Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਵੱਡੀ ਖਬਰ.. ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੰਘਵਾਲ ਤੇ ਸਨਿਆਲ ’ਚ ਛੁਡਾਇਆ ਨਜਾਇਜ਼ ਕਬਜਾ

ਵੱਡੀ ਖਬਰ.. ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੰਘਵਾਲ ਤੇ ਸਨਿਆਲ ’ਚ ਛੁਡਾਇਆ ਨਜਾਇਜ਼ ਕਬਜਾ

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੰਘਵਾਲ ਤੇ ਸਨਿਆਲ ’ਚ ਛੁਡਾਇਆ ਨਜਾਇਜ਼ ਕਬਜਾ

ਪਿੰਡ ਸੰਘਵਾਲ ’ਚ 1 ਵਿਅਕਤੀ ਨੇ 97 ਏਕੜ ਤੇ ਪਿੰਡ ਸਨਿਆਲ ’ਚ 3 ਵਿਅਕਤੀਆਂ ਵਲੋਂ 3 ਏਕੜ 7 ਕਨਾਲ 16 ਮਰਲੇ ’ਚ ਕੀਤਾ ਗਿਆ ਸੀ ਕਬਜ਼ਾ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਲਗਾਤਾਰ ਰਹੇਗੀ ਜਾਰੀ : ਡਿਪਟੀ ਕਮਿਸ਼ਨਰ

