Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing BIG BREAKING.. ਸਾਬਕਾ ਕੈਬਨਿਟ ਮੰਤਰੀ ਸੰਗਤ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਨੇ ਕੀਤਾ ਗਿਰਫ਼ਤਾਰ

BIG BREAKING.. ਸਾਬਕਾ ਕੈਬਨਿਟ ਮੰਤਰੀ ਸੰਗਤ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਨੇ ਕੀਤਾ ਗਿਰਫ਼ਤਾਰ

ਸਾਬਕਾ ਕੈਬਨਿਟ ਮੰਤਰੀ ਸੰਗਤ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਨੇ ਕੀਤਾ ਗਿਰਫ਼ਤਾਰ

ਚੰਡੀਗੜ੍ਹ (PPT) : ਪਿਛਲੇ ਦਿਨੀਂ ਵਿਜੀਲੈਂਸ ਵਿਭਾਗ ਵਲੋਂ ਵੱਡੀ ਕਾਰਵਾਈ ਕਰਦਿਆਂ ਜੰਗਲਾਤ ਵਿਭਾਗ ਵਿੱਚ ਹੋਏ ਘੋਟਾਲੇ ਸਬੰਧੀ ਦੋ ਸਾਬਕਾ ਕੈਬਨਿਟ ਮੰਤਰੀਆਂ ਤੇ ਐਫ ਆਈ ਆਰ ਦਰਜ ਕੀਤੀ ਸੀ।

ਅੱਜ ਨਿਊਜ 18 ਦੇ ਹਵਾਲੇ ਨਾਲ ਜੰਗਲਾਤ ਵਿਭਾਗ ਚ ਹੋਏ ਭਰਿਸ਼ਟਾਚਾਰ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਐਡਵੋਕੇਟ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਵਲੋਂ ਗਿ੍ਰਫਤਾਰ ਕੀਤਾ ਗਿਆ ਹੈ।ਚੰਡੀਗੜ੍ਹ ਦੇ ਸੈਕਟਰ 37 ਤੋਂ ਹੋਈ ਹੈ ਇਹ ਗ੍ਰਿਫਤਾਰੀ। ਉਸ ਨੂੰ ਕੱਲ ਵਿਜੀਲੈਂਸ ਵਲੋਂ ਕੋਰਟ ਚ ਪੇਸ਼ ਕੀਤਾ ਜਾਵੇਗਾ।

ਸੂਤਰਾਂ ਦੇ ਮੁਤਾਬਕ ਮੰਤਰੀ ਗਿਲਜੀਆਂ ਦਾ ਭਤੀਜਾ ਐਡਵੋਕੇਟ ਦਲਜੀਤ ਸਿੰਘ ਠੇਕੇਦਾਰਾਂ ਨਾਲ ਮਿਲ ਕੇ ਤੈਅ ਕਰਦਾ ਸੀ ਕਿੰਨਾ ਹਿੱਸਾ ਕਿਸ ਨੂੰ ਮਿਲੇਗਾ ਕਿਹਾ ਜਾ ਰਿਹਾ ਹੈ । ਵਿਜੀਲੈਂਸ ਦੇ ਕੋਲ ਇਸਦੇ ਪੁਖਤਾ ਸਬੂਤ ਦੱਸੇ ਜਾ ਰਹੇ ਹਨ ।

ਵਧੇਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਦਲਜੀਤ ਸਿੰਘ ਆਪਣੇ ਨਿੱਜੀ ਹਿੱਤਾਂ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਿੱਧੇ ਤੌਰ ‘ਤੇ ਹਦਾਇਤਾਂ ਜਾਰੀ ਕਰਦਾ ਰਿਹਾ ਸੀ। ਇਸ ਤੋਂ ਇਲਾਵਾ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪ੍ਰਾਈਵੇਟ ਠੇਕੇਦਾਰਾਂ ਨਾਲ ਹੋਈ ਗੱਲਬਾਤ ਅਤੇ ਵਟਸਐਪ ਚੈਟ ਹਾਸਲ ਕੀਤੀ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਸੰਗਤ ਗਿਲਜ਼ੀਆਂ ਦੇ ਮੰਤਰੀ ਵਜੋਂ ਕਾਰਜਕਾਲ ਦੌਰਾਨ ਉਨਾਂ ਦੇ ਭਤੀਜੇ ਨੇ ਸਰਕਾਰੀਅਦਾਇਗੀਆਂ ਕਰਨ ਲਈ ਸਿੱਧੇ ਤੌਰ ‘ਤੇ ਆਪਣਾ ਪ੍ਰਭਾਵ ਵਰਤਣ ਤੋਂ ਇਲਾਵਾ ਵਿਭਾਗ ਵੱਲੋਂ ਟ੍ਰੀ ਗਾਰਡ ਖਰੀਦਣ, ਗੈਰ-ਕਾਨੂੰਨੀ ਮਾਈਨਿੰਗ ਲਈ ਪਰਮਿਟ ਜਾਰੀ ਕਰਨ ਅਤੇ ਖੈਰ ਦੇ ਦਰੱਖਤਾਂ ਦੀ ਕਟਾਈ ਵਿੱਚ ਵੀ ਆਪਣਾ ਦਖਲ ਦਿੰਦਾ ਰਿਹਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਵੀ ਦਲਜੀਤ ਸਿੰਘ ਹੋਰ ਸ਼ੱਕੀ/ਦੋਸ਼ੀ ਵਿਅਕਤੀਆਂ/ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਸੀ ਅਤੇ ਉਨਾਂ ਨੂੰ ਹਦਾਇਤਾਂ ਦੇ ਰਿਹਾ ਸੀ ਜਿਸ ਨਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਪ੍ਰਭਾਵਿਤ ਹੋ ਰਹੀ ਸੀ। ਤਫਤੀਸ਼ ਦੌਰਾਨ ਉਸ ਦੇ ਮੁਲਜਮ ਸਾਬਤ ਹੋਣ ਕਰਕੇ ਅੱਜ ਮਿਤੀ 13-07-2022 ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।