Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਡੀ ਖਬਰ.. ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਦੀ ਅਗਲੀ ਪੇਸ਼ੀ 6 ਮਈ ਨੂੰ : ਖੇੜਾ’ ਸਟਿਆਣਾ 

ਵੱਡੀ ਖਬਰ.. ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਦੀ ਅਗਲੀ ਪੇਸ਼ੀ 6 ਮਈ ਨੂੰ : ਖੇੜਾ’ ਸਟਿਆਣਾ 

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਦੀ ਅਗਲੀ ਪੇਸ਼ੀ 6 ਮਈ ਨੂੰ : ਖੇੜਾ’ ਸਟਿਆਣਾ 

ਹੁਸ਼ਿਆਰਪੁਰ 11 ਅਪ੍ਰੈਲ ( ਤਰਸੇਮ ਦੀਵਾਨਾ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੇ ਏਸੀਜੇਐਮ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਕੇਸ ਦਾ ਟ੍ਰਾਇਲ ਚੱਲਣ ਦੀ ਅਗਲੀ ਤਰੀਕ 6 ਮਈ ਤੈਅ ਹੋਈ ਹੈ।ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਮੁਲਜ਼ਮ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਡਿਪਟੀ ਸੀਐੱਮ,ਡਾ.ਦਲਜੀਤ ਸਿੰਘ ਚੀਮਾ ਪਿਛਲੀਆਂ ਤਰੀਕਾਂ ‘ਤੇ ਮਾਣਯੋਗ ਅਦਾਲਤ ਚ ਪੇਸ਼ ਹੋ ਕੇ ਆਪਣੀਆਂ ਜ਼ਮਾਨਤਾਂ ਕਰਵਾ ਚੁੱਕੇ ਹਨ। ਹੁਸ਼ਿਆਰਪੁਰ ਦੇ ਪ੍ਰਮੁੱਖ ਸਮਾਜਸੇਵੀ ਮਾਲਟਾ ਬੋਟ ਕਮਿਸ਼ਨ ਦੇ ਚੇਅਰਮੈਨ ਅਤੇ ਸੋਸ਼ਲਿਸਟ ਪਾਰਟੀ ਇੰਡੀਆ ਦੇ ਸਰਪ੍ਰਸਤ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਦਰਜ ਕਰਵਾਏ ਗਏ ਇਸ ਕੇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਇਸ ਕੇਸ ਵਿਚ ਅੱਜ ਟਰਾਇਲ ਚੱਲਣੇ ਸਨ ਅਤੇ ਮੁੱਖ ਗਵਾਹ ਦੀ ਗਵਾਹੀ ਹੋਣੀ ਸੀ ਪ੍ਰੰਤੂ ਮਾਣਯੋਗ ਜੱਜ ਸਾਹਿਬ ਦੇ ਛੁੱਟੀ ‘ਤੇ ਹੋਣ ਕਾਰਣ ਹੁਣ 6 ਮਈ ਨੂੰ ਕੇਸ ਦੀ ਅਗਲੀ ਸੁਣਵਾਈ ਰੱਖੀ ਗਈ ਹੈ।ਜਿਸ ਦੌਰਾਨ ਮਾਮਲੇ ਵਿੱਚ ਅਹਿਮ ਗਵਾਹੀਆਂ ਹੋਣਗੀਆਂ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਇੱਕ ਪਾਸੇ ਬਾਦਲ ਪਰਿਵਾਰ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਹੋਣ ਕਾਰਨ ਪੂਰੀ ਤਰਾਂ ਮਾਯੂਸ ਹੋ ਚੁੱਕਾ ਹੈ ਦੂਜੇ ਪਾਸੇ ਇਸ ਕੇਸ ਵਿੱਚ ਵੀ ਉਹ ਕਸੂਤੇ ਫਸ ਚੁੱਕੇ ਹਨ।ਇਸ ਲਈ ਕੋਈ ਨਾ ਕੋਈ ਬਹਾਨਾ ਲਾ ਕੇ ਕੇਸ ਨੂੰ ਲੰਮਾ ਖਿੱਚਣ ਦਾ ਵਸੀਲਾ ਕਰਦੇ ਨਜ਼ਰ ਆ ਰਹੇ ਹਨ।ਉਨ੍ਹਾਂ ਦੱਸਿਆ ਕਿ ਅਤਿ ਭਰੋਸੇਯੋਗ ਵਸੀਲਿਆਂ ਤੋਂ ਮਿਲੀ ਸੂਚਨਾ ਮੁਤਾਬਕ ਬਾਦਲਾਂ ਦਾ ਇਹ ਕੇਸ ਲੜ ਰਹੇ ਉੱਘੇ ਵਕੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਜੋ ਇਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਹਨ,ਨੇ ਇਸ ਕੇਸ ਨੂੰ ਲੜਨ ਤੋਂ ਅਸਮਰੱਥਤਾ ਜ਼ਾਹਰ ਕਰਦਿਆਂ ਲਿਖਤੀ ਸੂਚਨਾ ਦਿੱਤੀ ਹੈ।ਇਸ ਲਈ ਬਾਦਲ ਪਰਿਵਾਰ ਵੱਲੋਂ ਕੇਸ ਲੜਨ ਲਈ ਅਗਲੀਆਂ ਤਰੀਕਾਂ ਤੇ ਨਵੇਂ ਵਕੀਲ ਪੇਸ਼ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਸੰਬੰਧ ਵਿਚ ਮਾਲਟਾ ਬੋਟ ਮਿਸ਼ਨ ਦੇ ਚੇਅਰਮੈਨ ਅਤੇ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਰਪ੍ਰਸਤ ਬਲਵੰਤ ਸਿੰਘ ਖੇੜਾ ਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਤੇ ਸੱਕਤਰ ਜਨਰਲ ਡਾ.ਦਲਜੀਤ ਸਿੰਘ ਚੀਮਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ। ਐਡਵੋਕੇਟ ਬੀ ਐੱਸ ਰਿਆੜ ਨੇ ਦੱਸਿਆ ਕਿ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਸਕੱਤਰ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਲੀਡਰਾਂ ਵਿਰੁੱਧ ਆਈ.ਪੀ.ਸੀ. ਦੀਆਂ ਧਾਰਾਵਾਂ 182, 199, 200, 420, 465, 466, 468, 471 ਅਤੇ 120ਬੀ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।ਇਸ ਮੌਕੇ ਬਲਵੰਤ ਸਿੰਘ ਖੇੜਾ ਨਾਲ ਓਮ ਸਿੰਘ ਸਟਿਆਣਾ ਸੂਬਾ ਪ੍ਰਧਾਨ,ਸਤਪਾਲ ਸਿੰਘ ਡਡਿਆਣਾ ਜ਼ਿਲ੍ਹਾ ਪ੍ਰਧਾਨ, ਬਲਵੀਰ ਸਿੰਘ ਇਬਰਾਹੀਮਪੁਰ, ਸੂਬੇਦਾਰ ਹਰਭਜਨ ਸਿੰਘ, ਜਗਦੀਸ਼ ਕੁਮਾਰ ਸ਼ਰਮਾ, ਚਮਨ ਲਾਲ ਵਾਲੀਆ ਸ਼ਹਿਰੀ ਪ੍ਰਧਾਨ,ਸ਼੍ਰੀਮਤੀ ਇੰਦਰਜੀਤ ਕੌਰ,ਦਿਨੇਸ਼ ਯਾਦਵ ਆਦਿ ਹਾਜ਼ਿਰ ਸਨ।