Prime Punjab Times

Latest news
*ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ...
ADVERTISEMENT
You are currently viewing *ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਕੇਂਦਰ ਦੀ ਤਰਜ਼ ‘ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ*

*ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਕੇਂਦਰ ਦੀ ਤਰਜ਼ ‘ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ*

ਗੜਦੀਵਾਲਾ  3 ਨਵੰਬਰ (ਚੌਧਰੀ )

*ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਕੀਤਾ ਸਵਾਗਤ*

: ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 3 ਫੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਸੂਬੇ ਦੇ ਕਰਮਚਾਰੀਆਂ ਨੂੰ ਵੀ ਕੇਂਦਰ ਦੀ ਤਰਜ਼ ‘ਤੇ 63 ਫੀਸਦੀ ਡੀਏ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਸੰਜੀਵ ਮਨਹਾਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਅਜੇ ਤੱਕ 60 ਫੀਸਦੀ ਡੀਏ ਵੀ ਨਹੀਂ ਦਿੱਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਆਪਣੇ ਕਰਮਚਾਰੀਆਂ ਨੂੰ ਕੇਂਦਰੀ ਕਰਮਚਾਰੀਆਂ ਦੇ ਬਰਾਬਰ ਡੀਏ ਦੇਣ ਦੇ ਨਿਰਦੇਸ਼ ਦਿੱਤੇ ਸਨ, ਪਰ ਸਰਕਾਰ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਇਸ ਦੇ ਨਤੀਜੇ ਵਜੋਂ 27 ਅਕਤੂਬਰ ਨੂੰ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਵਿੱਚ ਮੁਆਫੀ ਵੀ ਮੰਗਣੀ ਪਈ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਕਰਮਚਾਰੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬੇ ਦੇ ਲਗਭਗ ਅੱਠ ਲੱਖ ਕਰਮਚਾਰੀ ਆਪਣੇ ਹੱਕਾਂ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਸੰਘਰਸ਼ ਕਰ ਰਹੇ ਹਨ, ਜਦਕਿ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ।

ਸੰਜੀਵ ਮਨਹਾਸ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਪ੍ਰਕਿਰਿਆਵਾਂ ਅਤੇ ਅਦਾਲਤੀ ਮਾਮਲਿਆਂ ਵਿੱਚ ਉਲਝਾ ਕੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਨਾਲ ਬੇਇਨਸਾਫੀ ਕਰ ਰਹੀ ਹੈ। ਸੰਜੀਵ ਮਨਹਾਸ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਕਰਮਚਾਰੀਆਂ ਨੂੰ ਡੀਏ ਦਾ ਬਕਾਇਆ ਵੀ ਅਦਾ ਕੀਤਾ ਜਾਵੇਗਾ।