Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਵੱਡੀ ਖਬਰ.. ਚਾਰ ਵਾਰ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ਵਿੱਚ ਆਇਆ ਬੀਐਸਐਫ ਦੇ ਜਵਾਨਾਂ ਵੱਲੋਂ 166 ਰਾਉਂਡ ਫਾਇਰਿੰਗ ਕਰਕੇ ਪਾਕਿਸਤਾਨੀ ਡਰੋਨ ਨੂੰ ਪਿੱਛੇ ਹਟਾਇਆ

ਵੱਡੀ ਖਬਰ.. ਚਾਰ ਵਾਰ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ਵਿੱਚ ਆਇਆ ਬੀਐਸਐਫ ਦੇ ਜਵਾਨਾਂ ਵੱਲੋਂ 166 ਰਾਉਂਡ ਫਾਇਰਿੰਗ ਕਰਕੇ ਪਾਕਿਸਤਾਨੀ ਡਰੋਨ ਨੂੰ ਪਿੱਛੇ ਹਟਾਇਆ

ਚਾਰ ਵਾਰ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ਵਿੱਚ ਆਇਆ ਬੀਐਸਐਫ ਦੇ ਜਵਾਨਾਂ ਵੱਲੋਂ 166 ਰਾਉਂਡ ਫਾਇਰਿੰਗ ਕਰਕੇ ਪਾਕਿਸਤਾਨੀ ਡਰੋਨ ਨੂੰ ਪਿੱਛੇ ਹਟਾਇਆ

ਗੁਰਦਾਸਪੁਰ, 23 ਅਪ੍ਰੈਲ ( ਅਸ਼ਵਨੀ ) – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਕਸਬਾ ਦੋਰਾਂਗਲਾ ‘ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੀ ਚੌਕੀ ਆਦੀਆਂ ਚ ਸ਼ੁੱਕਰਵਾਰ ਦੇਰ ਰਾਤ ਪਾਕਿਸਤਾਨੀ ਡਰੋਨਾਂ ਦੀ ਗਤੀਵਿਧੀ ਰਿਕਾਰਡ ਕੀਤੀ ਗਈ। ਬੀਐਸਐਫ ਜਵਾਨਾਂ ਵੱਲੋਂ ਭਾਰੀ ਮਾਤਰਾ ਵਿੱਚ ਗੋਲੀਬਾਰੀ ਕਰਨ ਤੋਂ ਬਾਅਦ ਡਰੋਨ ਨੂੰ ਵਾਪਸ ਭਜਾ ਦਿੱਤਾ ਗਿਆ। ਇਸ ਤੋਂ ਬਾਅਦ ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਵੱਲੋਂ ਇਲਾਕੇ ਵਿੱਚ ਚੈਕਿੰਗ ਅਭਿਆਨ ਵੀ ਚਲਾਇਆ ਗਿਆ ਪਰ ਕੋਈ ਬਰਾਮਦਗੀ ਨਹੀਂ ਹੋਈ। ਇਸ ਸਬੰਧੀ ਬੀਐਸਐਫ ਦੇ ਆਈਜੀ ਅਤੇ ਗੁਰਦਾਸਪੁਰ ਦੇ ਐਸਐਸਪੀ ਨੇ ਖ਼ੁਦ ਜਾ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਸਰਹੱਦ ’ਤੇ ਸਥਿਤ ਲੋਕਾਂ ਨਾਲ ਗੱਲਬਾਤ ਕੀਤੀ।
ਮਿਲੀ ਜਾਣਕਾਰੀ ‘ਤੇ ਬੀਐਸਐਫ ਦੀ 58 ਬਟਾਲੀਅਨ ਦੇ ਜਵਾਨਾਂ ਨੇ ਸਭ ਤੋਂ ਪਹਿਲਾਂ ਕਰੀਬ 11.40 ਮਿੰਟ ‘ਤੇ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣੀ ਅਤੇ 37 ਦੇ ਕਰੀਬ ਫਾਇਰ ਵੀ ਕੀਤੇ ਅਤੇ ਕਰੀਬ 11 ਮਿੰਟ ਰੁਕਣ ਤੋਂ ਬਾਅਦ 11.51 ਮਿੰਟ ‘ਤੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਇਸ ਤਰ੍ਹਾਂ ਤੜਕੇ 3 ਵਜੇ ਤੱਕ ਕੁੱਲ ਚਾਰ ਵਾਰ ਡਰੋਨ ਭਾਰਤੀ ਸਰਹੱਦ ਵਿੱਚ ਆਇਆ। ਕੁੱਲ ਮਿਲਾ ਕੇ ਚਾਰ ਵਾਰ ਵਿੱਚ ਡਰੋਨ ਲਗਭਗ 45 ਮਿੰਟ ਤੱਕ ਭਾਰਤੀ ਖੇਤਰ ਵਿੱਚ ਰੁਕਿਆ ਰਿਹਾ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਵੱਲੋਂ ਕੁੱਲ 166 ਰਾਉਂਡ ਫਾਇਰਿੰਗ ਕਰਕੇ ਪਾਕਿਸਤਾਨੀ ਡਰੋਨ ਨੂੰ ਪਿੱਛੇ ਹਟਾਇਆ ਗਿਆ।

