Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਵੱਡੀ ਖਬਰ.. ਪਠਾਨਕੋਟ ਦੇ ਫੌਜੀ ਇਲਾਕੇ ‘ਚ ਗ੍ਰੇਨੇਡ ਹਮਲਾ…. 

ਵੱਡੀ ਖਬਰ.. ਪਠਾਨਕੋਟ ਦੇ ਫੌਜੀ ਇਲਾਕੇ ‘ਚ ਗ੍ਰੇਨੇਡ ਹਮਲਾ…. 

ਵੱਡੀ ਖਬਰ.. ਪਠਾਨਕੋਟ ਦੇ ਫੌਜੀ ਇਲਾਕੇ ‘ਚ ਗ੍ਰੇਨੇਡ ਹਮਲਾ, ਹਾਈ ਅਲਰਟ ਜਾਰੀ …. 

ਪਠਾਨਕੋਟ 22 ਨਵੰਬਰ (ਬਿਊਰੋ) : ਸਥਾਨਕ ਸ਼ਹਿਰ ਦੇ ਮਿਲਟਰੀ ਖੇਤਰ ਤ੍ਰਿਵੇਣੀ ਦੁਆਰ ਗੇਟ ਨੇੜੇ ਰਾਤ 2.30 ਵਜੇ ਦੇ ਕਰੀਬ ਅਣਪਛਾਤੇ ਬਾਈਕ ਸਵਾਰਾਂ ਨੇ ਗ੍ਰੇਨੇਡ ਨਾਲ ਧਮਾਕਾ ਕੀਤਾ। ਮਾਮਲੇ ‘ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਿਲਹਾਲ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਐਸਐਸਪੀ ਪਠਾਨਕੋਟ ਸੁਰਿੰਦਰ ਲਾਂਬਾ ਸਮੇਤ ਸਾਰੇ ਉੱਚ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਮਿਲਟਰੀ ਏਰੀਏ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਸੁਰਾਗ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਐਸਐਸਪੀ ਪਠਾਨਕੋਟ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਦੇਰ ਰਾਤ ਕੁਝ ਵਿਅਕਤੀ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਫ਼ੌਜ ਦੇ ਤ੍ਰਿਵੇਣੀ ਗੇਟ ਦੇ ਗੇਟ ’ਤੇ ਗ੍ਰੇਨੇਡ ਸੁੱਟਿਆ। ਬਾਈਕ ‘ਤੇ ਕਿੰਨੇ ਲੋਕ ਸਨ, ਉਹ ਕਿੱਥੋਂ ਆਇਆ, ਕਿੱਥੇ ਗਿਆ? ਫਿਲਹਾਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਫੌਜ ਦੇ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ। ਜਿਸ ਦੇ ਆਧਾਰ ‘ਤੇ ਅੱਗੇ ਦੀ ਜਾਂਚ ਕੀਤੀ ਜਾਵੇਗੀ।