ਚੰਡੀਗੜ੍ਹ : 16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ’ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਹੀ ਡਾ ਅਨਮੋਲ ਰਤਨ ਸਿੱਧੂ ਦੀ ਬਤੌਰ ਐਡਵੋਕੇਟ ਜਨਰਲ ਆਫ ਪੰਜਾਬ ਨਿਯੁਕਤੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਮਗਰੋਂ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਅਸਤੀਫ਼ਾ ਦੇ ਦਿੱਤਾ ਸੀ।