ਇਸ ਘੁਸਪੈਠ ਤੋਂ ਬਾਅਦ ਬੀਐਸਐਫ ਅਤੇ ਗੁਰਦਾਸਪੁਰ ਪੁਲਿਸ ਵੱਲੋਂ ਸਵੇਰ ਦੀ ਪਹਿਲੀ ਕਿਰਨ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਸਬੰਧੀ ਬੀਐਸਐਫ ਪੰਜਾਬ ਫਰੰਟੀਅਰ ਦੇ ਆਈਜੀ ਆਸਿਫ਼ ਜਲਾਲ ਅਤੇ ਗੁਰਦਾਸਪੁਰ ਦੇ ਐਸਐਸਪੀ ਹਰਜੀਤ ਸਿੰਘ ਨੇ ਵੀ ਮੌਕੇ ਦਾ ਜਾਇਜ਼ਾ ਲਿਆ। ਪਰ ਇਸ ਦੌਰਾਨ ਕੋਈ ਬਰਾਮਦਗੀ ਨਹੀਂ ਹੋਈ। ਅਧਿਕਾਰੀਆਂ ਵੱਲੋਂ ਸਰਹੱਦੀ ਖੇਤਰ ਵਿੱਚ ਰਹਿੰਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਸਹਿਯੋਗ ਮੰਗਿਆ ਗਿਆ।

ਐਸਐਸਪੀ ਗੁਰਦਾਸਪੁਰ ਹਰਜੀਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਪੁਲੀਸ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਪੁਲੀਸ ਪਹਿਰਾ ਸਖ਼ਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਬੀ.ਐਸ.ਐਫ ਸਮੇਤ ਸਰਹੱਦੀ ਖੇਤਰ ਦੇ ਲੋਕਾਂ ਨਾਲ ਮੀਟਿੰਗਾਂ ਕਰਕੇ ਸਹਿਯੋਗ ਦੀ ਅਪੀਲ ਵੀ ਕੀਤੀ ਹੈ। ਇਸ ਦੇ ਨਾਲ ਹੀ ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਉਥੇ ਮੌਜੂਦ ਲੋਕਾਂ ਨੂੰ ਕਿਹਾ ਗਿਆ ਹੈ ਕਿ ਡਰੋਨ ਨਾਲ ਹੋਣ ਵਾਲੀ ਕਿਸੇ ਵੀ ਤਸਕਰੀ ਬਾਰੇ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਇੱਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ।

ਇਸ ਪੂਰੇ ਆਪ੍ਰੇਸ਼ਨ ਦੌਰਾਨ ਬੇਸ਼ੱਕ ਪਾਕਿਸਤਾਨੀ ਡਰੋਨਾਂ ਨੂੰ ਬੀਐਸਐਫ ਜਵਾਨਾਂ ਨੇ ਚਾਰ ਵਾਰ ਪਿੱਛੇ ਹਟਣ ਲਈ ਮਜ਼ਬੂਰ ਕੀਤਾ। ਪਰ ਪਾਕਿਸਤਾਨੀ ਡਰੋਨਾਂ ਦਾ ਭਾਰਤੀ ਖੇਤਰ ਵਿੱਚ 46 ਮਿੰਟ ਤੱਕ ਰੁਕਣਾ ਵੱਡੇ ਸਵਾਲ ਖੜੇ ਕਰਦਾ ਹੈ ਅਤੇ ਖਤਰੇ ਦੀ ਘੰਟੀ ਹੈ। ਇਸ ਦੌਰਾਨ ਹਥਿਆਰ ਜਾਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਲਾਕੇ ਦੀ ਰੇਕੀ ਵੀ ਕੀਤੀ ਜਾ ਸਕਦੀ ਹੈ ਜਿਸ ਰਾਹੀਂ ਘੁਸਪੈਠ ਆਸਾਨੀ ਨਾਲ ਕੀਤੀ ਜਾ ਸਕੇ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਨਵਰੀ 2018 ਵਿੱਚ ਵੀ ਬੀਐਸਐਫ ਨੇ ਇਸੇ ਚੌਕੀ ਤੋਂ ਹੈਰੋਇਨ ਦੇ ਕੁੱਲ 19 ਪੈਕੇਟ ਬਰਾਮਦ ਕੀਤੇ ਸਨ। ਪੰਜਾਬ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਦੀ ਸਪਲਾਈ ਕੀਤੀ ਗਈ ਹੈ। ਇਸੇ ਤਰ੍ਹਾਂ ਪਾਕਿਸਤਾਨੀ ਅੱਤਵਾਦੀਆਂ ਨੇ ਗੁਰਦਾਸਪੁਰ ਸੈਕਟਰ ਤੋਂ ਪਹਿਲਾ ਰੇਕੀ ਕਰ ਬਾਅਦ ਵਿੱਚ ਘੁਸਪੈਠ ਕਰ ਦੀਨਾਨਗਰ ਅਤੇ ਪਠਾਨਕੋਟ ਚ ਅੱਤਵਾਦੀ ਹਮਲੇ ਕੀਤੇ ਸਨ।

error: copy content is like crime its probhihated