ਗੜ੍ਹਸ਼ੰਕਰ 9 ਮਾਰਚ (ਅਸ਼ਵਨੀ ਸ਼ਰਮਾ) : ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਸੜਕ ਤੇ ਪੈਦੇ ਸ਼ਾਹਪੁਰ ਘਾਟੇ ਦੇ ਨਜਦੀਕ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੇ ਪੁਲਿਸ ਚੌਕੀ ਬੀਣੇਵਾਲ ਬੀਤ ਦੇ ਇੰਚਾਰਜ ਏਐਸਆਈ ਮਹਿੰਦਰਪਾਲ ਨੇ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ਲਈ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਮਹਿੰਦਰਪਾਲ ਨੇ ਦਸਿਆ ਕਿ ਮਿ੍ਤਕ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ ਅਧਾਰ ਕਾਰਡ ਮਿਲਿਆ ਜਿਸ ਤੋ ਉਸ ਦੀ ਪਹਿਚਾਣ ਜਸਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸਹਿਜਾਦ ( ਲੁਧਿਆਣਾ) ਵਜੋਂ ਹੋਈ ਹੈ। ਉਹਨਾਂ ਨੇ ਦਸਿਆ ਕਿ ਮਿ੍ਤਕ ਦੀ ਬਾਹ ਚੜਾ ਲਗੀ ਸਰਿਜ ਮਿਲੀ ਹੈ ਜਿਸ ਤੋਂ ਲਗਦਾ ਹੈ ਕਿ ਮੌਤ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਉਹਨਾਂ ਨੇ ਦਸਿਆ ਕਿ ਮਿ੍ਤਕ ਦੇ ਪਰਿਵਾਰ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਗੜਸ਼ੰਕਰ ਵਿਖੇ ਰੱਖ ਦਿੱਤਾ ਗਿਆ ਹੈ।
ਵੱਡੀ ਖਬਰ.. ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
- Post published:March 9, 2022
You Might Also Like
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
इंडो-नेपाल इंटरनेशनल ताइक्वांडो चैंपियनशिप में कृष्णा ताइक्वांडो अकादमी ने 3 गोल्ड,4 सिल्वर,3 ब्रांज मेडल जीते
105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ
*ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ*







