ਚੰਡੀਗੜ੍ਹ 7 ਅਕਤੂਬਰ (ਬਿਊਰੋ) ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਅੰਕੁਸ਼ ਲਗਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਦੇ ਰੇਟਾਂ ‘ਚ ਭਾਰੀ ਕਟੌਤੀ ਕਰ ਦਿੱਤੀ ਹੈ। ਪੰਜਾਬ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ 10 ਰੁਪਏ ਅਤੇ ਡੀਜ਼ਲ ‘ਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੈਟਰੋਲ ਦੀ ਕੀਮਤ 112 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਸੀ, ਜਿਸ ਤੋਂ ਬਾਅਦ ਲੋਕਾਂ ਵਿੱਚ ਹਾਹਾਕਾਰ ਮੱਚ ਗਈ ਸੀ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਘਟਾਏ ਸਨ।
ਵੱਡੀ ਖਬਰ.. ਪੰਜਾਬ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਭਾਰੀ ਕਟੌਤੀ
- Post published:November 7, 2021