ਦਸੂਹਾ / ਹੁਸ਼ਿਆਰਪੁਰ, 16 ਮਈ(ਬਿਊਰੋ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਜਾਇਜ਼ ਕਬਜ਼ੇ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਬਲਾਕ ਦਸੂਹਾ ਦੇ ਪਿੰਡ ਸੰਘਵਾਲ ਵਿਚ ਇਕ ਵਿਅਕਤੀ ਅਤੇ ਬਲਾਕ ਮੁਕੇਰੀਆਂ ਦੇ ਪਿੰਡ ਸਨਿਆਲ ਵਿਚ ਤਿੰਨ ਵਿਅਕਤੀਆਂ ਵਲੋਂ ਪੰਚਾਇਤੀ ਜ਼ਮੀਨ ’ਤੇ ਕੀਤੇ ਗਏ ਕਬਜੇ ਨੂੰ ਛੁਡਾਉਣ ਵਿਚ ਕਾਮਯਾਬੀ ਹਾਸਲ ਕੀਤੀ ਗਈ ਹੈ। ਸੰਘਵਾਲ ਵਿਚ ਇਹ ਕਬਜ਼ਾ ਡੀ.ਡੀ.ਪੀ.ਓ. ਸ੍ਰੀ ਅਜੇ ਕੁਮਾਰ ਅਤੇ ਬੀ.ਡੀ.ਪੀ.ਓ. ਦਸੂਹਾ ਸ੍ਰੀ ਧਨਵੰਤ ਸਿੰਘ ਰੰਧਾਵਾ ਅਤੇ ਮੁਕੇਰੀਆਂ ਵਿਚ ਤਹਿਸੀਲਦਾਰ ਸ੍ਰੀ ਅਰਵਿੰਦ ਸਲਵਾਨ ਅਤੇ ਬੀ.ਡੀ.ਪੀ.ਓ. ਮੁਕੇਰੀਆਂ ਕੁਲਵੰਤ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਛੁਡਾਇਆ ਗਿਆ। ਸੰਘਵਾਲ ਪਿੰਡ ਵਿਚ ਇਕ ਵਿਅਕਤੀ ਵਲੋਂ 97 ਏਕੜ ਅਤੇ ਪਿੰਡ ਸਨਿਆਲ ਵਿਚ 3 ਵਿਅਕਤੀਆਂ ਵਲੋਂ 3 ਏਕੜ 7 ਕਨਾਲ 16 ਮਰਲੇ ਦੀ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕੀਤਾ ਗਿਆ ਸੀ, ਜਿਸ ਦਾ ਕਬਜ਼ਾ ਸਬੰਧਤ ਪਿੰਡ ਦੀ ਪੰਚਾਇਤ ਨੂੰ ਦੁਆ ਦਿੱਤਾ ਗਿਆ ਹੈ। ਕਬਜ਼ਾ ਛੁਡਾਉਣ ਤੋਂ ਬਾਅਦ ਬੀ.ਡੀ.ਪੀ.ਓ. ਦਸੂਹਾ ਨੇ ਦੱਸਿਆ ਕਿ 97 ਏਕੜ ਜ਼ਮੀਨ ’ਤੇ ਪੌਦੇ ਲਗਾਉਣ ਦਾ ਕੰਮ ਕੀਤਾ ਜਾਵੇਗਾ, ਜਦਕਿ ਬੀ.ਡੀ.ਪੀ.ਓ. ਮੁਕੇਰੀਆਂ ਨੇ ਦੱਸਿਆ ਕਿ ਕਰੀਬ ਸਾਢੇ 3 ਏਕੜ ਜ਼ਮੀਨ ਨੂੰ ਖੁੱਲ੍ਹੀ ਬੋਲੀ ਰਾਹੀਂ ਪਟੇ ’ਤੇ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਪਿੰਡਾਂ ਵਿਚੋਂ ਨਜਾਇਜ਼ ਕਬਜ਼ੇ ਛੁਡਾਉਣ ਲਈ ਜ਼ਿਲ੍ਹੇ ਪ੍ਰਸ਼ਾਸਨ ਵਲੋਂ ਅਭਿਆਨ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹਾਲ ਵਿਚ ਹੀ 6 ਮਈ ਨੂੰ ਪਿੰਡ ਮਹਿਰਾ ਜੱਟਾਂ (ਬਲਾਕ ਤਲਵਾੜਾ) ਦੀ 12 ਏਕੜ 5 ਕਨਾਲ ਅਤੇ 8 ਮਰਲੇ ਦੀ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਅ ਕੇ ਪੰਚਾਇਤ ਨੂੰ ਦਿੱਤਾ ਗਿਆ ਸੀ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਜਾਇਜ਼ ਕਬਜ਼ੇ ਹਟਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ ਕਿਉਂਕਿ ਪੰਜਾਬ ਸਰਕਾਰ ਇਸ ਪ੍ਰਤੀ ਪੂਰੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਿਸੇ ਵੀ ਵਿਅਕਤੀ ਦਾ ਨਜਾਇਜ਼ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਕਬਜ਼ਾਕਾਰਾਂ ਵਲੋਂ ਨਜਾਇਜ਼ ਕਬਜ਼ੇ ਕੀਤੇ ਗਏ ਹਨ, ਉਹ ਤੁਰੰਤ ਬੀ.ਡੀ.ਪੀ.ਓਜ਼ ਨੂੰ ਵਾਪਸ ਸੌਂਪ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਬਜ਼ਾਕਾਰਾਂ ਵਲੋਂ ਆਪਣੇ ਨਜਾਇਜ਼ ਕਬਜ਼ੇ ਤਹਿਤ ਜ਼ਮੀਨ ਨਾ ਛੱਡੀ ਗਈ, ਤਾਂ ਕਾਨੂੰਨ ਮੁਤਾਬਕ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਕਈ ਪਿੰਡਾਂ ਵਿਚ ਗ੍ਰਾਮ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ’ਤੇ ਵੀ ਨਜਾਇਜ਼ ਕਬਜ਼ੇ ਕੀਤੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਜਿਥੇ Çਲੰਕ ਰੋਡ ਜਾਂ ਹੋਰ ਸੜਕਾਂ, ਰਸਤਿਆਂ ਦੇ ਆਲੇ-ਦੁਆਲੇ ਜਾਂ ਦੂਸਰੀਆਂ ਸੜਕਾਂ ਦੇ ਬਰਮਾਂ ’ਤੇ ਨਜਾਇਜ਼ ਕਬਜੇ ਕੀਤੇ ਹੋਏ ਹਨ, ਉਥੇ ਕਈ ਪਿੰਡਾਂ ਵਿਚ ਸੜਕਾਂ ਅਤੇ ਆਮ ਰਸਤਿਆਂ ਦੇ ਆਲੇ-ਦੁਆਲੇ ਵੀ ਢੇਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਨਜਾਇਜ਼ ਕਬਜਿਆਂ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਆਮ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

error: copy content is like crime its probhihated