ਤਾਮਿਲਨਾਡੂ : ਤਾਮਿਲਨਾਡੂ ਦੇ ਊਟੀ ‘ਚ ਫੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ, ਜਿਸ ‘ਚ ਫੌਜ ਦੇ ਸੀਨੀਅਰ ਅਧਿਕਾਰੀ ਵੀ ਸਵਾਰ ਸਨ। ਇਸ ਘਟਨਾ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ। ਜਾਣਕਾਰੀ ਇਹ ਵੀ ਹੈ ਕਿ CDS ਬਿਪਨ ਰਾਵਤ ਵੀ ਇਸ ਚ ਸਵਾਰ ਸਨ।
ਇਹ ਪਤਾ ਨਹੀਂ ਲੱਗ ਸਕਿਆ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਕ੍ਰੈਸ਼ ਹੋਇਆ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ। ਹਾਦਸੇ ਤੋਂ ਬਾਅਦ ਹੈਲੀਕਾਪਟਰ ‘ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਬਾਅਦ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਤੇ ਮਦਦ ਕਰਨੀ ਸ਼ੁਰੂ ਕਰ ਦਿੱਤੀ।