Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਹੁਸ਼ਿਆਰਪੁਰ : ਗੰਨ ਪੁਆਇੰਟ ਤੇ ਕਾਰਾਂ ਅਤੇ ਪੈਟਰੋਲ ਪੰਪ ਲੁੱਟਣ ਵਾਲੇ ਇੰਟਰਸਟੇਟ ਗੈਂਗ ਦੇ 7 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਵੱਡੀ ਖਬਰ.. ਹੁਸ਼ਿਆਰਪੁਰ : ਗੰਨ ਪੁਆਇੰਟ ਤੇ ਕਾਰਾਂ ਅਤੇ ਪੈਟਰੋਲ ਪੰਪ ਲੁੱਟਣ ਵਾਲੇ ਇੰਟਰਸਟੇਟ ਗੈਂਗ ਦੇ 7 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ 11 ਜਨਵਰੀ (ਬਿਊਰੋ ) : ਹੁਸ਼ਿਆਰਪੁਰ ਪੁਲਿਸ ਨੇ ਲੁਟ-ਖੋਹ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਦੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ ਕਾਰਾਂ ਅਤੇ ਪੈਟਰੋਲ ਪੰਪ ਲੁੱਟਣ ਵਾਲੇ ਇੰਟਰਸਟੇਟ ਗੈਂਗ ਦੇ 7 ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ।
ਪੁਲਿਸ ਲਾਈਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਹੀਰ,ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਨੇ ਦੱਸਿਆ ਕਿ ਗੁਰਿੰਦਰ ਸਿੰਘ ਢਿੱਲੋਂ ਆਈਪੀਐਸ ਇੰਸਪੈਕਟਰ ਜਨਰਲ ਪੁਲੀਸ ਜਲੰਧਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰੰਭੀ ਮੁਹਿੰਮ ਤਹਿਤ ਮੁਖਤਿਆਰ ਰਾਏ ਪੀਪੀਐਸ ਐਸਪੀਡੀ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਸਰਬਜੀਤ ਰਾਏ ਪੀਪੀਐਸ ਡੀ ਐੱਸ ਪੀ ਦੇ ਨਰਿੰਦਰ ਸਿੰਘ ਔਜਲਾ ਪੀਪੀਐਸ ਡੀਐਸਪੀ ਗੜ੍ਹਸ਼ੰਕਰ ਇੰਚਾਰਜ ਸੀਆਈਏ ਸਟਾਫ਼ ਇੰਸਪੈਕਟਰ ਲਖਵੀਰ ਸਿੰਘ ਅਤੇ ਗੜ੍ਹਸ਼ੰਕਰ ਥਾਣੇ ਦੇ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਵੱਲੋਂ ਟੀਮਾਂ ਦਾ ਗਠਨ ਕਰਕੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 07 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 01 ਪਿਸਟਲ 32 ਬੋਰ, 44 ਜਿੰਦਾ ਰੌਂਦ, ਤੇ ਦਾਤਰ, ਖੋਹ ਕੀਤੀ ਹੋਈ ਹੈ, 01 ਹਾਂਡਾ ਏਵੀਏਟਰ ਸਕੂਟਰੀ, 01 ਸਵਿਫਟ ਕਾਰ, 01 ਈਟੀਓਜ ਕਾਰ, 01 ਸਪਲੈਂਡਰ ਮੋਟਰਸਾਈਕਲ, 10 ਮੋਬਾਈਲ ਫੋਨ, 02 ਸੋਨੇ ਦੀਆਂ ਚੈਨਾਂ ਅਤੇ 15 ਨਸ਼ੀਲੇ ਟੀਕੇ ਬਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।