Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਬੀਜੇਡੀ ਸਰਬੱਤ ਦਾ ਭਲਾ ਟਰੱਸਟ ਸਰਕਲ ਆਦਮਪੁਰ ਦੋਆਬਾ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ

ਬੀਜੇਡੀ ਸਰਬੱਤ ਦਾ ਭਲਾ ਟਰੱਸਟ ਸਰਕਲ ਆਦਮਪੁਰ ਦੋਆਬਾ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ

ਆਦਮਪੁਰ (PPT NEWS) 

ਭਾਈ ਘਨ੍ਹਈਆ ਜੀ ਬਲੱਡ ਬੈਂਕ ਅਤੇ ਤ੍ਰਿਸ਼ਲਾ ਸ਼ਰਮਾ ਹੋਪ ਫਾਰ ਲਾਈਫ ਐਨ ਜੀ ਓ ਦੇ ਡਾਕਟਰਾਂ ਦੀ ਟੀਮ ਨੇ ਮੈਡੀਕਲ ਦਿਸ਼ਾ ਨਿਰਦੇਸ਼ ਦਿੱਤੇ ਖੂਨਦਾਨ ਕੈਂਪ ਦੌਰਾਨ ਲੋਕਾਂ ਨੇ ਖੂਨਦਾਨ ਕੀਤਾ।

