Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਬੀਐਸਐਫ ਜਵਾਨਾਂ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਕਬੂਤਰ ਕਾਬੂ

ਵੱਡੀ ਖਬਰ.. ਬੀਐਸਐਫ ਜਵਾਨਾਂ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਕਬੂਤਰ ਕਾਬੂ

ਬੀਐਸਐਫ ਜਵਾਨਾਂ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਕਬੂਤਰ ਕਾਬੂ

ਗੁਰਦਾਸਪੁਰ 15 ਮਈ (ਅਸ਼ਵਨੀ / ਜਤਿੰਦਰ ਪਾਲ ਸਿੰਘ ਕਲੇਰ ) : :ਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਤਾਇਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89 ਬਟਾਲੀਅਨ ਦੀ ਬੀ ਓ ਪੀ ਮੇਤਲਾ( ਡੇਰਾ ਬਾਬਾ ਨਾਨਕ) ਤੇ ਤਾਇਨਾਤ ਜਵਾਨਾਂ ਵੱਲੋਂ ਸਰਹੱਦ ਤੇ ਉੱਡਦੇ ਪਾਕਿਸਤਾਨੀ ਕਬੂਤਰ ਨੂੰ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ ਐਸ ਐਫ ਦੀ 89 ਬਟਾਲੀਅਨ ਹੈੱਡਕੁਆਰਟਰ ਸਿਕਾਰ ਮਾਛੀਆਂ ਦੀ ਬੀਓਪੀ ਮੇਤਲਾ ਦੇ ਜਵਾਨਾਂ ਵੱਲੋਂ ਸਰਹੱਦ ਤੇ ਉੱਡਦੇ ਇੱਕ ਸ਼ੱਕੀ ਕਬੂਤਰ ਨੂੰ ਵੇਖਿਆ । ਬੀਐਸਐਫ ਜਵਾਨਾਂ ਵੱਲੋਂ ਜੱਦੋ ਜਹਿਦ ਕਰਨ ਉਪਰੰਤ ਇਸ ਕਬੂਤਰ ਨੂੰ ਕਾਬੂ ਕੀਤਾ ਗਿਆ। ਫੜ੍ਹੇ ਗਏ ਕਬੂਤਰ ਦੇ ਖੰਭਾਂ ਤੇ ਪੀਲੇ ਰੰਗ ਲਗਾਇਆ ਹੋਇਆ ਸੀ। ਬੀਐਸਐਫ ਦੇ ਅਧਿਕਾਰੀਆ ਨੇ ਦੱਸਿਆ ਕਿ ਇਸ ਕਬੂਤਰ ਦੇ ਪੈਰ ਵਿਚ ਇਕ ਲਾਲ ਰੰਗ ਦੀ ਝਾਂਜਰ ਜਿਸ ਤੇ ਨੰਬਰ 0318 _4692885 ਲਿਖਿਆ ਹੋਇਆ ਸੀ ਅਤੇ ਬਾਜ਼ ਦੀ ਫੋਟੋ ਅੰਕਿਤ ਸੀ। ਬੀਐਸਐਫ ਦੇ ਅਧਿਕਾਰੀਆਂ ਨੇ ਕਿਹਾ ਕਿ ਕਬੂਤਰ ਨੂੰ ਜੀਵ ਵਿਭਾਗ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ । ਇਸ ਸਬੰਧੀ ਡੇਰਾ ਬਾਬਾ ਨਾਨਕ ਇਸ ਫੜ੍ਹੇ ਗਏ ਬਲਾਕ ਦੇ ਸੰਬੰਧਤ ਜੀਵ ਵਿਭਾਗ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀਐਸਐਫ ਵੱਲੋਂ ਫਡ਼ਿਆ ਗਿਆ ਕਬੂਤਰ ਉਨ੍ਹਾਂ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।