Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਵੱਡੀ ਖਬਰ.. ਕਨੇਡਾ ਤੋਂ ਇੱਕ ਹਫਤਾ ਪਹਿਲਾਂ ਪਰਤੇ ਪਰਿਵਾਰ ਦੇ ਇਕਲੌਤੇ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ 

ਵੱਡੀ ਖਬਰ.. ਕਨੇਡਾ ਤੋਂ ਇੱਕ ਹਫਤਾ ਪਹਿਲਾਂ ਪਰਤੇ ਪਰਿਵਾਰ ਦੇ ਇਕਲੌਤੇ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ 

ਕਨੇਡਾ ਤੋਂ ਇੱਕ ਹਫਤਾ ਪਹਿਲਾਂ ਪਰਤੇ ਪਰਿਵਾਰ ਦੇ ਇਕਲੌਤੇ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ 

ਤਰਨਤਾਰਨ 24 ਅਪ੍ਰੈਲ : ਬੀਤੀ ਦੇਰ ਰਾਤ ਕਰੀਬ ਇਕ ਵਜੇ ਸਥਾਨਕ ਸ਼ਹਿਰ ਵਿਚ ਕਾਰ ਸਵਾਰ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਰਨ ਵਾਲਾ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੁਹਾਵਾ ਜ਼ਿਲ੍ਹਾ ਤਰਨਤਾਰਨ ਕੈਨੇਡਾ ਤੋਂ ਕੁਝ ਦਿਨ ਪਹਿਲਾਂ ਆਪਣੇ ਪਿੰਡ ਪੁੱਜਾ ਸੀ। ਬੀਤੀ ਰਾਤ ਜਤਿੰਦਰਪਾਲ ਸਿੰਘ ਆਪਣੇ ਦੋਸਤਾਂ ਨਾਲ ਤਰਨਤਾਰਨ ਸ਼ਹਿਰ ਦੇ ਰੈਸਟੋਰੈਂਟ ਵਿਚ ਖਾਣਾ ਖਾਣ ਲਈ ਆਇਆ ਸੀ। ਕਰੀਬ ਇੱਕ ਵਜੇ ਉਸ ਦੀ ਸਥਾਨਕ ਚਾਰ ਖੱਬਾ ਚੌਕ ਨਜ਼ਦੀਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਗੰਭੀਰ ਹਾਲਤ ਵਿਚ ਜਤਿੰਦਰਪਾਲ ਸਿੰਘ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਉਸਦੀ ਮੌਤ ਹੋ ਗਈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਸ ਵੱਲੋਂ ਸ਼ਹਿਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕਤਲ ਕੇਸ ਨੂੰ ਥਾਣਾ ਸਿਟੀ ਪੁਲਸ ਵੱਲੋਂ ਜਲਦ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।