ਇਨਾਂ ਦੋਸ਼ੀਆਂ ਖਿਲਾਫ ਪੰਜਾਬ, ਹਿਮਾਚਲ ਪ੍ਰਦੇਸ਼ , ਹਰਿਆਣਾ, ਰਾਜਸਥਾਨ ਦੇ ਵੱਖ ਵੱਖ ਥਾਣਿਆਂ ਵਿਚ ਪਹਿਲਾਂ ਹੀ 20 ਤੋਂ ਵੱਧ ਮੁਕਦਮੇ ਦਰਜ ਹਨ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ  ਕੁਲਵੰਤ ਸਿੰਘ ਹੀਰ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਨੇ ਦੱਸਿਆ ਕਿ ਮਿਤੀ 02 ਜਨਵਰੀ 2022 ਦੀ ਸ਼ਾਮ ਨੂੰ ਜਿਲਾ ਹੁਸ਼ਿਆਰਪੁਰ ਦੇ ਥਾਣਾ ਗੜਸ਼ੰਕਰ ਦੇ ਏਰੀਏ ਵਿੱਚ 3 ਅਣਪਛਾਤੇ ਇਟੀਓਸ ਕਾਰ ਚਾਲਕੀ ਵੱਲੋਂ ਪੈਟਰੋਲ ਪੰਪ ਦੇ ਕਰਿੰਦਿਆਂ ਦੀ ਕੁਟਮਾਰ ਕਰਕੇ ਅਤੇ ਪੰਪ ਤੋਂ ਗੋਲੀਆਂ ਚਲਾ ਕੇ ਖੋਹ ਕੀਤੀ ਸੀ, ਜਿਸ ਸਬੰਧੀ ਇਹਨਾਂ ਤੋਂ ਗੜ੍ਹਸ਼ੰਕਰ ਥਾਣਾ ਵਿਖੇ ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਨਾਲ ਇਲਾਕੇ ਦੇ ਪੰਪ ਸੰਚਾਲਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਸੀ। ਜਿਸਤੋਂ ਤੁਰੰਤ ਐਕਸ਼ਨ ਵਿੱਚ ਆਉਂਦੇ ਜਿਲ੍ਹਾ ਹੁਸ਼ਿਆਰਪੁਰ ਵਿਚ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਕੀਤੇ ਹੋਏ ਐਕਸ਼ਨ ਪਲਾਨ ਮੁਤਾਬਿਕ ਕਾਰਵਾਈ ਕੀਤੀ ਗਈ। ਜਿਸਤੇ ਉਪਰੋਕਤ ਟੀਮਾਂ ਵੱਲੋਂ ਸਾਇੰਟਫਿਕ ਤੇ ਟੈਕਨੀਕਲ ਤਰੀਕੇ ਨਾਲ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ। ਦੌਰਾਨੇ ਤਫਤੀਸ਼ ਕੱਲ ਮਿਤੀ 10 ਜਨਵਰੀ 2022 ਨੂੰ ਇੰਚਾਰਜ ਸੀ.ਆਈ.ਏ ਸਟਾਫ ਇੰਸਪੈਕਟਰ ਲਖਬੀਰ ਸਿੰਘ ਅਤੇ ਇੰਸਪੈਕਟਰ ਰਜੀਵ ਕੁਮਾਰ ਮੁਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮੁਖਬਰ ਖਾਸ ਵਲੋਂ ਇਤਲਾਹ ਦਿੱਤੀ ਗਈ ਕਿ ਉਪਰੋਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਤੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਦੀ ਯੋਜਨਾ ਪਿੰਡ ਚੱਕ ਫੈਲ ਉਠੇ ਤੋਂ ਬਣਾ ਰਹੇ ਹਨ। ਜਿਸਤੇ ਉਪਰੋਕਤ ਟੀਮਾਂ ਵੱਲੋਂ ਮੁਖਬਰ ਖਾਸ ਵੱਲੋਂ ਦਿੱਤੀ ਹੋਈ ਇਤਲਾਹ ਮੁਤਾਬਿਕ ਪਿੰਡ ਚੌਕ ਵੱਲ ਉੱਠੇ ਤੇ ਛਾਪੇ ਮਾਰੀ ਕਰਕੇ ਹੇਠ ਲਿਖੇ 06 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਤੇ ਇਹਨਾਂ ਦੇ ਖਿਲਾਫ ਮੱਕਦਮਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ।
