Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਵੱਡੀ ਖਬਰ.. ਪੁਲਿਸ ਨੇ 4 ਅੰਤਰਰਾਸ਼ਟਰੀ ਤਸਕਰਾਂ ਨੂੰ ਕੀਤਾ ਕਾਬੂ

ਵੱਡੀ ਖਬਰ.. ਪੁਲਿਸ ਨੇ 4 ਅੰਤਰਰਾਸ਼ਟਰੀ ਤਸਕਰਾਂ ਨੂੰ ਕੀਤਾ ਕਾਬੂ

ਗੁਰਦਾਸਪੁਰ, 1 ਫ਼ਰਵਰੀ ( ਅਸ਼ਵਨੀ ) :- ਗੁਰਦਾਸਪੁਰ ਪੁਲਿਸ ਨੇ ਬੀਤੀ 28 ਜਨਵਰੀ ਨੂੰ ਭਾਰਤ-ਪਾਕਿ ਸਰਹੱਦ ‘ਤੇ ਬੀਐਸਐਫ ਦੀ ਚੌਕੀ ਚੰਦੂ ਵਡਾਲਾ ਵਿਖੇ ਬੀਐਸਐਫ ਦੇ ਜਵਾਨਾਂ ਨਾਲ ਹੋਏ ਮੁਕਾਬਲੇ ਤੋਂ ਬਾਅਦ ਫੜੀ ਗਈ ਹੈਰੋਇਨ ਦੀ ਸਪਲਾਈ ਪ੍ਰਾਪਤ ਕਰਨ ਵਾਲੇ ਚਾਰ ਅੰਤਰਰਾਸ਼ਟਰੀ ਭਾਰਤੀ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿੱਥੇ ਪੁਲਿਸ ਵਲੋਂ ਉਕਤ ਸਮੱਗਲਰਾਂ ਨੂੰ ਗਿ੍ਫ਼ਤਾਰ ਕਰਕੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਹੋਣ ਦੀ ਸ਼ਲਾਘਾ ਹੋ ਰਹੀ ਹੈ| ਇਸ ਦੇ ਨਾਲ ਹੀ ਪੁਲਿਸ ਦੇ ਸਾਹਮਣੇ ਤਸਕਰਾਂ ਵੱਲੋਂ ਕੀਤੇ ਗਏ ਖੁਲਾਸੇ ਨੇ ਪਹਿਲੀ ਕਤਾਰ ‘ਤੇ ਤਾਇਨਾਤ ਬੀਐਸਐਫ ਅਤੇ ਦੂਜੀ ਕਤਾਰ ‘ਤੇ ਤਾਇਨਾਤ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ।

ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਬੀਤੀ 28 ਜਨਵਰੀ ਨੂੰ ਬੀਐਸਐਫ ਦੀ ਚੰਦੂ ਵਡਾਲਾ ਚੌਕੀ ’ਤੇ ਪਾਕਿਸਤਾਨੀ ਤਸਕਰਾਂ ਅਤੇ ਬੀਐਸਐਫ ਦੇ ਜਵਾਨਾਂ ਵਿਚਾਲੇ ਮੁਕਾਬਲਾ ਹੋਇਆ ਸੀ। ਜਿਸ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ। ਇਸ ਸਬੰਧੀ ਪੁਲੀਸ ਨੇ ਜ਼ਖ਼ਮੀ ਜਵਾਨ ਦੇ ਬਿਆਨਾਂ ’ਤੇ ਐਨਡੀਪੀਐਸ ਐਕਟ ਅਤੇ ਇਰਾਦਾ ਕਤਲ ਦੇ ਤਹਿਤ ਕੇਸ ਦਰਜ ਕਰਕੇ ਪੁਲੀਸ ਟੀਮ ਦਾ ਗਠਨ ਕੀਤਾ ਸੀ। ਤਫ਼ਤੀਸ਼ ਤੋਂ ਬਾਅਦ ਪੁਲਿਸ ਨੇ ਚਾਰ ਮੁਲਜ਼ਮ ਤਸਕਰਾਂ ਨੂੰ ਕਾਬੂ ਕਰ ਲਿਆ, ਜੋ ਕਿ ਹੈਰੋਇਨ ਦੀ ਡਲਿਵਰੀ ਲੈਣ ਉਕਤ ਥਾਂ ‘ਤੇ ਗਏ ਸਨ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਨੇਕ ਮਸੀਹ ਉਰਫ਼ ਨੇਕੀ ਪੁੱਤਰ ਅਨਾਇਤ ਮਸੀਹ ਵਾਸੀ ਨਵਾਂ ਕਟੜਾ ਕਲਾਨੌਰ, ਲੱਕੀ ਤੇਜਾ ਪੁੱਤਰ ਮਾਨਾ ਮਸੀਹ ਵਾਸੀ ਬਾਬਾ ਕਾਰ ਕਲੋਨੀ ਕਲਾਨੌਰ, ਹਰਦੀਪ ਸਿੰਘ ਉਰਫ਼ ਦੀਪਾ ਪੁੱਤਰ ਅਜੀਤ ਸਿੰਘ ਵਾਸੀ ਵਾਸੀ ਰੱਤੜ ਛਤਰ ਥਾਣਾ ਡੇਰਾ ਬਾਬਾ ਨਾਨਕ ਅਤੇ ਰਜਵੰਤ ਸਿੰਘ ਉਰਫ਼ ਬਿੱਲਾ ਪੁੱਤਰ ਹਰਬੰਸ ਸਿੰਘ ਵਾਸੀ ਭਿੰਡੀਆਂ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਤੋਰ ਤੇ ਹੋਈ ਹੈ। ਜਦਕਿ ਇਸੇ ਮਾਮਲੇ ‘ਚ ਸ਼ਾਮਲ ਮੁਲਜ਼ਮ ਪੀਟਰ ਮਸੀਹ ਪੁੱਤਰ ਖਜਾਨ ਮਸੀਹ ਵਾਸੀ ਬੁੱਚੇ ਨੰਗਲ ਥਾਣਾ ਘੁਮਾਣ ਕਲਾਂ ਅਜੇ ਵੀ ਗਿ੍ਫ਼ਤਾਰੀ ਤੋਂ ਬਾਹਰ ਹੈ | ਮੁਲਜ਼ਮਾਂ ਕੋਲੋਂ ਇੱਕ ਆਈ-10 ਕਾਰ, 2.5 ਲੱਖ ਰੁਪਏ ਦੀ ਨਕਦੀ, 6 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ।

ਐਸਐਸਪੀ ਡਾਕਟਰ ਨਾਨਕ ਸਿੰਘ ਨੇ ਹੋਰ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਵੱਲੋਂ ਦਿੱਤੇ ਅੰਕੜਿਆਂ ਅਨੁਸਾਰ 28 ਫਰਵਰੀ ਨੂੰ 53.830 ਕਿਲੋ ਹੈਰੋਇਨ, 1.080 ਕਿਲੋ ਅਫੀਮ, ਚੀਨ ਦਾ ਬਣਿਆ ਇੱਕ ਪਿਸਤੌਲ, 30 ਬੋਰ ਦੇ ਦੋ ਮੈਗਜ਼ੀਨ ਅਤੇ 44 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ। ਇਸੇ ਤਰ੍ਹਾਂ ਤਲਾਸ਼ੀ ਮੁਹਿੰਮ ਦੌਰਾਨ ਰਾਤ ਸਮੇਂ ਇਟਲੀ ਮੈਗਜ਼ੀਨ ਦਾ ਮੇਡ ਇੱਕ ਪਿਸਤੌਲ, 12 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।4 ਮੈਗਜ਼ੀਨ ਏਕੇ 47, ਸੈਮਸੰਗ ਮਾਡਲ ਦਾ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ, ਜਿਸ ਵਿੱਚ ਏਅਰਟੈੱਲ ਦੀ ਸਿੰਮ ਪਾਈ ਹੋਈ ਸੀ । ਇਸ ਮਾਮਲੇ ਵਿੱਚ ਅੱਗੇ ਜਾਂਚ ਕੀਤੀ ਜਾ ਰਹੀ ਹੈ ।

error: copy content is like crime its probhihated