Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਵੱਡੀ ਖਬਰ.. ਹਥਿਆਰਬੰਦ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਤੇ ਖੋਹੀ ਕਾਰ,ਪੁਲਿਸ ਘਟਨਾ ਤੇ ਪਹੁੰਚੀ

ਵੱਡੀ ਖਬਰ.. ਹਥਿਆਰਬੰਦ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਤੇ ਖੋਹੀ ਕਾਰ,ਪੁਲਿਸ ਘਟਨਾ ਤੇ ਪਹੁੰਚੀ

ਬਟਾਲਾ / ਗੁਰਦਾਸਪੁਰ (ਅਸ਼ਵਨੀ) : ਬਟਾਲਾ ਵਿੱਚ ਆਏ ਦਿਨ ਕੋਈ ਨਾ ਕੋਈ ਵੱਡੀ ਵਾਰਦਾਤ ਦੇਖਣ ਮਿਲਦੀ ਹੈ ਇਹ ਆਮ ਗੱਲ ਹੋ ਗਈ ਹੈ। ਇਸ ਗੱਲ ਦਾ ਸਬੂਤ ਦਿੰਦੇ ਹੋਏ ਸੋਮਵਾਰ ਸਵੇਰੇ 6.10 ਵਜੇ ਲੁਟੇਰਿਆਂ ਨੇ ਗੋਲੀਆਂ ਚਲਾ ਕੇ ਇੱਕ ਕਾਰ ਚਾਲਕ ਤੋਂ ਕਾਰ ਖੋਹ ਲਈ। ਘਟਨਾ ਕਾਦੀਆਂ ਚੁੰਗੀ ਨੇੜੇ ਵਾਪਰੀ। ਘਟਨਾ ਵਿੱਚ ਸ਼ਾਮਲ ਲੋਕਾਂ ਦੀ ਗਿਣਤੀ 4-5 ਦੇ ਕਰੀਬ ਦੱਸੀ ਜਾ ਰਹੀ ਹੈ। ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਤੋਂ ਬਾਅਦ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਸੋਮਵਾਰ ਸਵੇਰੇ ਕਾਰ ਸਵਾਰ ਸੌਰਵ ਪਾਲ ਤੇ ਦਿਵਿਆਂਸ਼ ਸ਼ਰਮਾ ਵਾਸੀ ਬਟਾਲਾ ਕਾਰ ‘ਚ ਹੁਸ਼ਿਆਰਪੁਰ ਜਾ ਰਿਹਾ ਸੀ। ਕਾਦੀਆਂ ਚੁੰਗੀ ਨੇੜੇ ਕਾਰ ਅੱਗੇ ਦੋ ਬਾਈਕ ਸਵਾਰਾਂ ਨੇ ਆਪਣੀ ਬਾਈਕ ਲੱਗਾ ਦਿੱਤਾ। ਫਿਰ  ਪਿਸਤੌਲ ਦੀ ਨੋਕ ਤੇ ਕਾਰ ਖੋਹ ਕੇ ਫਰਾਰ ਹੋ ਗਏ । ਇੱਕ ਨੇ ਗੋਲੀ ਵੀ ਚਲਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਆਲ੍ਹਾ ਅਧਿਕਾਰੀ ਨੇ ਮੌਕੇ ਤੇ ਪੁੱਜ ਕੇ ਘਟਨਾ ਦਾ ਜਾਇਜ਼ਾ ਲਿਆ। ਨਾਕਾਬੰਦੀ ਕਰ ਦਿੱਤੀ ਗਈ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