ਕੈਂਪ ਦੌਰਾਨ ਏਕਤ੍ਰ ਕੀਤੇ ਗਏ 147 ਯੂਨਿਟ ਖੂਨ ਦੇ

26 ਫਰਵਰੀ : ਬੀ ਜੇ ਡੀ ਸਰਬੱਤ ਦਾ ਭਲਾ ਟਰੱਸਟ ਸਰਕਲ ਆਦਮਪੁਰ ਦੋਆਬਾ ਵੱਲੋਂ ਸਵਃ ਤਰਨਦੀਪ ਸਿੰਘ ਹਰੀਪੁਰ ਦੀ ਯਾਦ ਵਿੱਚ ਵਿਸ਼ਾਲ ਖੂਨਦਾਨ ਕੈਂਪ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਖੁਰਦਪੁਰ ਦੀ ਅਗਵਾਈ ਅਤੇ ਭਾਈ ਘਨ੍ਹਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਅਤੇ ਤ੍ਰਿਸ਼ਲਾ ਸ਼ਰਮਾ ਹੋਪ ਫਾਰ ਲਾਈਫ ਐਨ ਜੀ ਓ ਜਲੰਧਰ ਦੀ ਮੈਡੀਕਲ ਟੀਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਖੁਰਦਪੁਰ ਨੇ ਦੱਸਿਆ ਕਿ ਹਰ ਸਾਲ ਉਨ੍ਹਾਂ ਦੇ ਟਰੱਸਟ ਵੱਲੋਂ ਸਮੇਂ-ਸਮੇਂ ਤੇ ਸਮਾਜ ਸੇਵਾ ਦੇ ਕੰਮ ਕੀਤੇ ਜਾਂਦੇ ਹਨ। ਜਿਸ ਤਹਿਤ ਸਮੇਂ-ਸਮੇਂ ਤੇ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਕੈਂਪ, ਜਿਸ ਵਿੱਚ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਦੀਆਂ, ਹੈ ਜੋ ਅੱਜ ਵੀ ਜਾਰੀ ਹੈ। ਇਸ ਮੁਹਿੰਮ ਦੇ ਚਲਦਿਆਂ ਉਨ੍ਹਾਂ ਦੇ ਟਰੱਸਟ ਵੱਲੋਂ ਅੱਜ ਸਵਃ ਤਰਨਦੀਪ ਸਿੰਘ ਹਰੀਪੁਰ ਦੀ ਯਾਦ ਵਿੱਚ ਇਹ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੁਲ 147 ਯੂਨਿਟ ਖੂਨ ਇਕੱਤਰ ਕੀਤਾ ਗਿਆ ਜਿਸ ਵਿੱਚ ਇਸਤਰੀ ਸ਼ਕਤੀ ਨੇ ਵੀ ਵਿਸ਼ੇਸ਼ ਯੋਗਦਾਨ ਪਾਇਆ ਅਤੇ 17 ਯੂਨਿਟ ਖੂਨਦਾਨ ਕੀਤਾ। ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਇਕੱਠੇ ਕੀਤੇ ਗਏ ਖੂਨ ਦੇ 47 ਯੂਨਿਟ ਤ੍ਰਿਸ਼ਲਾ ਸ਼ਰਮਾ ਹੋਪ ਫਾਰ ਲਾਈਫ ਐਨ.ਜੀ.ਓ ਜਲੰਧਰ ਨੂੰ ਦਾਨ ਕੀਤੇ ਗਏ ਜੋ ਕਿ ਥੈਲੇਸੀਮੀਆ ਦੇ ਮਰੀਜ਼ਾਂ ਨੂੰ ਦਿੱਤਾ ਜਾਵੇਗਾ ਅਤੇ ਬਾਕੀ ਦੇ 100 ਯੂਨਿਟ ਖੂਨ ਭਾਈ ਘਨ੍ਹਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹੁਣ ਤੱਕ 10 ਤੋਂ ਵੱਧ ਵਾਰ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਹੋਪ ਫਾਰ ਲਾਈਫ ਐਨਜੀਓ ਜਲੰਧਰ ਦੀ ਫਾਉਂਡਰ ਤ੍ਰਿਸ਼ਲਾ ਸ਼ਰਮਾ ਨੇ ਦੱਸਿਆ ਕਿ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਕਮਜ਼ੋਰੀ ਆਉਂਦੀ ਹੈ, ਜਦਕਿ ਅਜਿਹਾ ਕੁਝ ਨਹੀਂ ਹੁੰਦਾ। ਪਰ ਖੂਨਦਾਨ ਦਾ ਚੱਕਰ 24 ਘੰਟਿਆਂ ਵਿੱਚ ਪੂਰਾ ਹੋ ਜਾਂਦਾ ਹੈ ਅਤੇ ਕਿਸੇ ਦੇ ਖੂਨਦਾਨ ਨਾਲ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਇਸ ਮੌਕੇ ਟਰੱਸਟ ਦੀ ਟੀਮ ਨੇ ਖੂਨਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਭਾਈ ਘਨ੍ਹਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਅਤੇ ਤ੍ਰਿਸ਼ਲਾ ਸ਼ਰਮਾ ਹੋਪ ਫਾਰ ਲਾਈਫ ਐਨ.ਜੀ.ਓ ਜਲੰਧਰ ਦੀ ਟੀਮ ਦੇ ਡਾਕਟਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਦੌਰਾਨ ਟਰੱਸਟ ਮੈਂਬਰਾਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ 147 ਯੂਨਿਟ ਖੂਨ ਇਕੱਤਰ ਕੀਤਾ ਗਿਆ ਜਿਸਨੂੰ ਲੈਅ ਕੇ ਉਨ੍ਹਾ ਖੂਨ ਦਾਨ ਕਰਣ ਵਾਲੇ ਲੋਕਾਂ ਨੇ ਬਿਨਾਂ ਕਿਸੇ ਭੇਦਭਾਵ ਦੇ ਖੂਨਦਾਨ ਕਿੱਤਾ ਅਤੇ ਇੱਕ ਸਾਂਝੇ ਭਾਈਚਾਰੇ ਦੀ ਮਿਸਾਲ ਕਾਇਮ ਕੀਤੀ। ਇਸ ਮੌਕੇ ਤੀਰਥ ਕਡਿਆਣਾ, ਲਿਆਕਤ ਅਲੀ, ਸੰਜੀਵ ਯੋਗੀ ਗਾਂਧੀ, ਜਸਵੀਰ ਸਿੰਘ, ਮਨਪ੍ਰੀਤ ਮਨੂੰ, ਹੰਸ ਰਾਜ, ਅਕਾਸ਼ ਚੁੰਬਰ, ਸੌਰਵ, ਲੱਕੀ, ਨਰਿੰਦਰ ਪਾਲ, ਜੀਤਾ ਦਿਓਲ, ਗਗਨ, ਸੁਨੀਲ ਯੂ.ਕੇ., ਵਰਿੰਦਰ ਸਲਾਲਾ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated