Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬੀਜੇਪੀ ਵੱਲੋਂ ਜ਼ਿਲੇ ਅੰਦਰ ਪਾਰਟੀ ਨੂੰ ਮਜਬੂਤ ਕਰਨ ਲਈ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਬੀਜੇਪੀ ਵੱਲੋਂ ਜ਼ਿਲੇ ਅੰਦਰ ਪਾਰਟੀ ਨੂੰ ਮਜਬੂਤ ਕਰਨ ਲਈ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

20 ਮਾਰਚ : ਗੜ੍ਹਦੀਵਾਲਾ ਮੰਡਲ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਗੋਪਾਲ ਸ਼ਰਮਾ ਦੀ ਅਗਵਾਈ ਵਿੱਚ ਗੜਦੀਵਾਲਾ ਵਿੱਚ ਰਾਮ ਮੰਦਰ ਵਿਖੇ ਹੋਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਜਿਲਾ ਜਲੰਧਰ ਦਿਹਾਤੀ ਪ੍ਰਭਾਰੀ ਸੰਜੀਵ ਮਨਹਾਸ ਅਤੇ ਜ਼ਿਲਾ ਮਹਾਮੰਤਰੀ ਯੋਗੇਸ਼ ਸਪਰਾ ਹਾਜ਼ਰ ਹੋਏ। ਮੀਟਿੰਗ ਵਿੱਚ ਮੰਡਲ ਕਾਰਯਕਰਨੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਵੱਲੋਂ ਜ਼ਿਲੇ ਅੰਦਰ ਪਾਰਟੀ ਨੂੰ ਮਜਬੂਤ ਕਰਨ ਲਈ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਬੂਥ ਕਮੇਟੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਚ ਭਾਰਤੀ ਜਨਤਾ ਪਾਰਟੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲੇਗਾ। ਇਸ ਮੌਕੇ ਸ਼ਿਵ ਦਿਆਲ, ਕੈਪਟਨ ਗੁਰਵਿੰਦਰ ਸਿੰਘ, ਕੈਪਟਨ ਕਰਨ, ਸਵਰਨਕਾਂਤ ਪਰਾਸ਼ਰ, ਅੰਕੁਸ਼ ਪੰਡਿਤ, ਨਿਤਨ ਪੁਰੀ, ਨਰਿੰਦਰ ਸਿੰਘ, ਸੁਸ਼ੀਲ ਕੁਮਾਰ ਝਾਅ, ਸਚਿਨ ਖੰਦਰੀ, ਮੰਗਲ ਸਿੰਘ, ਰੇਸ਼ਮ ਸਿੰਘ ਪ੍ਰਦੀਪ ਚੋਪੜਾ, ਸੰਸਾਰ ਚੰਦ, ਪਰਵੀਨ ਕੁਮਾਰ, ਸ਼ਿਵਮ ਪੰਡਿਤ, ਮੁਨੀਸ਼ ਸ਼ਰਮਾ ਪੱਪੂ, ਸੁਖਦੇਵ ਸਿੰਘ, ਰਮਨ ਭਨੋਟ, ਵਿਕਾਸ ਮਿਨਹਾਸ, ਗਣੇਸ਼ ਕੁਮਾਰ, ਸੰਜੇ ਸ਼ਾਹ, ਰੋਹਿਤ ਸ਼ਰਮਾ, ਜਿੰਦਰ ਕੁਮਾਰ, ਰਜਤ ਮਹਿਰਾ ਸਮੇਤ ਭਾਰੀ ਗਿਣਤੀ ਵਿੱਚ ਵਰਕਰ ਹਾਜਰ ਸਨ।