ਬਟਾਲਾ 6 ਮਾਰਚ (ਬਿਊਰੋ ) : ਬਟਾਲਾ ਚ ਇਕ ਵਾਰ ਫਿਰ ਕੁਝ ਲੋਕਾਂ ਵਲੋਂ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਚਲਦਿਆਂ ਇਕ ਨੋਜਵਾਨ ਦੀ ਮੋਤ ਤੇ ਦੋ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਮਿਲੀ ਹੈ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਵਿੰਦਰ ਸਿੰਘ (34 ਸਾਲਾ) ਪੁੱਤਰ ਕੈਪਟਨ ਸ਼ਿੰਗਾਰਾ ਸਿੰਘ ਵਾਸੀ ਸ਼ਾਹਪੁਰ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਫੌਨ ਆਇਆ ਸੀ ਕਿ ਵਡਾਲਾ ਬਾਂਗਰ ਵਿਖੇ ਗੋਲੀਆਂ ਚੱਲੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਭਰਾ ਜਸਵਿੰਦਰ ਸਿੰਘ ਤੇ ਕੁਝ ਵਿਅਕਤੀ ਵਡਾਲਾ ਬਾਂਗਰ ਇਕ ਹੋਟਲ ਤੇ ਬੈਠੇ ਸਨ ਜਦੋਂ ਕਿ 8 ਤੋਂ 9 ਹਥਿਆਰਬੰਦ ਵਿਅਕਤੀ ਉਥੇ ਆਏ ਜਿਨ੍ਹਾਂ ਨੇ ਮੂੰਹ ਬੰਨੇ ਹੋਏ ਸਨ। ਜਿਨ੍ਹਾਂ ਨੇ ਮੇਰੇ ਭਰਾ ਤੇ ਅੰਨੇਵਾਹ ਗੋਲੀਆਂ ਚਲਾਈਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਹਮਲੇ ਚ ਜਸਵਿੰਦਰ ਸਿੰਘ ਦੇ ਦਿਲ ਚ ਗੋਲੀ ਲੱਗਣ ਕਾਰਨ ਉਸਦੀ ਮੌਤ ਹੋਈ ਹੈ ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿੰਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਘਟਨਾ ਦੀ ਜਾਂਚ ਵਿਚ ਜੁੱਟ ਗਈ ਸੀ।
ਵੱਡੀ ਖਬਰ.. ਹੋਟਲ ਤੇ ਬੈਠੇ ਨੌਜਵਾਨਾਂ ਤੇ ਹਥਿਆਰਬੰਦ ਵਿਅਕਤੀਆਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਇੱਕ ਦੀ ਮੌਤ 2 ਗੰਭੀਰ ਜਖਮੀ
- Post published:March 6, 2022
You Might Also Like
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਟਾਲਾ ਵਿੱਚ 10 ਕਰੋੜ ਦੀ ਲਾਗਤ ਨਾਲ ਬਣਿਆ ਨਵਾਂ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ,ਨਾਗਰਿਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ ਸਾਰੀਆਂ ਪ੍ਰਸ਼ਾਸਕੀ ਸੇਵਾਵਾਂ
जब्त ड्रग्स को नष्ट करने के लिए पठानकोट पुलिस ने दो कमेटियों की निगरानी में उठाया बड़ा कदम
30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ
आप के चुनावी घोषणा पत्र को बनाने के लिए पार्टी नेता कुंवर विजय प्रताप प्रदेश के…








