Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਵੱਡੀ ਖਬਰ.. ਚੋਰਾਂ ਨੇ ਦੋ ਦੁਕਾਨਾਂ ਦੇ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਕੇ ਪੁਲੀਸ ਨੂੰ ਲਲਕਾਰਿਆ  *

ਵੱਡੀ ਖਬਰ.. ਚੋਰਾਂ ਨੇ ਦੋ ਦੁਕਾਨਾਂ ਦੇ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਕੇ ਪੁਲੀਸ ਨੂੰ ਲਲਕਾਰਿਆ  *

*ਚੋਰਾਂ ਨੇ ਦੋ ਦੁਕਾਨਾਂ ਦੇ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਕੇ ਪੁਲੀਸ ਨੂੰ ਲਲਕਾਰਿਆ  *

* ਖਾਮੋਸ਼ ਥਾਣਾ ਮੇਹਟੀਆਣਾ ਦੀ ਐਸ ਐਚ ਉ ਸਮੇਤ ਸਾਰੀ ਪੁਲੀਸ ਘੂਕ ਸੁੱਤੀ ਪਈ ਹੈ   *

ਹੁਸ਼ਿਆਰਪੁਰ, 2 ਮਈ (ਤਰਸੇਮ ਦੀਵਾਨਾ) ਥਾਣਾ ਮੇਹਟੀਆਣਾ ਅਧੀਨ ਪੈਂਦੇ ਇਲਾਕੇ ਵਿੱਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਪੁਲਸ ਤੋਂ ਬੇਖੌਫ ਹੋ ਕੇ ਚੋਰੀ ਦੀਆਂ ਵੱਡੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਪ੍ਰੰਤੂ ਥਾਣਾ ਮੇਹਟੀਆਣਾ ਦੀ ਪੁਲੀਸ ਘੂਕ ਸੁੱਤੀ ਪਈ ਹੈ । ਬੜੀ ਹੈਰਾਨੀ ਦੀ ਗੱਲ ਹੈ ਕਿ ਥਾਣਾ ਮੇਹਟੀਆਣਾ ਦੀ ਪੁਲੀਸ ਪਹਿਲਾਂ ਹੋਈਆਂ ਚੋਰੀਆਂ ਦਾ ਕੋਈ ਸੁਰਾਗ ਤੱਲਕ ਨਹੀਂ ਲਗਾ ਪਾਈ। ਜਦ ਕਿ ਚੋਰਾਂ ਵੱਲੋਂ ਅਗਲੀ ਘਟਨਾ ਨੂੰ ਵੀ ਅੰਜਾਮ ਦੇ ਦਿੱਤਾ ਜਾ ਚੁੱਕਾ ਹੈ। ਹੁਣ ਪਿੰਡ ਅੱਤੋਵਾਲ ਵਿਖੇ ਹੁਸ਼ਿਆਰਪੁਰ-ਫਗਵਾੜਾ ਮੁੱਖ ਰੋਡ ਤੇ ਸਥਿਤ ਦੋ ਦੁਕਾਨਾਂ ਦੇ ਸ਼ਟਰਾਂ ਦੇ ਤਾਲੇ ਤੋਡ਼ ਕੇ ਅੱਜ ਤੜਕਸਾਰ ਚੋਰਾਂ ਨੇ ਨਕਦੀ ਸਮੇਤ ਲੱਖਾਂ ਰੁਪਏ ਦੇ ਕੀਮਤੀ ਸਾਮਾਨ ਉੱਤੇ ਹੱਥ ਸਾਫਫ ਕਰ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਪੀਡ਼ਤ ਪਰਮਜੀਤ ਕੌਰ ਪਤਨੀ ਵਿਜੇ ਕੁਮਾਰ ਵਾਸੀ ਪਿੰਡ ਅੱਤੋਵਾਲ ਨੇ ਦੱਸਿਆ ਕਿ ਉਹ ਅੱਡਾ ਅੱਤੋਵਾਲ ਵਿਖੇ ਰੈਡੀਮੇਡ ਕੱਪੜੇ ਅਤੇ ਮੁਨਿਆਰੀ ਦੀ ਦੁਕਾਨ ਕਰਦੀ ਹੈ। ਅੱਜ ਸਵੇਰੇ ਕਰੀਬ 8 ਵਜੇ ਦੁਕਾਨ ਤੇ ਪਹੁੰਚੀ ਤਾਂ ਦੇਖਿਆ ਦੁਕਾਨ ਦੇ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ। ਦੁਕਾਨ ਵਿੱਚ ਲੇਡੀਜ਼ ਰੈਡੀਮੇਡ ਗਾਰਮੈਂਟਸ, ਆਰਟੀਫੀਸ਼ੀਅਲ ਗਹਿਣੇ ਅਤੇ ਨਕਦੀ ਸਮੇਤ ਸਾਰਾ ਕੀਮਤੀ ਸਾਮਾਨ ਚੋਰਾਂ ਨੇ ਚੋਰੀ ਕਰ ਲਿਆ ਹੈ। ਪੀੜਤ ਦੁਕਾਨਦਾਰ ਔਰਤ ਨੇ ਰੋਂਦੇ ਵਿਲਕਦਿਆਂ ਦੱਸਿਆ ਕਿ ਉਸ ਨੇ ਆਪਣੀ ਮਿਹਨਤ ਨਾਲ ਕਮਾਏ ਹੋਏ ਪੈਸੇ ਖਰਚ ਕੇ ਦੁਕਾਨ ਖੋਲ੍ਹੀ ਸੀ। ਜਿਸ ਵਿਚੋਂ ਚੋਰਾਂ ਨੇ ਲਗਪਗ ਸਾਰਾ ਸਾਮਾਨ ਚੋਰੀ ਕਰ ਲਿਆ। ਜਿਸ ਨਾਲ ਉਸ ਦਾ ਕਰੀਬ ਦੱਸ ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।  

 ਇਸੇ ਤਰ੍ਹਾਂ ਦਿ ਟੇਸਟ ਆਫ ਸਿਟੀ ਰੈਸਟੋਰੈਂਟ ਅੱਡਾ ਅੱਤੋਵਾਲ ਦੇ ਮਾਲਕ ਸਰਬਜੀਤ ਸਿੰਘ ਵਾਸੀ ਹਰਖੋਵਾਲ ਨੇ ਦੱਸਿਆ ਕਿ ਚੋਰਾਂ ਨੇ ਉਸ ਦੀ ਦੁਕਾਨ ਦੇ ਤਾਲੇ ਤੋਡ਼ ਕੇ ਇਕ ਸਿਲੰਡਰ, ਦਸ ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਈ ਹੈ। ਪੀੜਿਤ ਦੋਵੇਂ ਦੁਕਾਨਦਾਰਾਂ ਨੇ ਇਸ ਘਟਨਾ ਦੀ ਲਿਖਤੀ ਸ਼ਿਕਾਇਤ ਥਾਣਾ ਮੇਹਟੀਆਣਾ ਵਿਖੇ ਦਰਜ ਕਰਵਾ ਦਿੱਤੀ ਹੈ।

ਜਾਣਕਾਰੀ ਮੁਤਾਬਿਕ ਰੈਸਟੋਰੈਂਟ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਚੋਰੀ ਦੀ ਸਾਰੀ ਘਟਨਾ ਕੈਦ ਹੋ ਚੁੱਕੀ ਹੈ। ਜਿਸ ਵਿਚ ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰਾਂ ਦੇ ਚਿਹਰੇ ਸਾਫ ਦਿਖਾਈ ਦੇ ਰਹੇ ਹਨ। ਪਰ ਦੇਖਣਾ ਇਹ ਹੈ ਕਿ ਮੇਹਟੀਆਣਾ ਪੁਲੀਸ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਫੜਨ ਵਿੱਚ ਸਫ਼ਲ ਹੁੰਦੀ ਹੈ ਜਾਂ ਨਹੀਂ।

 ਕੈਪਸ਼ਨ : ਚੋਰੀ ਦੀ ਘਟਨਾ ਤੋਂ ਬਾਅਦ ਖਾਲੀ ਪਈ ਦੁਕਾਨ ।
ਫੋਟੋ ਮੁਨੀਰ

error: copy content is like crime its probhihated