Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਹੁਸ਼ਿਆਰਪੁਰ . ਪੰਜਾਬ ਰੋਡਵੇਜ ਬੱਸ ਤੇ ਕੈਂਟਰ ਦੀ ਜਬਰਦਸਤ ਟੱਕਰ ‘ਚ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਤ, 4 ਜਖਮੀ

ਵੱਡੀ ਖਬਰ.. ਹੁਸ਼ਿਆਰਪੁਰ . ਪੰਜਾਬ ਰੋਡਵੇਜ ਬੱਸ ਤੇ ਕੈਂਟਰ ਦੀ ਜਬਰਦਸਤ ਟੱਕਰ ‘ਚ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਤ, 4 ਜਖਮੀ

ਗੜਸ਼ੰਕਰ 22 ਜਨਵਰੀ (ਅਸ਼ਵਨੀ ) : ਅੱਜ ਸ਼ਨੀਵਾਰ ਸਵੇਰੇ ਪੰਜਾਬ ਰੋਡਵੇਜ ਬੱਸ ਤੇ ਕੈਂਟਰ ਦੀ ਟੱਕਰ ਹੋ ਗਈ ਇਸ ‘ਚ  ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਤ ਹੋ ਗਈ ਜਦਕਿ ਚਾਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ । ਜਾਣਕਾਰੀ ਮੁਤਾਬਿਕ ਸ਼ਨਿੱਚਰਵਾਰ ਤੜਕੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦੇ ਡਿਪੂ ਦੀ ਪਨਬਸ ਪੀਬੀ 07 ਬੀਕਿਊ 0821 ਜੋ ਕਿ ਦਿੱਲੀ ਤੋਂ ਹੁਸ਼ਿਆਰਪੁਰ ਆ ਰਹੀ ਸੀ ਟੂਟੋ ਮਜਾਰਾ ਕਿੰਗ ਐਡਵਰਡ ਸਕੂਲ ਦੇ ਸਾਹਮਣੇ ਖੜ੍ਹੇ ਕੈਂਟਰ ਵਿਚ ਟਕਰਾਉਣ ਨਾਲ ਡਰਾਈਵਰ ਤੇ ਕੰਡਕਟਰ ਦੀ ਮੌਤ ਹੋ ਗਈ। ਬੱਸ ਵਿਚ ਚਾਰ ਸਵਾਰੀਆਂ ਸਨ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਾਸ਼ਾਂ ‘ਤੇ ਵਾਹਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਬੱਸ ਚਾਲਕ ਗੁਰਨਾਮ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਡੇਲ੍ਹਾ ਜ਼ਿਲ੍ਹਾ ਊਨਾ,ਹਿਮਾਚਲ ਪ੍ਰਦੇਸ਼ ਤੇ ਕੰਡਕਟਰ ਜਤਿੰਦਰ ਕੁਮਾਰ ਉਰਫ਼ ਸੋਨੂੰ ਪੁੱਤਰ ਦਰਸ਼ਨ ਲਾਲ ਵਾਸੀ ਨਵਾਂਸ਼ਾਲਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।