ਇਸ ਸਬੰਧੀ ਉਨ੍ਹਾਂ ਦੱਸਿਆ ਕਿ ਕਾਬੂ ਦੋਸ਼ੀਆਂ ਵਿੱਚੋਂ ਜਸ਼ਨਦੀਪ ਸਿੰਘ ਉਰਫ ਸੁੱਖਾ ਪੁੱਤਰ ਗੁਰਦਾਸ ਸਿੰਘ ਵਾਸੀ ਸ਼ੇਰਗੜ੍ਹ,ਥਾਣਾ ਡੱਬਵਾਲੀ, ਜ਼ਿਲਾ ਸਿਰਸਾ, ਸਟਫ ਹਰਿਆਣਾ 17 ਮੁਕਦਮਿਆਂ ਵਿੱਚ ਭਗੌੜਾ ਸੀ, ਜਿਸ ਕੋਲੋਂ ਹਰਿਆਣਾ ਵਿਚ ਇੱਕ ਬੈਂਕ ਮੈਨੇਜਰ ਨੂੰ ਅਗਵਾ ਕਰਕੇ 14 ਲੱਖ ਦੀ ਫਿਰੌਤੀ ਮੰਗੀ ਗਈ ਸੀ ਜਿਸਦੇ ਬਾਕੀ ਸਾਥੀ ਫੜੇ ਗਏ ਸਨ ਪਰ ਇਹ ਅਜੇ ਗ੍ਰਿਫਤਾਰ ਹੋਣਾ ਬਾਕੀ ਸੀ। ਬਾਕੀ ਦੋਸ਼ੀਆਂ ਵਿੱਚ ਅਦਿੱਤੀਆ  ਉਰਫ ਬਾਬਾ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਗੋਬਿੰਦਪੁਰ, ਥਾਣਾ ਸਦਰ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਮਾਸਟਰ ਮਾਇੰਡ ਸੀ ਜੋ ਕੋਈ ਵੀ ਵਾਰਦਾਤ ਕਰਨ ਵਲੋਂ ਇੱਕ ਮਿੰਟ ਵਿੱਚ ਗੋਲੀ ਚਲਾ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਇਹ ਗੈਂਗ ਸ਼ੋਸ਼ਲ ਮੀਡੀਆ ਤੇ ਇੰਸਟਾਗ੍ਰਾਮ ਤੇ ਆਜਾਦ ਗੱਰੁਪ ਨਾਲ ਜੁੜਿਆ ਹੋਇਆ ਹੈ, ਜਿਸ ਰਾਹੀਂ ਇਹਨਾਂ ਦੁਆਰਾ ਫਿਰੋਤੀਆਂ ਲੈ ਕੇ ਵਾਰਦਾਤਾਂ ਕੀਤੀਆਂ ਗਈਆਂ ਹਨ, ਜ਼ਿਲਾ ਪੁਲਿਸ ਵਲੋਂ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੇ ਪੱਧਰ ਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਠੱਲ ਪਾਈ ਹੈ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਉਹ ਇਨ੍ਹਾਂ ਕੇਸਾਂ ਵਿੱਚ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਦਿੱਤਿਆ ਬਾਵਾ ਉਰਫ ਬਾਵਾ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਗੋਬਿੰਦਪੁਰ ਥਾਣਾ ਸਦਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਮਨਿੰਦਰਜੀਤ ਸਿੰਘ ਉਰਫ ਮਨੀ ਪੁੱਤਰ ਰਾਜਕੁਮਾਰ ਵਾਸੀ ਪਿੰਡ ਗੋਬਿੰਦਪੁਰ ਥਾਣਾ ਸਦਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਕਮਲਦੀਪ ਸਿੰਘ ਉਰਫ ਕਮਲ ਪੁੱਤਰ ਗੁਰਮੇਜ ਸਿੰਘ ਵਾਸੀ ਫਤਿਹ ਨਗਰ ਨੇਡ਼ੇ ਕੋਕਾ ਕੋਲਾ ਏਜੰਸੀ ਥਾਣਾ ਸਿਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ,ਜਸ਼ਨਦੀਪ ਸਿੰਘ ਉਰਫ ਸੁੱਖਾ ਪੁੱਤਰ ਗੁਰਦਾਸ ਸਿੰਘ ਵਾਸੀ ਸ਼ੇਰਗੜ੍ਹ ਥਾਣਾ ਡੱਬਵਾਲੀ ਜ਼ਿਲ੍ਹਾ ਸਿਰਸਾ ਹਰਿਆਣਾ ,ਹਰਕਮਲ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਠੀਂਡਾ ਥਾਣਾ ਮਾਹਿਲਪੁਰ ਜ਼ਿਲਾ ਹੁਸ਼ਿਆਰਪੁਰ, ਹੁਕਮਦੇਵ ਨਾਰਾਇਣ ਪੁੱਤਰ ਕ੍ਰਿਸ਼ਨਾ ਨੰਦ ਵਰਮਾ ਵਾਸੀ ਸਰਵਣ ਗ੍ਰਾਮ ਪਹਾੜੀਆਂ ਕਾਣਾ ਸਰਵਨ ਜ਼ਿਲ੍ਹਾ ਦੇਵਗੜ੍ਹ ਝਾਰਖੰਡ ਅਤੇ ਤਰਵਿੰਦਰ ਸਿੰਘ ਉਰਫ ਭਿੰਡਰ ਪੁੱਤਰ ਬਲਵੀਰ ਸਿੰਘ ਵਾਸੀ ਚੱਕ ਮੂਸਾ ਥਾਣਾ ਮਾਹਿਲਪੁਰ ਜ਼ਿਲਾ ਹੁਸ਼ਿਆਰਪੁਰ ਵਜੋਂ ਕੀਤੀ ਗਈ ਹੈ।
error: copy content is like crime its probhihated