ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਤਹਿਸੀਲ ਪਰਿਸਰ ਪਠਾਨਕੋਟ ਦੀ ਕੀਤੀ ਚੈਕਿੰਗ ਰਜਿਸਟ੍ਰੀ ਕਾਊਂਟਰ ਤੇ ਕੇਵਲ ਇੱਕ ਹੀ ਕਰਮਚਾਰੀ ਡਿਊਟੀ ਤੇ ਮਿਲਿਆ
—ਬੋਲੇ ਕੈਬਨਿਟ ਮੰਤਰੀ ਪੰਜਾਬ ਗੈਰ ਹਾਜਿਰ ਰਹਿਣ ਵਾਲੇ ਕਰਮਚਾਰੀਆਂ ਤੇ ਕੀਤੀ ਜਾਵੇਗੀ ਕਾਰਵਾਈ
ਪਠਾਨਕੋਟ: 6 ਜੂਨ 2022 ( ਅਵਿਨਾਸ਼ ਸ਼ਰਮਾ ) ਪੰਜਾਬ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸਰਕਾਰੀ ਦਫਤਰਾਂ ਅੰਦਰ ਲੋਕਾਂ ਨੂੰ ਹਰ ਸੁਵਿਧਾ ਦਿੱਤੀ ਜਾਵੇ ਤਾਂ ਜੋ ਸਰਕਾਰੀ ਦਫਤਰਾਂ ਵਿੱਚ ਆਉਂਣ ਵਾਲੀ ਜਨਤਾ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ, ਅਤੇ ਜੋ ਕਰਮਚਾਰੀ ਅਪਣੀ ਡਿਊਟੀ ਤੋਂ ਗੈਰ ਹਾਜਰ ਪਾਏ ਜਾਂਣਗੇ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਪਰਿਸਰ ਵਿਖੇ ਰਜਿਸਟ੍ਰੀ ਕਾਊਂਟਰ ਦੀ ਚੈਕਿੰਗ ਦੋਰਾਨ ਕੀਤਾ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤ ਦੇਣ ਲਈ ਪਹਿਲਾ ਤੋਂ ਹੀ ਸਰਕਾਰੀ ਵਿਭਾਗੀ ਅਧਿਕਾਰੀਆ ਨੂੰ ਹਦਾਇਤਾਂ ਦਿੱਤੀਆਂ ਹੋਈਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰੀ ਕਰਮਚਾਰੀ ਡਿਊਟੀ ਟਾਈਮ ਦੋਰਾਨ ਵੀ ਅਪਣੀਆਂ ਸੀਟਾਂ ਤੋਂ ਗੈਰ ਹਾਜਿਰ ਰਹਿੰਦੇ ਹਨ ਜਿਸ ਦਾ ਖਮਿਆਜਾ ਆਮ ਜਨਤਾ ਨੂੰ ਭੁਗਤਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਤਹਿਸੀਲ ਪਠਾਨਕੋਟ ਵਿਖੇ ਰਜਿਸਟ੍ਰਰੀ ਕਾਊਂਟਰ ਤੇ ਚੈਕਿੰਗ ਕੀਤੀ ਗਈ ਅਤੇ ਉਸ ਸਮੇਂ ਕੇਵਲ ਇੱਕ ਹੀ ਕਰਮਚਾਰੀ ਡਿਊਟੀ ਤੇ ਸੀ ਅਤੇ ਬਾਕੀ ਸਾਰੀਆਂ ਸੀਟਾਂ ਖਾਲੀ ਪਈਆਂ ਹੋਈਆ ਸਨ। ਉਨ੍ਹਾਂ ਕਿਹਾ ਕਿ ਪੁੱਛਣ ਤੇ ਮੋਜੂਦ ਕਰਮਚਾਰੀ ਬਾਕੀ ਕਰਮਚਾਰੀਆਂ ਬਾਰੇ ਕੋਈ ਸਪੱਸਟ ਜਵਾਬ ਨਹੀਂ ਦੇ ਸਕਿਆ। ਉਨ੍ਹਾਂ ਕਿਹਾ ਕਿ ਗੈਰ ਹਾਜਰ ਕਰਮਚਾਰੀਆਂ ਤੇ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦੀ ਵੀ ਚੈਕਿੰਗ ਕੀਤੀ ਗਈ ਜਿੱਥੇ ਸਭ ਕੂਝ ਠੀਕ ਪਾਇਆ ਗਿਆ। ਉਨ੍ਹਾ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ, ਤਾਂ ਜੋ ਜਨਤਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।