੇਰ ਰਾਤ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਵੇਖਣ ਨੂੰ ਸਾਹਮਣੇ ਆਈ ਜਦੋਂ ਇਕ ਰਿਟਾਇਰਡ ਸੂਬੇਦਾਰ ਫੌਜੀ ਮਨਜੀਤ ਸਿੰਘ ਤੇ ਉਸ ਦੀ ਪਤਨੀ ਗੁਰਮੀਤ ਕੌਰ ਨੂੰ ਘਰ ਦੇ ਕਮਰੇ ਵਿਚ ਅੱਗ ਲਾ ਕੇ ਬੁਰੀ ਤਰ੍ਹਾਂ ਸਾੜ ਕੇ ਮਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ  ਰਿਟਾਇਰਡ ਸੂਬੇਦਾਰ ਮਨਜੀਤ ਸਿੰਘ  ਸਾਲ 2014 ਤੋਂ ਪਿੰਡ ਜਾਂਜਾ ‘ਚ ਆਪਣੇ ਬਣਾਏ ਮਕਾਨ ‘ਚ ਰਹਿ ਰਹੇ ਸਨ।

ਉਨ੍ਹਾਂ ਦਾ ਲੜਕਾ ਰਵਿੰਦਰ ਸਿੰਘ ਇੱਕ ਪਾਰਟੀ ਤੇ ਗਿਆ ਸੀ ਤੇ ਜਦੋਂ ਦੇਰ ਰਾਤ ਘਰ ਆਇਆ ਤਾਂ ਘਰ ਦੇ ਦਰਵਾਜ਼ੇ ਅੰਦਰੋਂ ਬੰਦ ਸੀ ਤੇ ਮਾਤਾ ਪਿਤਾ ਫੋਨ ਵੀ ਨਹੀਂ ਚੁੱਕ ਰਹੇ ਸਨ। ਉਹ ਕੰਧ ਟੱਪ ਘਰ ਅੰਦਰ ਵੜਿਆ ਤੇ ਧੱਕੇ ਨਾਲ ਕੁੰਡਾ ਖੋਲ ਅੰਦਰ ਵੇਖਿਆ ਤਾਂ ਮਾਤਾ ਪਿਤਾ ਦੀਆਂ ਅਧ ਸੜੀਆਂ ਲਾਸ਼ਾਂ ਬੈਡਰੂਮ ਚ ਪਈਆਂ ਹੋਈਆਂ ਸਨ। ਰਵਿੰਦਰ ਨੇ ਮੌਕੇ ‘ਤੇ ਪੁਲਿਸ ਨੂੰ ਇਤਲਾਹ ਦਿੱਤੀ। ਘਟਨਾ ਦੀ ਇਤਲਾਹ ਮਿਲਣ ਤੇ ਡੀਐਸਪੀ ਟਾਂਡਾ ਰਾਜ ਕੁਮਾਰ, ਐਸ ਐਚੳ ਟਾਂਡਾ ਸੁਰਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਤੇ ਲਾਸ਼ਾਂ ਕਬਜੇ ‘ਚ ਲੈ ਕੇ ਗੰਭੀਰਤਾ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ ।