Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਜਨਮ ਅਸ਼ਟਮੀ ਮਨਾਈ

ਬਾਲ ਵਾਟਿਕਾ ਸਕੂਲ ਵਿੱਚ ਜਨਮ ਅਸ਼ਟਮੀ ਮਨਾਈ

ਬਾਲ ਵਾਟਿਕਾ ਸਕੂਲ ਵਿੱਚ ਜਨਮ ਅਸ਼ਟਮੀ ਮਨਾਈ

ਗੜ੍ਹਦੀਵਾਲਾ 18 ਅਗਸਤ (ਚੌਧਰੀ) : ਅੱਜ ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਅਤੇ ਸਮੂਹ ਸਟਾਫ਼ ਦੁਆਰਾ ‘ਜਨਮ ਅਸ਼ਟਮੀ ‘ ਮਨਾਈ ਗਈ | ਜਨਮ ਅਸ਼ਟਮੀ ਦਾ ਤਿਉਹਾਰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਹ ਤਿਉਹਾਰ ਪੂਰੀ ਦੁਨੀਆਂ ਵਿੱਚ ਪੂਰੀ ਆਸਥਾ ਅਤੇ ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ। ਜਨਮ ਅਸ਼ਟਮੀ ਨੂੰ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਬੜੀ ਆਸਥਾ ਤੇ ਉਲਾਸ ਦੇ ਨਾਲ ਮਨਾਇਆ ਜਾਂਦਾ ਹੈ। ਬਾਲ ਵਾਟਿਕਾ ਸਕੂਲ ਦੇ ਛੋਟੇ -ਛੋਟੇ ਬੱਚੇ ਰਾਧਾ ਕ੍ਰਿਸ਼ਨ ਬਣ ਕੇ ਆਏ ਅਤੇ ਉਹਨਾਂ ਬੱਚਿਆਂ ਵਲੋਂ ਬਹੁਤ ਹੀ ਪਿਆਰਾ ਰੰਗਾਂ -ਰੰਗ ਪ੍ਰੋਗਰਾਮ ਪ੍ਰਸਤੁਤ ਕੀਤਾ ਗਿਆ |ਬੱਚਿਆਂ ਨੂੰ ਜਨਮ ਅਸ਼ਟਮੀ ਅਤੇ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਬਾਰੇ ਦੱਸਿਆ ਗਿਆ | ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਰਾਜਾ ਕੰਸ ਦੇ ਵੱਧ ਰਹੇ ਅੱਤਿਆਚਾਰ ਅਤੇ ਪਾਪ ਨੂੰ ਖ਼ਤਮ ਕਰਨ ਦੇ ਲਈ ਹੋਇਆ ਸੀ | ਸ਼੍ਰੀ ਕ੍ਰਿਸ਼ਨ ਜੀ ਬਹੁਤ ਹੀ ਨਟਖਟ ਅਤੇ ਮੱਖਣ ਚੋਰ ਸੀ| ਸਾਰੇ ਬੱਚਿਆਂ ਅਤੇ ਸਟਾਫ਼ ਨੇ ਮਿਲ ਕੇ ਪੂਜਾ ਕੀਤੀ | ਆਖ਼ਿਰ ਵਿੱਚ ਸਾਰਿਆਂ ਨੂੰ ਪ੍ਰਸ਼ਾਦ ਅਤੇ ਲੰਗਰ ਵੰਡਿਆ ਗਿਆ |