Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (PRIME PUNJAB TIMES) 

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।