Prime Punjab Times

Latest news
ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ...
ADVERTISEMENT
You are currently viewing ਵੱਡੀ ਖਬਰ.. ਦਰਦਨਾਕ ਸੜਕ ਹਾਦਸੇ ‘ਚ ਕਾਰ ਚਾਲਕ ਅਤੇ ਸਕੂਟੀ ਚਾਲਕ ਮਹਿਲਾ ਦੀ ਮੌਤ

ਵੱਡੀ ਖਬਰ.. ਦਰਦਨਾਕ ਸੜਕ ਹਾਦਸੇ ‘ਚ ਕਾਰ ਚਾਲਕ ਅਤੇ ਸਕੂਟੀ ਚਾਲਕ ਮਹਿਲਾ ਦੀ ਮੌਤ

ਕਾਠਗਡ਼੍ਹ (ਜਤਿੰਦਰਪਾਲ ਸਿੰਘ ਕਲੇਰ) ਸਥਾਨਕ ਸ਼ਹਿਰ ਬਲਾਚੌਰ ਦੇ ਸੈਣੀ ਪੈਲੇਸ ਦੇ ਮਾਲਕ ਸੇਵਾਮੁਕਤ ਖੇਤੀਬਾਡ਼ੀ ਅਫਸਰ ਸੁਖਦੇਵ ਸਿੰਘ ਸੈਣੀ  ਦੀ ਨਵਾਂਸ਼ਹਿਰ ਨਜ਼ਦੀਕ ਸੜਕ ਹਾਦਸੇ ਚ ਗੰਭੀਰ ਰੂਪ ਵਿਚ ਜ਼ਖਮੀ ਹੋਣ ਅਤੇ ਉਸ ਦੇ ਪੁੱਤਰ ਕਮਲਦੀਪ  ਸੈਣੀ ਅਤੇ ਸਕੂਟੀ ਚਾਲਕ ਔਰਤ ਦੀ ਮੌਕੇ ਤੇ ਹੀ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ  । ਦਰਦਨਾਕ ਹੋਏ ਇਸ ਸੜਕੀ ਹਾਦਸੇ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ । ਪ੍ਰਾਪਤ ਜਾਣਕਾਰੀ ਅਨੁਸਾਰ ਅੱਜ  ਦਿਨ ਮੰਗਲਵਾਰ  ਨੂੰ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੰਗਾ-ਨਵਾਂਸ਼ਹਿਰ ਨੈਸ਼ਨਲ ਹਾਈਵੇ ‘ਤੇ ਸਥਿਤ ਗ੍ਰੈਂਡ ਰਿਜ਼ੋਰਟ ਦੇ ਸਾਹਮਣੇ  ਕਾਰ ਚਾਲਕ ਕਮਲਦੀਪ ਸੈਣੀ ਪੁੱਜਾ ਅਤੇ ਉਸ ਦੀ ਕਾਰ ਉਸੀ ਸਾਈਡ ਜਾ ਰਹੀ ਸਕੂਟੀ ਦੇ ਪਿੱਛੇ ਤੋਂ ਟੱਕਰਾ ਗਈ  ।  ਟੱਕਰ ਤੋਂ ਬਾਅਦ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ  ਰਿਜ਼ੋਰਟ ਦੀ ਕੰਧ ਨਾਲ ਜਾ ਟਕਰਾਈ।  ਹਾਦਸੇ ‘ਚ ਸਕੂਟੀ ਸਵਾਰ ਅਤੇ ਕਾਰ ਚਾਲਕ ਦੀ ਮੌਤ ਹੋ ਗਈ, ਜਦਕਿ ਮ੍ਰਿਤਕ ਡਰਾਈਵਰ ਕਮਲਦੀਪ ਸੈਣੀ ਦਾ ਪਿਤਾ ਸੁਖਦੇਵ ਸੈਣੀ   ਜ਼ਖਮੀ ਹੋ ਗਿਆ।  ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਵਾਂਸ਼ਹਿਰ ਤੋਂ ਬੰਗਾ ਜਾ ਰਹੀ ਓਵਰ ਸਪੀਡ ਕਾਰ ਨੇ ਇੱਕ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਸਕੂਟੀ ਨੂੰ ਟੱਕਰ ਮਾਰ ਦਿੱਤੀ।  ਇਸ ਭਿਆਨਕ ਟੱਕਰ ਤੋਂ ਬਾਅਦ ਕਾਰ ਇਕ ਰਿਜ਼ੋਰਟ ਦੀ ਕੰਧ ਨਾਲ ਵੀ ਟਕਰਾ ਗਈ। ਹਾਦਸੇ ਵਿੱਚ ਸਕੂਟੀ ਸਵਾਰ ਔਰਤ ਅਤੇ ਕਾਰ ਚਾਲਕ ਕਮਲਦੀਪ ਦੀ ਮੌਤ ਹੋ ਗਈ।  ਇਸ ਦੇ ਨਾਲ ਹੀ ਉਸ ਦਾ ਪਿਤਾ ਸੁਖਦੇਵ ਸੈਣੀ ਗੰਭੀਰ ਜ਼ਖ਼ਮੀ ਹੋ ਗਿਆ।  ਉਸ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।  ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।  ਘਟਨਾ ਰਿਜ਼ੋਰਟ ਦੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ।  ਸੀਸੀਟੀਵੀ ਕੈਮਰੇ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ।

 

error: copy content is like crime its probhihated