Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵੱਡੀ ਖਬਰ.. ਗਸ਼ਤ ਸਮੇਂ ਡਿਵਾਈਡਰ ਨਾਲ ਟਕਰਾਈ ਪੁਲਸ ਮੁਲਾਜ਼ਮਾਂ ਦੀ ਕਾਰ,ਇਕ ਮੁਲਾਜ਼ਮ ਦੀ ਮੌਤ ਤੇ ਇੱਕ ਗੰਭੀਰ ਜ਼ਖ਼ਮੀ  

ਵੱਡੀ ਖਬਰ.. ਗਸ਼ਤ ਸਮੇਂ ਡਿਵਾਈਡਰ ਨਾਲ ਟਕਰਾਈ ਪੁਲਸ ਮੁਲਾਜ਼ਮਾਂ ਦੀ ਕਾਰ,ਇਕ ਮੁਲਾਜ਼ਮ ਦੀ ਮੌਤ ਤੇ ਇੱਕ ਗੰਭੀਰ ਜ਼ਖ਼ਮੀ  

ਗਸ਼ਤ ਸਮੇਂ ਡਿਵਾਈਡਰ ਨਾਲ ਟਕਰਾਈ ਪੁਲਸ ਮੁਲਾਜ਼ਮਾਂ ਦੀ ਕਾਰ,ਇਕ ਮੁਲਾਜ਼ਮ ਦੀ ਮੌਤ ਤੇ ਇੱਕ ਗੰਭੀਰ ਜ਼ਖ਼ਮੀ  

ਕਾਠਗਡ਼੍ਹ, 05 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਬੀਤੀ ਰਾਤ ਤਿੰਨ ਵਜੇ ਦੇ ਕਰੀਬ ਘੱਲੂਘਾਰਾ ਦਿਵਸ ਨੂੰ ਲੈ ਕੇ ਗਸ਼ਤ ਕਰ ਰਹੇ ਤਿੰਨ ਪੁਲੀਸ ਮੁਲਾਜ਼ਮਾਂ ਦੀ ਕਾਰ ਅਣਪਛਾਤੇ ਵਾਹਨ  ਦੀ ਫੇਟ ਵੱਜਣ ਕਾਰਨ  ਭਿਆਨਕ ਹਾਦਸੇ  ਦਾ ਸ਼ਿਕਾਰ ਹੋ ਗਈ ਜਿਸ ਵਿਚ ਇਕ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ।

ਪੁਲੀਸ ਚੌਕੀ ਆਸਰੋਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕਾਂਸਟੇਬਲ ਸੰਦੀਪ ਚੇਚੀ ਪੁੱਤਰ ਗਿਆਨ ਚੰਦ ਵਾਸੀ ਹਸਨਪੁਰ ਕਲਾਂ (ਆਰਜ਼ੀ ਡਿਊਟੀ) ਅਤੇ ਪੁਲਿਸ ਚੌਕੀ ਆਸਰੋਂ ਵਿਖੇ ਤਾਇਨਾਤ ਨਰਿੰਦਰਪਾਲ ਪੁੱਤਰ ਹਰਮੇਸ਼ ਚੰਦ ਵਾਸੀ ਫਤਿਹਪੁਰ ਤੇ ਧਰਮਵੀਰ ਵਾਸੀ ਟੋਂਸਾ ਤਿੰਨੋਂ ਮੁਲਾਜ਼ਮ ਘੱਲੂਘਾਰਾ ਦਿਵਸ ਨੂੰ ਲੈ ਕੇ ਬੀਤੀ ਰਾਤ ਮੇਨ ਹਾਈਵੇ ‘ਤੇ ਗਸ਼ਤ ਕਰ ਰਹੇ ਸਨ ਲੇਕਿਨ ਜਦੋਂ ਉਹ ਤਿੰਨ ਵਜੇ ਦੇ ਕਰੀਬ ਰੋਪੜ ਬਾਈਪਾਸ ਪੁਲ ਕੋਲ ਬਣੇ ਕੱਟ ਤੋਂ  ਬਲਾਚੌਰ ਸਾਈਡ ਨੂੰ ਵਾਪਸ ਆਉੰਦੇ ਹੋਏ  ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਤੇ ਜਾ ਚੜ੍ਹੀ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ । ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਚੌਕੀ ਆਸਰੋਂ ਦੇ ਮੁਲਾਜ਼ਮਾਂ ਅਤੇ ਹਾਈਟੈੱਕ ਨਾਕੇ ਦੇ ਮੁਲਾਜ਼ਮਾਂ ਨੇ  ਮੌਕੇ ‘ਤੇ ਪਹੁੰਚ ਕੇ ਗੰਭੀਰ ਹਾਲਤ ‘ਚ  ਜ਼ਖ਼ਮੀ ਮੁਲਾਜ਼ਮਾਂ ਨੂੰ ਰੋਪੜ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਮੁਲਾਜ਼ਮ ਸੰਦੀਪ ਚੇਚੀ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਨਰਿੰਦਰਪਾਲ ਨੂੰ ਗੰਭੀਰ ਜ਼ਖ਼ਮੀ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ। ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਮੁਲਾਜ਼ਮ ਧਰਮਵੀਰ ਦਾ ਵਾਲ ਵਾਲ ਬਚਾਅ ਹੋ ਗਿਆ ।