Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing BIG BREAKING ਜਿਲਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਖਿਆਲਾ ਵਿਖੇ 6 ਸਾਲਾਂ ਬੱਚਾ ਸਮਰਸੀਬਲ ਬੋਰ ਚ ਡਿੱਗਿਆ

BIG BREAKING ਜਿਲਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਖਿਆਲਾ ਵਿਖੇ 6 ਸਾਲਾਂ ਬੱਚਾ ਸਮਰਸੀਬਲ ਬੋਰ ਚ ਡਿੱਗਿਆ

ਜਿਲਾ ਹੁਸ਼ਿਆਰਪੁਰ ਦੇ ਪਿੰਡ ਬੈਰਮਪੁਰ ਖਿਆਲਾ ਚ 6 ਸਾਲਾਂ ਬੱਚਾ ਸਮਰਸੀਬਲ ਬੋਰ ਚ ਡਿੱਗਿਆ

ਗੜ੍ਹਦੀਵਾਲਾ 22 ਮਈ (ਕਮਲਜੀਤ ਭਟੋਆ, ਚੌਧਰੀ, ਯੋਗੇਸ਼ ਗੁਪਤਾ) : ਜਿਲਾ ਹੁਸ਼ਿਆਰਪੁਰ ਦੇ ਅਧੀਨ ਪੈਂਦੇ ਹਲਕਾ ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਖਿਆਲਾ ਵਿਖੇ 6 ਸਾਲਾਂ ਬੱਚਾ ਅਚਾਨਕ ਸਮਰਸੀਬਲ ਬੋਰ ਵਿਚ ਡਿੱਗਣ ਦਾ ਸਮਾਚਾਰ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਤੇ ਪ੍ਰਸਾਸ਼ਨ ਮੌਕੇ ਤੇ ਪਹੁੰਚ ਕੇ ਬੱਚੇ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਅਜੇ ਬੱਚੇ ਨੂੰ ਨਹੀਂ ਲੱਭਿਆ ਜਾ ਸਕਿਆ। ਪਿੰਡ ਵਾਸੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਮੁਖੀਆਂ ਜਿਸ ਵਿੱਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਦੇ ਮੁਖੀ ਮਨਜੋਤ ਸਿੰਘ ਤਲਵੰਡੀ ਆਪਣੀ ਟੀਮ ਨਾਲ ਆਕਸੀਜਨ ਸਿਲੰਡਰ ਲੈ ਕੇ ਪਹੁੰਚ ਚੁੱਕੇ ਹਨ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੀ ਪੁਲਿਸ ਪਾਰਟੀ ਨਾਲ ਘਟਨਾ ਵਾਲੀ ਥਾਂ ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਜਦੋਂ ਉਨ੍ਹਾਂ ਨਾਲ ਗਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਡਾਕਟਰ ਦੀ ਸ਼ਪੈਸ਼ਲ ਟੀਮ ਨੂੰ ਦੇ ਨਾਲ ਨਾਲ ਆਰਮੀ ਅਤੇ ਐਨ ਡੀ ਐਫ ਦੀਆਂ ਟੀਮਾਂ ਨੂੰ ਬੁਲਾਇਆ ਗਿਆ ਹੈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਵੱਡੇ ਪੱਥਰ ਤੇ ਪ੍ਰਸਾਸ਼ਨ ਨੂੰ ਰਾਹਤ ਕਾਰਜ ਆਰੰਭਣ ਦੀ ਅਪੀਲ ਕੀਤੀ ਹੈ ਤਾਂ ਬੱਚੇ ਨੂੰ ਜਲਦ ਬੋਰ ਚੋਂ ਸਹੀ ਸਲਾਮਤ ਬਾਹਰ ਕੱਢਿਆ ਜਾ ਸਕੇ। ਬੱਚੇ ਨੂੰ ਬੋਰਵੈਲ ਅੰਦਰ ਆਕਸੀਜਨ ਪਹੁੰਚਾਈ ਜਾ ਰਹੀ ਹੈ ਅਤੇ ਕੈਮਰਿਆਂ ਦੀ ਸਹਾਇਤਾ ਨਾਲ ਪਤਾ ਚੱਲਿਆ ਹੈ ਕਿ ਬੱਚਾ 100 ਫੁੱਟ ਦੇ ਕਰੀਬ ਬੋਰਵੈਲ ਵਿੱਚ ਫਸਿਆ ਹੋਇਆ ਹੈ

https://fb.watch/d9C3NWBCGP/